31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪੂਰਨਤਾ ਦਿਵਸ ਮਨਾਇਆ

ਐੱਸ. ਏ.

Ad Position 21
No active advertisement
ਅਜੀਤ ਡੈਸਕ 01-09-2026
ਐੱਸ. ਏ. ਐੱਸ. ਨਗਰ, 31 ਅਗਸਤ (ਪ੍ਰੋ. ਅਵਤਾਰ ਸਿੰਘ)- ਅਮਰ ਸ਼ਹੀਦ ਜਥੇ. ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪੂਰਨਤਾਈ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ‘ਚ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸਭ ਤੋਂ ਪਹਿਲਾਂ ਭਾਈ ਗੁਰਕਾਰਜ ਸਿੰਘ ਦੇ ਇੰਟਰਨੈਸ਼ਨਲ ਕਵੀਸ਼ਰੀ ਜਥੇ ਨੇ 1706 ਈ. ‘ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੁਆਰਾ ਗੁਰੂ ਕੀ ਕਾਂਸ਼ੀ ‘ਸਾਬੋ ਕੀ ਤਲਵੰਡੀ’ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ‘ਚ ਦਰਜ ਕਰਵਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪੂਰਨਤਾ ਕਰਵਾਉਣ ਦੇ ਪ੍ਰਸੰਗ ਨੂੰ ਸੰਗਤਾਂ ਨੂੰ ਵਿਸਥਾਰ ਸਹਿਤ ਸਰਵਣ ਕਰਵਾਇਆ। ਇਸ ਤੋਂ ਬਾਅਦ ਭਾਈ ਲਖਵਿੰਦਰ ਸਿੰਘ ਅੰਮ੍ਰਿਤਸਰ ਵਾਲਿਆਂ ਦੇ ਰਾਗੀ ਜਥੇ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨ ਦਾ ਉਪਰਾਲਾ ਕੀਤਾ, ਜਦਕਿ ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਆਪਣੇ ਪ੍ਰਵਚਨਾਂ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ‘ਚ ਦਰਜ ਧੁਰ ਕੀ ਬਾਣੀ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂ ਕਰਵਾਇਆ। ਇਸੇ ਦੌਰਾਨ ਭਾਈ ਗੁਰਦੇਵ ਸਿੰਘ ਦੇ ਇੰਟਰਨੈਸ਼ਨਲ ਢਾਡੀ ਜਥੇ, ਭਾਈ ਜਗਦੀਪ ਸਿੰਘ ਦਿੱਲੀ ਵਾਲਿਆਂ, ਬੀਬੀ ਜਸਲੀਨ ਕੌਰ ਲੁਧਿਆਣਾ ਵਾਲਿਆਂ, ਬੀਬੀ ਸਿਮਰਨਜੀਤ ਕੌਰ ਰਾਜਪੁਰਾ ਵਾਲਿਆਂ, ਭਾਈ ਅਵੀਨਾਸ਼ ਸਿੰਘ ਜਵੱਦੀ ਟਕਸਾਲ ਵਾਲਿਆਂ, ਬੀਬੀ ਕੰਵਲਜੀਤ ਕੌਰ, ਸ਼੍ਰੋਮਣੀ ਪ੍ਰਰਾਚਕ ਭਾਈ ਹਰਜੀਤ ਸਿੰਘ, ਭਾਈ ਮਹਿੰਦਰਪਾਲ ਸਿੰਘ, ਅਕਾਲ ਕਵੀਸ਼ਰੀ ਜਥੇ ਤੇ ਭਾਈ ਹਰਜਿੰਦਰ ਸਿੰਘ ਦੇ ਜਥੇ ਸਮੇਤ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਹਜ਼ੂਰੀ ਜਥੇ ਭਾਈ ਸੁਰਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ ਤੇ ਭਾਈ ਗੁਰਨਾਮ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਸਾਰੇ ਜਥਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਸੰਪੂਰਨਤਾ ਦਿਵਸ ਦੀ ਖੁਸ਼ੀ ‘ਚ ਸ੍ਰੀ ਦਰਬਾਰ ਸਾਹਿਬ ਜੀ ਦੀ ਅੰਦਰੋਂ ਫੁੱਲਾਂ ਨਾਲ ਖਾਸ ਸਜਾਵਟ ਕੀਤੀ ਗਈ ਸੀ, ਜਦਕਿ ਦਰਬਾਰ ਸਾਹਿਬ ਤੋਂ ਲੈ ਕੇ ਮੁੱਖ ਗੇਟ ਤੱਕ ਦੇ ਰਸਤੇ ਨੂੰ ਵਿਸ਼ੇਸ਼ ਢੰਗ ਨਾਲ ਸਜਾਇਆ ਗਿਆ ਸੀ। ਇਸ ਦਿਹਾੜੇ ਦੀ ਖੁਸ਼ੀ ‘ਚ ਹਜ਼ਾਰਾਂ ਸੰਗਤਾਂ ਨੇ ਇਸ ਅਸਥਾਨ ਦੇ ਪਵਿੱਤਰ ਸਰੋਵਰ ‘ਚ ਇਸ਼ਨਾਨ ਕੀਤਾ। ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਮੁਹਾਲੀ ਦੇ ਫੇਜ਼-1 ਅਧੀਨ ਪੈਂਦੇ ਖੇਤਰ ’ਚ ਜਨਮ ਦਿਨ ਦੀ ਪਾਰਟੀ ਦੌਰਾਨ ਹੋਈ ਫਾਇਰਿੰਗ, ਪੰਜ ਮੁਲਜ਼ਮ ਨਾਮਜ਼ਦ 32 ਬੋਰ ਦਾ ਪਿ... ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਮਾਪਿਆਂ ਨੂੰ ਨਸ਼ੇ ਦੀ ਆਦਤ ਪੈਣ ਤੋਂ ਪਹਿਲਾਂ ਨਸ਼ੀਲੇ ਪਦਾਰਥਾਂ ਦੀ ਵਰਤੋਂ ਦੇ ਸੰਕੇਤ ਪਛਾਣਨ ਦੀ ਅਪੀਲ...
Ad Position 24