30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਧਰਮ ਦੇ ਮਾਰਗ ’ਤੇ ਚੱਲ ਕੇ ਹੀ ਸਮਾਜ ਅਤੇ ਦੇਸ਼ ਦੀ ਤਰੱਕੀ ਨੂੰ ਨਵੀਆਂ ਉਚਾਈਆਂ ਤੱਕ ਲਿਜਾਇਆ ਜਾ ਸਕਦਾ ਹੈ-ਕੁਲਤਾਰ ਸਿੰਘ ਸੰਧਵਾਂ

ਐਸ. ਏ.

Ad Position 21
No active advertisement
ਅਜੀਤ ਡੈਸਕ 31-08-2026
ਐਸ.ਏ.ਐਸ ਨਗਰ, 30 ਅਗਸਤ (ਪ੍ਰੋ.ਅਵਤਾਰ ਸਿੰਘ) -ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਾਡੇ ਆਚਰਣ ਵਿਚ ਧਰਮ ਨੂੰ ਪ੍ਰਮੁੱਖਤਾ ਦੇਣਾ ਹੀ ਜੀਵਨ ਦੀ ਸਭ ਤੋਂ ਵੱਡੀ ਅਤੇ ਅਹਿਮ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਧਰਮ ਹੀ ਰਾਜਨੀਤੀ ਨੂੰ ਸਹੀ ਦਿਸ਼ਾ ਦਿਖਾਉਂਦਾ ਹੈ ਅਤੇ ਸਮਾਜ ਨੂੰ ਇੱਕਜੁੱਟ ਰੱਖਣ ਲਈ ਧਰਮ ਦੇ ਮੂਲ ਸਿਧਾਂਤਾਂ ਨੂੰ ਆਪਣੇ ਵਨ ਅਤੇ ਆਚਰਣ ਵਿਚ ਅਪਣਾਉਣਾ ਬਹੁਤ ਜ਼ਰੂਰੀ ਹੈ। ਸਪੀਕਰ ਕੁਲਤਾਰ ਸਿੰਘ ਸੰਧਵਾਂ ਅੱਜ ਸਵਾਮੀ ਸੰਪੂਰਨਾ ਨੰਦ ਬ੍ਰਹਮਚਾਰੀ ਦੀ ਸਰਪ੍ਰਸਤੀ ਹੇਠ ਸ਼੍ਰੀ ਅੰਮ੍ਰਿਤੇਸ਼ਵਰ ਮਹਾਂਦੇਵ ਮੰਦਿਰ, ਸੈਕਟਰ-89, ਮੋਹਾਲੀ ਵਿਖੇ ਸਾਉਣ ਮਹੀਨੇ ਦੇ ਰੁਦਰਾਭਿਸ਼ੇਕ ਅਤੇ ਦਿਵਿਆ ਪੂਜਨ ਦੀ ਸੰਪੂਰਤੀ ਮੌਕੇ ਕਰਵਾਈ ਗਈ ‘ਸਾਡੀ ਸਮਾਜਿਕ ਜ਼ਿੰਮੇਵਾਰੀ’ ਵਿਸ਼ੇ ’ਤੇ ਸੰਗੋਸ਼ਠੀ ਨੂੰ ਸੰਬੋਧਨ ਕਰ ਰਹੇ ਸਨ। ਸੰਧਵਾਂ ਨੇ ਕਿਹਾ ਕਿ ਜਦੋਂ ਸਾਡਾ ਆਚਰਣ ਧਰਮ ਦੀ ਅਗਵਾਈ ਨੂੰ ਸਵੀਕਾਰ ਕਰਦਿਆਂ ਸੱਚਾ, ਸੁੱਚਾ ਅਤੇ ਨੈਤਿਕ ਕਦਰਾਂ-ਕੀਮਤਾਂ ’ਤੇ ਆਧਾਰਿਤ ਹੋਵੇਗਾ ਤਾਂ ਅਸੀਂ ਨਾ ਸਿਰਫ਼ ਆਪਣੇ ਦੇਸ਼ ਨੂੰ ਵਿਸ਼ਵ ਪੱਧਰ ’ਤੇ ਨੰਬਰ ਇਕ ਬਣਾਉਣ ਵਿੱਚ ਯੋਗਦਾਨ ਪਾ ਸਕਾਂਗੇ, ਸਗੋਂ ਪੰਜਾਬ ਨੂੰ ਵੀ ਮੁੜ ਤਰੱਕੀ ਅਤੇ ਖੁਸ਼ਹਾਲੀ ਦੀਆਂ ਨਵੀਆਂ ਬੁਲੰਦੀਆਂ ’ਤੇ ਪਹੁੰਚਾ ਸਕਾਂਗੇ। ਇਸ ਮੌਕੇ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਅਤੇ ਪੰਜਾਬ ਟੂਰਿਜ਼ਮ ਅਤੇ ਹੈਰੀਟੇਜ ਬੋਰਡ ਦੇ ਸਲਾਹਕਾਰ ਦੀਪਕ ਬਾਲੀ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸੁਖਨਾ ਝੀਲ ’ਚ ਪਾਣੀ ਦਾ ਪੱਧਰ 1162.95 ਫੁੱਟ ’ਤੇ ਪੁੱਜਿਆ, ਰੈਡੀਅਲ ਗੇਟ ਤਿੰਨ ਇੰਚ ਖੋਲ੍ਹ ਕੇ ਛੱਡਿਆ ਵਾਧੂ ਪਾਣੀ ਚੰਡ... ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੀਆਂ 2 ਵਿਦਿਆਰਥੀ ਸੰਗਠਨਾਂ ਸੋਈ ਅਤੇ ਏ.ਬੀ.ਵੀ.ਪੀ ਵਿਚਕਾਰ ਹੋਇਆ ਗੱਠਜੋੜ ਕੈਂਪਸ ਰਾਜਨੀਤੀ ਨੂੰ ਮੁ...
Ad Position 24