01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਚੋਣਾਂ ਦੇ ਨਤੀਜੇ ਐਲਾਨੇ, ਆਜ਼ਾਦ ਉਮੀਦਵਾਰਾਂ ਨੇ ਵੀ ਮਾਰੀ ਬਾਜ਼ੀ ਏ. ਬੀ. ਵੀ. ਪੀ. ਦੇ ਉਮੀਦਵਾਰ ਅੰਕਿਤ ਵਿਧਾਨ ਨੂੰ ਪ੍ਰਧਾਨ ਅਤੇ ਉਪ ਪ੍ਰਧਾਨ ਲਈ ਅਰਮਾਨ ਸਿੰਘ ਗੱਡੇ ਝੰਡੇ

ਚੰਡੀਗੜ੍ਹ, 31 ਅਗਸਤ (ਮਾਰਕੰਡਾ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਵਿਦਿਆਰਥੀ ਕੌਂਸਲ ਦੀਆਂ ਚੋਣਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਇਨ੍ਹਾਂ ਚੋਣਾਂ ਵਿਚ ਅਖਿਲ ਭਾਰਤੀ ਵਿਦਿਆਰਥੀ ਪਰਿਸ਼ਦ ਦੇ ਉਮੀਦਵਾਰ ਅੰਕਿਤ ਬਿਧਾਨ ਨੇ ਪ੍ਰਧਾਨ ਦੇ ਅਹੁਦੇ ’ਤੇ ਜਿੱਤ ਪ੍ਰਾਪਤ ਕੀਤੀ।

Ad Position 21
No active advertisement
ਅਜੀਤ ਡੈਸਕ 01-09-2026
ਚੰਡੀਗੜ੍ਹ, 31 ਅਗਸਤ (ਮਾਰਕੰਡਾ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਵਿਦਿਆਰਥੀ ਕੌਂਸਲ ਦੀਆਂ ਚੋਣਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਇਨ੍ਹਾਂ ਚੋਣਾਂ ਵਿਚ ਅਖਿਲ ਭਾਰਤੀ ਵਿਦਿਆਰਥੀ ਪਰਿਸ਼ਦ ਦੇ ਉਮੀਦਵਾਰ ਅੰਕਿਤ ਬਿਧਾਨ ਨੇ ਪ੍ਰਧਾਨ ਦੇ ਅਹੁਦੇ ’ਤੇ ਜਿੱਤ ਪ੍ਰਾਪਤ ਕੀਤੀ। ਚੋਣ ਨਤੀਜਿਆਂ ਅਨੁਸਾਰ ਉਪ-ਪ੍ਰਧਾਨ ਦੇ ਅਹੁਦੇ ’ਤੇ ਪੀ. ਯੂ. ਐਸ. ਸੀ. ਐਸ. ਦੇ ਉਮੀਦਵਾਰ ਅਰਮਾਨ ਸਿੰਘ ਭਿੰਦਰ ਨੇ ਜਿੱਤ ਹਾਸਲ ਕੀਤੀ ਹੈ। ਅਰਮਾਨ ਸਿੰਘ ਭਿੰਦਰ ਮੂਲ ਰੂਪ ਵਿਚ ਹਿਮਾਚਲ ਪ੍ਰਦੇਸ਼ ਦੇ ਨਾਲਾਗੜ੍ਹ ਨਾਲ ਸਬੰਧਤ ਹਨ। ਉਨ੍ਹਾਂ ਨੇ ਲਾਅ ਦੀ ਡਿਗਰੀ ਪੂਰੀ ਕੀਤੀ ਹੋਈ ਹੈ ਅਤੇ ਇਸ ਸਮੇਂ ਪੰਜਾਬ ਯੂਨੀਵਰਸਿਟੀ ਤੋਂ ਉਰਦੂ ਭਾਸ਼ਾ ਵਿਚ ਐੱਮ. ਏ. ਦੀ ਪੜ੍ਹਾਈ ਕਰ ਰਹੇ ਹਨ। ਵਿਦਿਆਰਥੀ ਕੌਂਸਲ ਦੇ ਸਕੱਤਰ ਦੇ ਅਹੁਦੇ ’ਤੇ ਆਜ਼ਾਦ ਉਮੀਦਵਾਰ ਧਿਆਨ ਸਿੰਘ ਸਮੀਰ ਨੇ ਜਿੱਤ ਦਰਜ ਕੀਤੀ ਹੈ। ਇਸੇ ਤਰ੍ਹਾਂ ਜੁਆਇੰਟ ਸਕੱਤਰ ਦੇ ਅਹੁਦੇ ਲਈ ਵੀ ਆਜ਼ਾਦ ਉਮੀਦਵਾਰ ਵਿਸ਼ਾਲ ਬਮਲ ਨੇ ਬਾਜ਼ੀ ਮਾਰੀ ਹੈ।
Ad Position 22
No active advertisement
ਪਿਛਲੀ ਖ਼ਬਰ ਨਾਮਧਾਰੀ ਸੰਪਰਦਾ ਦੇ ਮੁਖੀ ਸਤਿਗੁਰੂ ਉਦੈ ਸਿੰਘ ਆਪਣੇ ਜਥੇ ਸਮੇਤ ਮੁਹਾਲੀ ਪੁੱਜੇ ਅਗਲੀ ਖ਼ਬਰ ਸ੍ਰੀ ਰਾਮ ਭਵਨ ਖਰੜ ਵਿਖੇ 7 ਤੋਂ 13 ਸਤੰਬਰ ਤੱਕ ਹੋਵੇਗੀ ਸ੍ਰੀ ਰਾਮ ਕਥਾ
Ad Position 24