30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਵਿਧਾਇਕ ਰੰਧਾਵਾ ਦੀ ਹਾਜ਼ਰੀ ’ਚ ਪ੍ਰਧਾਨ ਗੁਰਪ੍ਰੀਤ ਵਿਰਕ ਵਲੋਂ ‘ਮਿਸ਼ਨ ਕਲੀਨ ਜ਼ੀਰਕਪੁਰ’ ਮੁਹਿੰਮ ਦਾ ਆਗਾਜ਼

ਜ਼ੀਰਕਪੁਰ, 29 ਅਗਸਤ (ਹੈਪੀ ਪੰਡਵਾਲਾ)-’ਮਿਸ਼ਨ ਕਲੀਨ ਪੰਜਾਬ’ ਅਭਿਆਨ ਤਹਿਤ ਜ਼ੀਰਕਪੁਰ ਨੂੰ ਸਾਫ਼-ਸੁਥਰਾ ਅਤੇ ਕੂੜਾ-ਮੁਕਤ ਬਣਾਉਣ ਲਈ 10 ਰੋਜ਼ਾ ‘ਮਿਸ਼ਨ ਕਲੀਨ ਜ਼ੀਰਕਪੁਰ’ ਮੁਹਿੰਮ ਦਾ ਆਗਾਜ਼ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਮੌਜੂਦਗੀ ‘ਚ ਨਗਰ ਕੌਂਸਲ ਜ਼ੀਰਕਪੁਰ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਵਿਰਕ ਵਲੋਂ ਜ਼ੀਰਕਪੁਰ-ਪੰਚਕੂਲਾ ਸੜਕ ‘ਤੇ ਕੇ-ਏਰੀਆ ਲਾਈਟ ਪੁਆਇੰਟ ਤੋਂ ਸਫ਼ਾਈ ਕਰਕੇ ਕਰਵਾਇਆ ਗਿਆ। ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਸਾਫ਼-ਸੁਥਰਾ ਸ਼ਹਿਰ ਬਣਾਉਣਾ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਦੀ ਮੁੱਖ ਤਰਜ਼ੀਹ ਹੈ, ਪਰ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਲੋਕਾਂ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ।

Ad Position 21
No active advertisement
ਅਜੀਤ ਡੈਸਕ 30-08-2026
ਜ਼ੀਰਕਪੁਰ, 29 ਅਗਸਤ (ਹੈਪੀ ਪੰਡਵਾਲਾ)-’ਮਿਸ਼ਨ ਕਲੀਨ ਪੰਜਾਬ’ ਅਭਿਆਨ ਤਹਿਤ ਜ਼ੀਰਕਪੁਰ ਨੂੰ ਸਾਫ਼-ਸੁਥਰਾ ਅਤੇ ਕੂੜਾ-ਮੁਕਤ ਬਣਾਉਣ ਲਈ 10 ਰੋਜ਼ਾ ‘ਮਿਸ਼ਨ ਕਲੀਨ ਜ਼ੀਰਕਪੁਰ’ ਮੁਹਿੰਮ ਦਾ ਆਗਾਜ਼ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਮੌਜੂਦਗੀ ‘ਚ ਨਗਰ ਕੌਂਸਲ ਜ਼ੀਰਕਪੁਰ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਵਿਰਕ ਵਲੋਂ ਜ਼ੀਰਕਪੁਰ-ਪੰਚਕੂਲਾ ਸੜਕ ‘ਤੇ ਕੇ-ਏਰੀਆ ਲਾਈਟ ਪੁਆਇੰਟ ਤੋਂ ਸਫ਼ਾਈ ਕਰਕੇ ਕਰਵਾਇਆ ਗਿਆ। ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਸਾਫ਼-ਸੁਥਰਾ ਸ਼ਹਿਰ ਬਣਾਉਣਾ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਦੀ ਮੁੱਖ ਤਰਜ਼ੀਹ ਹੈ, ਪਰ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਲੋਕਾਂ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਸਫ਼ਾਈ ਮੁਹਿੰਮ ਨਾਲ ਜੁੜਨ ਅਤੇ ਆਲੇ-ਦੁਆਲੇ ਨੂੰ ਸਾਫ਼ ਰੱਖਣ ਦੀ ਅਪੀਲ ਕੀਤੀ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਗੁਰਪ੍ਰੀਤ ਸਿੰਘ ਵਿਰਕ ਨੇ ਕਿਹਾ ਕਿ ‘ਮਿਸ਼ਨ ਕਲੀਨ ਜ਼ੀਰਕਪੁਰ’ ਤਹਿਤ ਸ਼ਹਿਰ ‘ਚ ਕੂੜੇ ਦੇ ਸੰਵੇਦਨਸ਼ੀਲ ਪੁਆਇੰਟਾਂ ਦੀ ਪਛਾਣ ਕਰਕੇ ਉਨ੍ਹਾਂ ਦੀ ਸਫ਼ਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁਹਿੰਮ ਦਾ ਮਕਸਦ ਸਿਰਫ਼ ਕੂੜਾ ਚੁੱਕਣਾ ਨਹੀਂ, ਸਗਂੀ ਅਜਿਹੇ ਪੁਆਇੰਟਾਂ ਨੂੰ ਮੁੜ ਕੂੜਾ ਸੁੱਟਣ ਤੋਂ ਮੁਕਤ ਬਣਾਉਣਾ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਇਲਾਕੇ ‘ਚ ਕੂੜੇ ਦਾ ਕੋਈ ਸੰਵੇਦਨਸ਼ੀਲ ਪੁਆਇੰਟ ਹੈ ਤਾਂ ਉਸ ਦੀ ਤਸਵੀਰ ਐੱਮ-ਸੇਵਾ ਐਪ ਰਾਹੀਂ ਅੱਪਲੋਡ ਕੀਤੀ ਜਾਵੇ ਤਾਂ ਜੋ ਸੰਬੰਧਿਤ ਵਿਭਾਗ ਵਲੋਂ ਤੁਰੰਤ ਕਾਰਵਾਈ ਕੀਤੀ ਜਾ ਸਕੇ। ਪ੍ਰਧਾਨ ਵਿਰਕ ਨੇ ਕਿਹਾ ਕਿ ਸਫ਼ਾਈ ਦੀ ਸ਼ੁਰੂਆਤ ਹਰ ਵਿਅਕਤੀ ਨੂੰ ਆਪਣੇ ਘਰ ਅਤੇ ਆਲੇ-ਦੁਆਲੇ ਤੋਂ ਕਰਨੀ ਚਾਹੀਦੀ ਹੈ ਕਿਉਂਕਿ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਕਿਸੇ ਵੀ ਸਫ਼ਾਈ ਮੁਹਿੰਮ ਨੂੰ ਸਥਾਈ ਸਫ਼ਲਤਾ ਨਹੀਂ ਮਿਲ ਸਕਦੀ। ਉਨ੍ਹਾਂ ਕਿਹਾ ਕਿ 29 ਅਗਸਤ ਤੋਂ 7 ਸਤੰਬਰ ਤੱਕ ਚੱਲਣ ਵਾਲੀ ਇਸ ਮੁਹਿੰਮ ਦੌਰਾਨ ਜ਼ੀਰਕਪੁਰ ਨੂੰ ਸਾਫ਼-ਸੁਥਰਾ ਬਣਾਉਣ ਲਈ ਨਗਰ ਕੌਂਸਲ ਵਲੋਂ ਹਰ ਸੰਭਵ ਯਤਨ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ‘ ਜੈਨ-ਜ਼ੀ ਦਾ ਜੰਤਰ-ਮੰਤਰ ਵੱਲ ਰੁਖ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਵਿਦਿਆਰਥੀ ਜਥੇਬੰਦੀ ‘ਸੱਥ’ ਵਲੋਂ ਲੋਕ ਹਿੱਤ ਮਿਸ਼ਨ ਨਾਲ ਵਿਦਿਆਰਥੀ ਚੋਣਾਂ ਸੰਬੰਧੀ ਵਿਸ਼ੇਸ਼ ਮੀਟਿੰਗ
Ad Position 24