02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਭਾਜਪਾ ਦਾ ਦਫ਼ਤਰ ਘੇਰਨ ਜਾਂਦੇ ਕਾਂਗਰਸੀ ਆਗੂ ਚੰਡੀਗੜ੍ਹ ਪੁਲਿਸ ਨੇ ਰੋਕੇ

ਚੰਡੀਗੜ੍ਹ, 1 ਸਤੰਬਰ (ਵਿਕਰਮਜੀਤ ਸਿੰਘ ਮਾਨ) - ਚੰਡੀਗੜ੍ਹ ਕਾਂਗਰਸ ਨੇ ਉੱਤਰਾਖੰਡ ਵਿਚ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਖ਼ਿਲਾਫ਼ ਦਰਜ ਐੱਫ. ਆਈ.

Ad Position 21
repet_subhas-goyals [Copy P29]
ਕਾਂਗਰਸੀ ਵਰਕਰਾਂ ਨੂੰ ਰੋਕਦੀ ਹੋਈ ਚੰਡੀਗੜ੍ਹ ਪੁਲਿਸ। 02-09-2026
ਚੰਡੀਗੜ੍ਹ, 1 ਸਤੰਬਰ (ਵਿਕਰਮਜੀਤ ਸਿੰਘ ਮਾਨ) - ਚੰਡੀਗੜ੍ਹ ਕਾਂਗਰਸ ਨੇ ਉੱਤਰਾਖੰਡ ਵਿਚ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਖ਼ਿਲਾਫ਼ ਦਰਜ ਐੱਫ.ਆਈ.ਆਰ ਦੇ ਵਿਰੋਧ ਵਿਚ ਸੈਕਟਰ-35 ਸਥਿਤ ਕਾਂਗਰਸ ਭਵਨ ਤੋਂ ਸੈਕਟਰ-33 ਸਥਿਤ ਭਾਰਤੀ ਜਨਤਾ ਪਾਰਟੀ ਦੇ ਦਫ਼ਤਰ ‘ਕਮਲਮ’ ਤੱਕ ਰੋਸ ਮਾਰਚ ਕੱਢਿਆ ਅਤੇ ਐੱਫ.ਆਈ.ਆਰ ਤੁਰੰਤ ਰੱਦ ਕਰਨ ਦੀ ਮੰਗ ਕੀਤੀ। ਇਸ ਦੌਰਾਨ ਭਾਜਪਾ ਦਫ਼ਤਰ ਵੱਲ ਜਾਂਦੇ ਕਾਂਗਰਸ ਆਗੂਆਂ ਤੇ ਵਰਕਰਾਂ ਨੂੰ ਚੰਡੀਗੜ੍ਹ ਪੁਲਿਸ ਵਲੋਂ ਬੈਰੀਕੇਡ ਲਗਾ ਕੇ ਰੋਕ ਲਿਆ ਗਿਆ। ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚ.ਐੱਸ. ਲੱਕੀ ਦੀ ਅਗਵਾਈ ਹੇਠ ਕੱਢੇ ਗਏ ਇਸ ਰੋਸ ਮਾਰਚ ਵਿਚ ਕਾਂਗਰਸ ਦੇ ਸੀਨੀਅਰ ਆਗੂਆਂ, ਕੌਂਸਲਰਾਂ, ਅਹੁਦੇਦਾਰਾਂ ਅਤੇ ਵੱਡੀ ਗਿਣਤੀ ਵਿਚ ਵਰਕਰਾਂ ਨੇ ਹਿੱਸਾ ਲਿਆ। ਪ੍ਰਦਰਸ਼ਨਕਾਰੀਆਂ ਦੇ ਹੱਥਾਂ ਵਿਚ ਕਾਂਗਰਸ ਦੇ ਝੰਡੇ ਅਤੇ ਭਾਜਪਾ ਸਰਕਾਰ ਖ਼ਿਲਾਫ਼ ਲਿਖੇ ਪਲੇਕਾਰਡ ਸਨ। ਵਰਕਰਾਂ ਨੇ ਕੇਂਦਰ ਅਤੇ ਭਾਜਪਾ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਪੁਲਿਸ ਅਤੇ ਕਾਂਗਰਸੀ ਵਰਕਰਾਂ ਵਿਚਕਾਰ ਕਾਫ਼ੀ ਦੇਰ ਤੱਕ ਧੱਕਾ-ਮੁੱਕੀ ਹੋਈ। ਇਸ ਤੋਂ ਬਾਅਦ ਕਾਂਗਰਸੀ ਆਗੂ ਅਤੇ ਵਰਕਰ ਸੜਕ ’ਤੇ ਹੀ ਬੈਠ ਗਏ ਅਤੇ ਧਰਨਾ ਦੇ ਕੇ ਆਪਣਾ ਵਿਰੋਧ ਦਰਜ ਕਰਵਾਇਆ। ਧਰਨੇ ਨੂੰ ਸੰਬੋਧਨ ਕਰਦਿਆਂ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚ.