ਸਤਵਿੰਦਰ ਸਿੰਘ ਨੰਬਰਦਾਰ ਨੂੰ ਕਾਂਗਰਸ ਦਾ ਬਲਾਕ ਪ੍ਰਧਾਨ ਥਾਪਿਆ
ਮੁੱਲਾਂਪੁਰ ਗਰੀਬਦਾਸ, 29 ਅਗਸਤ (ਦਿਲਬਰ ਸਿੰਘ ਖੈਰਪੁਰ)- ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਹਾਲ ਹੀ ਵਿਚ ਕੀਤੀਆਂ ਗਈਆਂ ਨਵੀਆਂ ਨਿਯੁਕਤੀਆਂ ਤਹਿਤ ਯੂਥ ਆਗੂ ਨੰਬਰਦਾਰ ਸਤਵਿੰਦਰ ਸਿੰਘ ਭੜੌਜੀਆਂ (ਨਿਊ ਚੰਡੀਗੜ੍ਹ) ਨੂੰ ਬਲਾਕ ਮਾਜਰੀ ਦਾ ਪ੍ਰਧਾਨ ਥਾਪਿਆ ਗਿਆ ਹੈ। ਨੰਬਰਦਾਰ ਸਤਵਿੰਦਰ ਸਿੰਘ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦਿਆਂ ਕਾਂਗਰਸ ਹਾਈਕਮਾਂਡ ਨੇ ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਦੇ ਕੇ ਨਿਵਾਜਿਆ ਹੈ।
ਮੁੱਲਾਂਪੁਰ ਗਰੀਬਦਾਸ, 29 ਅਗਸਤ (ਦਿਲਬਰ ਸਿੰਘ ਖੈਰਪੁਰ)- ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਹਾਲ ਹੀ ਵਿਚ ਕੀਤੀਆਂ ਗਈਆਂ ਨਵੀਆਂ ਨਿਯੁਕਤੀਆਂ ਤਹਿਤ ਯੂਥ ਆਗੂ ਨੰਬਰਦਾਰ ਸਤਵਿੰਦਰ ਸਿੰਘ ਭੜੌਜੀਆਂ (ਨਿਊ ਚੰਡੀਗੜ੍ਹ) ਨੂੰ ਬਲਾਕ ਮਾਜਰੀ ਦਾ ਪ੍ਰਧਾਨ ਥਾਪਿਆ ਗਿਆ ਹੈ। ਨੰਬਰਦਾਰ ਸਤਵਿੰਦਰ ਸਿੰਘ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦਿਆਂ ਕਾਂਗਰਸ ਹਾਈਕਮਾਂਡ ਨੇ ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਦੇ ਕੇ ਨਿਵਾਜਿਆ ਹੈ। ਇਸ ਮੌਕੇ ਕਾਂਗਰਸ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਸਤਵਿੰਦਰ ਸਿੰਘ ਨੇ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਇਸ ਅਹਿਮ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣਗੇ। ਸਤਵਿੰਦਰ ਸਿੰਘ ਦੀ ਇਸ ਨਿਯੁਕਤੀ ਕਾਰਨ ਇਲਾਕੇ ਦੇ ਕਾਂਗਰਸੀ ਵਰਕਰਾਂ ‘ਚ ਖੁਸ਼ੀ ਦੀ ਲਹਿਰ ਦੌੜ ਗਈ ਹੈ।