ਵਿਮੁਕਤ ਤੇ ਘੁਮੰਤੂ ਸਮਾਜ ਦਾ ਇਤਿਹਾਸ ਸਵੈਮਾਨ ਤੇ ਵੀਰਤਾ ਦੀ ਹੈ ਗਾਥਾ-ਮੁੱਖ ਮੰਤਰੀ ਸੈਣੀ
ਗੈਂਗਸਟਰਾਂ ’ਤੇ ਵਾਰ ਦਾ 222ਵਾਂ ਦਿਨ...
ਚੰਡੀਗੜ੍ਹ, 30 ਅਗਸਤ (ਰਾਮ ਸਿੰਘ ਬਰਾੜ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਹੈ ਕਿ ਵਿਮੁਕਤ ਤੇ ਘੁਮੰਤੂ ਸਮਾਜ ਦਾ ਇਤਿਹਾਸ ਬਹੁਤ ਪੁਰਾਣਾ, ਗੌਰਵਸ਼ਾਲੀ ਤੇ ਪ੍ਰੇਰਣਾਦਾਇਕ ਹੈ। ਭਾਈ ਮੱਖਣ ਸ਼ਾਹ ਲੁਬਾਣਾ, ਜਿਨ੍ਹਾਂ ਨੇ ਸੱਚੇ ਗੁਰੂ ਦੀ ਪਛਾਣ ਕਰਵਾ ਕੇ ਪੂਰੀ ਦੁਨੀਆ ਨੂੰ ਸਹੀ ਰਾਹ ਦਿਖਾਇਆ।
ਚੰਡੀਗੜ੍ਹ, 30 ਅਗਸਤ (ਰਾਮ ਸਿੰਘ ਬਰਾੜ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਹੈ ਕਿ ਵਿਮੁਕਤ ਤੇ ਘੁਮੰਤੂ ਸਮਾਜ ਦਾ ਇਤਿਹਾਸ ਬਹੁਤ ਪੁਰਾਣਾ, ਗੌਰਵਸ਼ਾਲੀ ਤੇ ਪ੍ਰੇਰਣਾਦਾਇਕ ਹੈ। ਭਾਈ ਮੱਖਣ ਸ਼ਾਹ ਲੁਬਾਣਾ, ਜਿਨ੍ਹਾਂ ਨੇ ਸੱਚੇ ਗੁਰੂ ਦੀ ਪਛਾਣ ਕਰਵਾ ਕੇ ਪੂਰੀ ਦੁਨੀਆ ਨੂੰ ਸਹੀ ਰਾਹ ਦਿਖਾਇਆ। ਭਾਈ ਲੱਖੀ ਸ਼ਾਹ ਵਣਜਾਰਾ ਤੇ ਭਾਈ ਨਿਗਾਹੀਆ, ਜਿਨ੍ਹਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪਾਵਨ ਸਰੀਰ ਦਾ ਆਪਣੇ ਘਰ ਵਿਚ ਅੰਤਿਮ ਸੰਸਕਾਰ ਕਰਕੇ ਆਪਣਾ ਸੱਭ ਕੁੱਝ ਨਿਛਾਵਰ ਕਰ ਦਿੱਤਾ। ਯੋਧਾ ਭਾਈ ਜੈਤਾ ਜੀ, ਜੋ ਕਿ ਚਾਂਦਨੀ ਚੌਕ ਤੋਂ ਗੁਰੂ ਸਾਹਿਬ ਦਾ ਪਾਵਨ ਸ਼ੀਸ਼ ਆਨੰਦਪੁਰ ਸਾਹਿਬ ਪਹੁੰਚਾ ਕੇ ‘ਗੁਰੂ ਕਾ ਬੇਟਾ’ ਅਖਵਾਏ। ਮੁੱਖ ਮੰਤਰੀ ਐਤਵਾਰ ਨੂੰ ਆਪਣੇ ਚੰਡੀਗੜ੍ਹ ਸਥਿਤ ਨਿਵਾਸ ਸੰਤ ਕਬੀਰ ਕੁਟੀਰ ਵਿਖੇ ਆਯੋਜਿਤ ਹਰਿਆਣਾ ਅਤੇ ਪੰਜਾਬ ਦੀਆਂ ਸਮੂਹ ਘੁਮੰਤੂ ਜਾਤੀਆਂ ਦੇ ਵਫਦ ਨੂੰ ਸੰਬੋਧਿਤ ਕਰ ਰਹੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਸਿਕਲੀਗਰ ਅਤੇ ਵਣਜਾਰਾ ਸਮਾਜ ਦੇ ਹੁਨਰਮੰਦ ਵੀਰਾਂ ਨੇ ਮੁਗਲਾਂ ਵਿਰੁੱਧ ਯੁੱਧ ਵਿੱਚ ਅਚੁੱਕ ਅਸਤਰ-ਸ਼ਸਤਰ ਬਣਾ ਕੇ ਖਾਲਸਾ ਫ਼ੌਜ ਨੂੰ ਤਾਕਤ ਦਿੱਤੀ। ਮੁੱਖ ਮੰਤਰੀ ਨੇ ਘੁਮੰਤੂ ਸਮਾਜ ਦੇ ਪ੍ਰਤੀਨਿਧੀਆਂ ਨੂੰ ਅਪੀਲ ਕੀਤੀ ਕਿ ਹਾਲਾਤ ਚਾਹੇ ਕਿੰਨੇ ਵੀ ਔਖੇ ਹੋਣ, ਉਹ ਬੱਚਿਆਂ ਨੂੰ ਜ਼ਰੂਰ ਪੜ੍ਹਾਉਣ। ਇਸ ਮੌਕੇ ਰਾਜਿੰਦਰ ਸਿੰਘ ਦੇਸੁਜੋਧਾ ਰਾਸ਼ਟਰੀ ਪ੍ਰਧਾਨ ਅਖਿਲ ਭਾਰਤੀ ਡੀ.ਐਨ.ਟੀ. ਕਲਿਆਣ ਸੰਗਠਨ, ਸਤਨਾਮ ਸਿੰਘ ਸੰਧੂ, ਹਰਿਆਣਾ ਦੇ ਚੇਅਰਮੈਨ ਅਤੇ ਹਰਿਆਣਾ ਘੁਮੰਤੂ ਜਾਤੀ ਵਿਕਾਸ ਬੋਰਡ ਦੇ ਚੇਅਰਮੈਨ ਸਰਦਾਰ ਜਸਮੇਰ ਸਿੰਘ ਬਣਜਾਰਾ, ਸਾਬਕਾ ਵਿਧਾਇਕ ਲਕਸ਼ਮਣ ਨਾਪਾ ਅਤੇ ਹੋਰ ਪਤਵੰਤੇ ਲੋਕ ਮੌਜੂਦ ਸਨ।