31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਸਰਕਾਰੀ ਹਸਪਤਾਲਾਂ ’ਚ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਰਕਾਰ ਵੱਡੇ ਪੱਧਰ ’ਤੇ ਉਪਰਾਲੇ ਕਰ ਰਹੀ ਹੈ-ਕੰਗ

ਖਰੜ, 31 ਅਗਸਤ (ਗੁਰਮੁੱਖ ਸਿੰਘ ਮਾਨ)- ਪੰਜਾਬ ਸਰਕਾਰ ਸਰਕਾਰੀ ਹਸਪਤਾਲਾਂ ਵਿਚ ਮਰੀਜ਼ਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵੱਡੇ ਪੱਧਰ ‘ਤੇ ਉਪਰਾਲੇ ਕਰ ਰਹੀ ਹੈ। ਇਹ ਪ੍ਰਗਟਾਵਾ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਨੇ ਸਿਵਲ ਹਸਪਤਾਲ ਖਰੜ ਦਾ ਦੌਰਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।

Ad Position 21
No active advertisement
ਅਜੀਤ ਡੈਸਕ 01-09-2026
ਖਰੜ, 31 ਅਗਸਤ (ਗੁਰਮੁੱਖ ਸਿੰਘ ਮਾਨ)- ਪੰਜਾਬ ਸਰਕਾਰ ਸਰਕਾਰੀ ਹਸਪਤਾਲਾਂ ਵਿਚ ਮਰੀਜ਼ਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵੱਡੇ ਪੱਧਰ ‘ਤੇ ਉਪਰਾਲੇ ਕਰ ਰਹੀ ਹੈ। ਇਹ ਪ੍ਰਗਟਾਵਾ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਨੇ ਸਿਵਲ ਹਸਪਤਾਲ ਖਰੜ ਦਾ ਦੌਰਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਖਰੜ ਸ਼ਹਿਰ ਦੀ ਆਬਾਦੀ ਵਧਣ ਨਾਲ ਸਿਵਲ ਹਸਪਤਾਲ ਖਰੜ ‘ਤੇ ਮਰੀਜ਼ਾਂ ਦਾ ਭਾਰ ਵਧਿਆ ਹੈ, ਲਿਹਾਜ਼ਾ ਹਸਪਤਾਲ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਇਸ ਤੋਂ ਪਹਿਲਾਂ ਮੈਂਬਰ ਪਾਰਲੀਮੈਂਟ ਕੰਗ ਵਲੋਂ ਸਿਵਲ ਹਸਪਤਾਲ ਖਰੜ ਦੀ ਓ. ਪੀ. ਡੀ. ਅਤੇ ਐਮਰਜੈਂਸੀ ਵਾਰਡ ਦਾ ਦੌਰਾ ਕੀਤਾ ਗਿਆ ਤੇ ਨਾਲ ਹੀ ਵੱਖ-ਵੱਖ ਵਾਰਡਾਂ ਵਿਚ ਜ਼ੇਰੇ ਇਲਾਜ਼ ਮਰੀਜ਼ਾਂ ਨਾਲ ਵੀ ਗੱਲਬਾਤ ਕੀਤੀ ਗਈ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਵਿਚ ਚੋਰੀ ਦੀਆਂ ਘਟਨਾਵਾਂ ਵਿਚ ਵਾਧਾ ਹੋਣ ਬਾਰੇ ਸੂਚਨਾ ਮਿਲੀ ਸੀ, ਜਿਸ ਦੇ ਚਲਦਿਆਂ ਉਨ੍ਹਾਂ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਸਿਵਲ ਹਸਪਤਾਲ ਖਰੜ ਵਿਚ ਪੁਲਿਸ ਚੌਕੀ ਖੋਲ੍ਹਣ ਦੀ ਸਿਫ਼ਾਰਸ਼ ਕੀਤੀ ਹੈ ਤੇ ਡੀ. ਐਸ. ਪੀ. ਖਰੜ ਨੂੰ ਇਥੇ ਪੀ. ਸੀ. ਆਰ. ਟੀਮ ਦੀ ਗਸ਼ਤ ਵਧਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਹਸਪਤਾਲ ਦਾ ਦੌਰਾ ਕਰਨ ‘ਤੇ ਸਾਹਮਣੇ ਆਇਆ ਕਿ ਇਥੇ ਸਫ਼ਾਈ ਵਿਵਸਥਾ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਖਰੜ ਦੀ ਐਸ. ਐਮ. ਓ. ਡਾ ਸਰੀਤਾ ਨੇ ਉਨ੍ਹਾਂ ਨੂੰ ਜਾਣੂ ਕਰਵਾਇਆ ਕਿ ਹਸਪਤਾਲ ਦੇ ਸਾਰੇ ਆਊਟਸੋਰਸ ਕਰਮਚਾਰੀ ਜਿਵੇਂ ਸਫ਼ਾਈ ਸੇਵਕ, ਨਰਸਿੰਗ ਸਟਾਫ਼ ਤੇ ਦਰਜਾ ਚਾਰ ਮੁਲਾਜ਼ਮ ਸਮੂਹਿਕ ਛੁੱਟੀ ‘ਤੇ ਚੱਲ ਰਹੇ ਹਨ, ਜਿਸ ਕਾਰਨ ਸਫ਼ਾਈ ਨਹੀਂ ਹੋ ਸਕੀ। ਉਨ੍ਹਾਂ ਕਿਹਾ ਕਿ ਖਰੜ ਸ਼ਹਿਰ ਦੀ ਵਧ ਰਹੀ ਆਬਾਦੀ ਕਾਰਨ ਹਸਪਤਾਲ ‘ਤੇ ਵੀ ਮਰੀਜ਼ਾਂ ਦਾ ਭਾਰ ਵਧਿਆ ਹੈ, ਜਿਸ ਲਈ ਉਨ੍ਹਾਂ ਵਲੋਂ ਵਿਭਾਗ ਨੂੰ ਇਥੇ ਡਾਕਟਰ, ਨਰਸਿੰਗ ਸਟਾਫ਼, ਕਲੈਰੀਕਲ, ਸਫ਼ਾਈ ਕਰਮਚਾਰੀ ਤੇ ਦਰਜ਼ਾ ਚਾਰ ਸਟਾਫ਼ ਦੀ ਗਿਣਤੀ ਵਧਾਉਣ ਦੀ ਸਿਫ਼ਾਰਸ਼ ਕੀਤੀ ਗਈ ਹੈ ਤਾਂ ਕਿ ਸਾਰਾ ਕੰਮ ਸਹੀ ਢੰਗ ਨਾਲ ਚੱਲ ਸਕੇ। ਉਨ੍ਹਾਂ ਕਿਹਾ ਹਸਪਤਾਲ ਵਿਚ ਕਿਡਨੀ ਦੇ ਮਰੀਜ਼ਾਂ ਲਈ ਡਾਇਲਸਿਸ ਕਰਨ ਲਈ ਮਸ਼ੀਨ ਉਪਲੱਬਧ ਹੈ, ਪਰ ਇਸ ‘ਤੇ ਹੋਰ ਖ਼ਰਚਾ ਆਉਣਾ ਹੈ। ਇਸ ਦੇ ਚਲਦਿਆਂ ਲੋਕ ਸਭਾ ਮੈਂਬਰ ਕੰਗ ਨੇ ਭਰੋਸਾ ਦਿਵਾਇਆ ਕਿ ਉਹ ਇਸ ਬਾਬਤ ਲਿਖ ਕੇ ਦੇਣ ਤਾਂ ਕਿ ਉਹ ਆਪਣੇ ਐਮ. ਪੀ. ਲੈਂਡ ਫ਼ੰਡ ‘ਚੋਂ ਹਸਪਤਾਲ ਲਈ ਗ੍ਰਾਂਟ ਜਾਰੀ ਕਰ ਸਕਣ। ਇਸ ਤੋਂ ਬਾਅਦ ਹਸਪਤਾਲ ‘ਚ ਅਲਟਰਾਸਾਊਂਡ ਮਸ਼ੀਨ ਹੋਣ ਦੇ ਬਾਵਜੂਦ ਇਸ ਦੇ ਨਾ ਚੱਲਣ ਬਾਬਤ ਐਸ. ਐਮ. ਓ. ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅਲਟਰਾਸਾਊਂਡ ਲਈ ਡਾਕਟਰ ਨੂੰ ਰੱਖ ਲਿਆ ਗਿਆ ਹੈ ਤੇ ਆਉਣ ਵਾਲੇ ਕੁਝ ਦਿਨਾਂ ਵਿਚ ਸਵੇਰੇ 7 ਵਜੇ ਤੋਂ ਲੈ ਕੇ 9 ਵਜੇ ਤੱਕ ਰੋਜ਼ਾਨਾ ਅਲਟਰਾਸਾਊਂਡ ਦੀ ਸਹੂਲਤ ਸ਼ੁਰੂ ਹੋ ਜਾਵੇਗੀ। ਇਸ ਮੌਕੇ ਸਿਵਲ ਹਸਪਤਾਲ ਖਰੜ ਦੇ ਐਸ. ਐਮ. ਓ. ਡਾ. ਸਰੀਤਾ ਤੋਂ ਇਲਾਵਾ ਹਰਬੰਸ ਸਿੰਘ, ਮੁਫ਼ਤ ਰੈਗੂਲੇਟਰੀ ਕਮੇਟੀ ਜ਼ਿਲ੍ਹਾ ਮੁਹਾਲੀ ਦੇ ਮੈਂਬਰ ਹਾਕਮ ਸਿੰਘ, ਸਾਬਕਾ ਕੌਂਸਲਰ ਗੋਵਿੰਦਰ ਸਿੰਘ ਚੀਮਾ, ਰਾਮ ਸਰੂਪ ਸ਼ਰਮਾ, ਰਾਜਬੀਰ ਸਿੰਘ ਰਾਜੀ, ਨਵਦੀਪ ਸਿੰਘ ਬੱਬੂ, ਅਮਨਦੀਪ ਸਿੰਘ ਅਮਨ ਸਮੇਤ ਹੋਰ ਆਮ ਆਦਮੀ ਪਾਰਟੀ ਦੇ ਵਰਕਰ ਤੇ ਸਟਾਫ਼ ਮੈਂਬਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪ੍ਰੋਗਰਾਮ ‘ਸੱਥ’ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਅੱਜ ਆਉਣਗੇ ਪਿੰਡ ਤੀੜਾ ਘਾੜ ਖੇਤਰ ਦੀਆਂ ਦਰਪੇਸ਼ ਸਮੱਸਿਆਵਾਂ ਦੇ ਹੱਲ ਦ... ਅਗਲੀ ਖ਼ਬਰ ਦੁਕਾਨ ਦੇ ਬਾਹਰੋਂ ਮੋਟਰਸਾਈਕਲ ਚੋਰੀ
Ad Position 24