29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਕੁਰਾਲੀ ਵਿਖੇ ਹੋਏ ਮਹਿਲਾ ਦੇ ਕਤਲ ਮਾਮਲੇ ਨੂੰ ਪੁਲਿਸ ਨੇ ਕੁਝ ਘੰਟਿਆਂ ’ਚ ਸੁਲਝਾਇਆ-ਮੁਲਜ਼ਮ ਗ੍ਰਿਫ਼ਤਾਰ

ਕੁਰਾਲੀ, 29 ਅਗਸਤ (ਹਰਪ੍ਰੀਤ ਸਿੰਘ)-ਸਥਾਨਕ ਸਿਟੀ ਪੁਲਿਸ ਨੇ ਬੀਤੇ ਦਿਨੀਂ ਸ਼ਹਿਰ ਦੇ ਇਕ ਘਰ ‘ਚ ਦਾਖ਼ਲ ਹੋ ਕੇ ਤੇਜ਼ਧਾਰ ਨਾਲ ਹਮਲਾ ਕਰਕੇ ਇਕ ਮਹਿਲਾ ਨੂੰ ਕਤਲ ਕਰਨ ਅਤੇ ਉਸ ਦੇ ਪਤੀ ਨੂੰ ਗੰਭੀਰ ਰੂਪ ‘ਚ ਜ਼ਖ਼ਮੀ ਕਰਨ ਦੇ ਮਾਮਲੇ ਨੂੰ ਸੁਲਝਾਉਂਦੇ ਹੋਏ ਵਾਰਦਾਤ ਤੋਂ ਬਾਅਦ ਫ਼ਰਾਰ ਹੋਏ ਮੁਲਜ਼ਮ ਨੂੰ ਮਹਿਜ਼ ਕੁਝ ਘੰਟਿਆਂ ‘ਚ ਹੀ ਗ੍ਰਿਫ਼ਤਾਰ ਕਰਨ ‘ਚ ਸਫ਼ਲਤਾ ਹਾਸਿਲ ਕੀਤੀ ਹੈ। ਇਸ ਸੰਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਹਰਕੀਰਤ ਸਿੰਘ ਡੀ.

Ad Position 21
No active advertisement
ਅਜੀਤ ਡੈਸਕ 30-08-2026
ਕੁਰਾਲੀ, 29 ਅਗਸਤ (ਹਰਪ੍ਰੀਤ ਸਿੰਘ)-ਸਥਾਨਕ ਸਿਟੀ ਪੁਲਿਸ ਨੇ ਬੀਤੇ ਦਿਨੀਂ ਸ਼ਹਿਰ ਦੇ ਇਕ ਘਰ ‘ਚ ਦਾਖ਼ਲ ਹੋ ਕੇ ਤੇਜ਼ਧਾਰ ਨਾਲ ਹਮਲਾ ਕਰਕੇ ਇਕ ਮਹਿਲਾ ਨੂੰ ਕਤਲ ਕਰਨ ਅਤੇ ਉਸ ਦੇ ਪਤੀ ਨੂੰ ਗੰਭੀਰ ਰੂਪ ‘ਚ ਜ਼ਖ਼ਮੀ ਕਰਨ ਦੇ ਮਾਮਲੇ ਨੂੰ ਸੁਲਝਾਉਂਦੇ ਹੋਏ ਵਾਰਦਾਤ ਤੋਂ ਬਾਅਦ ਫ਼ਰਾਰ ਹੋਏ ਮੁਲਜ਼ਮ ਨੂੰ ਮਹਿਜ਼ ਕੁਝ ਘੰਟਿਆਂ ‘ਚ ਹੀ ਗ੍ਰਿਫ਼ਤਾਰ ਕਰਨ ‘ਚ ਸਫ਼ਲਤਾ ਹਾਸਿਲ ਕੀਤੀ ਹੈ। ਇਸ ਸੰਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਹਰਕੀਰਤ ਸਿੰਘ ਡੀ. ਐਸ. ਪੀ. ਖਰੜ-2 (ਮੁੱਲਾਂਪੁਰ) ਨੇ ਦੱਸਿਆ ਕਿ ਨੌਜਵਾਨ ਵਲੋਂ ਕੀਤੇ ਹਮਲੇ ਦੌਰਾਨ ਕਤਲ ਹੋਈ ਸਰੋਜ ਦੇਵੀ ਅਤੇ ਜ਼ਖ਼ਮੀ ਓਮ ਨਾਥ ਦਾ ਬੇਟਾ ਅਤੇ ਕਥਿਤ ਦੋਸ਼ੀ ਦੀ ਭੈਣ ਪ੍ਰੇਮ ਵਿਆਹ ਕਰਵਾਉਣਾ ਚਾਹੁੰਦੇ ਸਨ, ਜਦਕਿ ਲੜਕੀ ਦੇ ਭਰਾ ਨੂੰ ਇਹ ਗੱਲ ਪਸੰਦ ਨਹੀਂ ਸੀ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਹਮਲਾਵਰ ਨੌਜਵਾਨ ਨੂੰ ਪਤਾ ਚੱਲਿਆ ਕਿ ਉਸ ਦੀ ਭੈਣ ਓਮਨਾਥ ਦੇ ਘਰ ਹੈ, ਜਿਸ ਕਾਰਨ ਉਹ ਕਥਿਤ ਤੌਰ ‘ਤੇ ਗੁੱਸੇ ‘ਚ ਚਾਕੂ ਲੈ ਕੇ ਓਮਨਾਥ ਦੇ ਘਰ ਪਹੁੰਚ ਗਿਆ, ਜਿਥੇ ਉਸ ਨੇ ਸਰੋਜ ਦੇਵੀ ‘ਤੇ ਚਾਕੂ ਨਾਲ ਹਮਲਾ ਕਰ ਦਿੱਤਾ ਅਤੇ ਓਮਨਾਥ ਨੂੰ ਵੀ ਜ਼ਖ਼ਮੀ ਕਰ ਦਿੱਤਾ। ਇਸ ਘਟਨਾ ਸੰਬੰਧੀ ਜ਼ਖ਼ਮੀ ਓਮਨਾਥ ਦੇ ਬਿਆਨਾਂ ਦੇ ਆਧਾਰ ‘ਤੇ ਥਾਣਾ ਸਿਟੀ ਕੁਰਾਲੀ ਵਿਖੇ ਬੀ. ਐਨ. ਐਸ. ਦੀ ਧਾਰਾ 109 ਅਤੇ 103 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਜ਼ਿਲ੍ਹਾ ਪੁਲਿਸ ਵਲੋਂ ਮੁਲਜ਼ਮ ਦੀ ਤੁਰੰਤ ਗ੍ਰਿਫ਼ਤਾਰੀ ਲਈ ਐਸ. ਪੀ. (ਦਿਹਾਤੀ) ਜਸਪਿੰਦਰ ਸਿੰਘ ਦੀ ਨਿਗਰਾਨੀ ਹੇਠ ਵਿਸ਼ੇਸ਼ ਪੁਲਿਸ ਟੀਮ ਦਾ ਗਠਨ ਗਿਆ ਸੀ, ਜਿਸ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਵਾਰਦਾਤ ਤੋਂ ਮਹਿਜ਼ 4-5 ਘੰਟਿਆਂ ਦੇ ਅੰਦਰ ਹੀ ਕਥਿਤ ਮੁਲਜ਼ਮ ਸੋਨੂੰ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ। ਇਸੇ ਦੌਰਾਨ ਥਾਣਾ ਸਿਟੀ ਦੇ ਐਸ. ਐਚ. ਓ. ਹਰਸ਼ਮੋਹਨ ਗੌਤਮ ਨੇ ਦੱਸਿਆ ਕਿ ਸੋਨੂੰ ਕੁਮਾਰ ਨੂੰ ਅੱਜ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿਥੋਂ ਉਸ ਨੂੰ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸੋਮ ਚੰਦ ਗੋਇਲ ਸਵਦੇਸ਼ੀ ਵਪਾਰੀ ਮੰਚ ਪੰਜਾਬ ਦੇ ਸੂਬਾ ਕਨਵੀਨਰ ਨਿਯੁਕਤ ਅਗਲੀ ਖ਼ਬਰ ਮਜ਼ਦੂਰ ਪਰਿਵਾਰ ਨਾਲ ਕੁੱਟਮਾਰ ਕਰਨ ਦੇ ਦੋਸ਼ ਹੇਠ ਮਾਮਲਾ ਦਰਜ
Ad Position 24