ਐੱਸ. ਲੱਕੀ ਨੇ ਕਿਹਾ ਕਿ ਭਾਜਪਾ ਸਰਕਾਰ ਲੋਕਤੰਤਰਿਕ ਕਦਰਾਂ-ਕੀਮਤਾਂ ਨੂੰ ਕਮਜ਼ੋਰ ਕਰਦੇ ਹੋਏ ਆਪਣੇ ਸਿਆਸੀ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਣ ਲਈ ਝੂਠੇ ਮਾਮਲਿਆਂ ਅਤੇ ਸਰਕਾਰੀ ਸੰਸਥਾਵਾਂ ਦਾ ਦੁਰਵਰਤੋਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਖ਼ਿਲਾਫ਼ ਹੁਣ ਤੱਕ 32 ਤੋਂ ਵੱਧ ਮਾਮਲੇ ਦਰਜ ਕੀਤੇ ਜਾ ਚੁੱਕੇ ਹਨ, ਪਰ ਰਾਹੁਲ ਗਾਂਧੀ ਡਰਨ ਵਾਲੇ ਨੇਤਾਵਾਂ ਵਿੱਚੋਂ ਨਹੀਂ ਹਨ। ਉਹ ਲੋਕਾਂ ਦੇ ਮੁੱਦਿਆਂ, ਸੰਵਿਧਾਨ ਅਤੇ ਲੋਕਤੰਤਰ ਦੀ ਰੱਖਿਆ ਲਈ ਲਗਾਤਾਰ ਸੰਘਰਸ਼ ਕਰਦੇ ਰਹਿਣਗੇ।”ਲੱਕੀ ਨੇ ਕਿਹਾ ਕਿ ਉੱਤਰਾਖੰਡ ਵਿਚ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ, ਜੋ ਦੇਸ਼ ਦੇ ਸੀਨੀਅਰ ਦਲਿਤ ਆਗੂ ਹਨ, ਦੇ ਇਕ ਪ੍ਰੋਗਰਾਮ ਤੋਂ ਬਾਅਦ ਕੁਝ ਲੋਕਾਂ ਵਲੋਂ ਉਸ ਸਥਾਨ ਦਾ ਕਥਿਤ ‘ਸ਼ੁੱਧੀਕਰਨ’ ਕੀਤਾ ਜਾਣਾ ਬਹੁਤ ਹੀ ਇਤਰਾਜ਼ਯੋਗ ਅਤੇ ਸੰਵਿਧਾਨ ਵਿਰੋਧੀ ਮਾਨਸਿਕਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਇਸ ਘਟਨਾ ਖ਼ਿਲਾਫ਼ ਦੇਸ਼ ਭਰ ਵਿਚ ਆਵਾਜ਼ ਉਠਾਈ ਅਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਸੀ, ਪਰ ਕਾਰਵਾਈ ਕਰਨ ਦੀ ਬਜਾਏ ਸਿਆਸੀ ਦਬਾਅ ਬਣਾਉਣ ਲਈ ਰਾਹੁਲ ਗਾਂਧੀ ਖ਼ਿਲਾਫ਼ ਐੱਫ.ਆਈ.ਆਰ ਦਰਜ ਕਰ ਦਿੱਤੀ ਗਈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਦਲਿਤ ਸਮਾਜ ਦੇ ਸਨਮਾਨ ਨੂੰ ਠੇਸ ਪਹੁੰਚਾਉਂਦੇ ਹਨ ਅਤੇ ਸੰਵਿਧਾਨ ਦੀ ਭਾਵਨਾ ਦੇ ਖ਼ਿਲਾਫ਼ ਕੰਮ ਕਰਦੇ ਹਨ, ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਵਿਰੋਧੀ ਧਿਰ ਦੇ ਨੇਤਾ ਖ਼ਿਲਾਫ਼ ਮੁਕੱਦਮਾ ਦਰਜ ਕਰਨਾ ਭਾਜਪਾ ਸਰਕਾਰ ਦੀ ਦੋਹਰੀ ਮਾਨਸਿਕਤਾ ਨੂੰ ਦਰਸਾਉਂਦ ਾ ਹੈ। ਕਾਂਗਰਸ ਪਾਰਟੀ ਇਸ ਅਨਿਆਇ ਦੇ ਖ਼ਿਲਾਫ਼ ਚੁੱਪ ਨਹੀਂ ਬੈਠੇਗੀ। ਐੱਚ.ਐੱਸ. ਲੱਕੀ ਨੇ ਦੋਸ਼ ਲਗਾਇਆ ਕਿ ਭਾਜਪਾ ਸਰਕਾਰ ਬੇਰੁਜ਼ਗਾਰੀ, ਮਹਿੰਗਾਈ, ਭ੍ਰਿਸ਼ਟਾਚਾਰ, ਪੇਪਰ ਲੀਕ ਅਤੇ ਹੋਰ ਲੋਕ-ਹਿੱਤ ਦੇ ਮੁੱਦਿਆਂ ’ਤੇ ਪੂਰੀ ਤਰ੍ਹਾਂ ਅਸਫਲ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਹਟਾਉਣ ਲਈ ਸਰਕਾਰ ਵਿਰੋਧੀ ਨੇਤਾਵਾਂ ਅਤੇ ਲੋਕਤੰਤਰਿਕ ਆਵਾਜ਼ਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਕਾਂਗਰਸ ਆਗੂ ਅਤੇ ਵਰਕਰ ਮੌਜੂਦ ਰਹੇ, ਜਿਨ੍ਹਾਂ ਵਿੱਚ ਮਹਿਲਾ ਕਾਂਗਰਸ ਦੀ ਪ੍ਰਧਾਨ ਨੰਦਿਤਾ ਹੁੱਡਾ, ਯੂਥ ਕਾਂਗਰਸ ਪ੍ਰਧਾਨ ਦੀਪਕ ਲੋਬਾਨਾ, ਸਾਬਕਾ ਮੇਅਰ ਗੁਰਚਰਨ ਦਾਸ ਕਾਲਾ, ਕੌਂਸਲਰ ਤਰੁਣਾ ਮਹਿਤਾ, ਪ੍ਰੇਮ ਲਤਾ ਅਤੇ ਦਮਨਪ੍ਰੀਤ, ਕਾਂਗਰਸ ਬੁਲਾਰੇ ਦਿਲਾਵਰ ਸਿੰਘ, ਅੱਛੇ ਲਾਲ ਗੌੜ, ਰਾਜੀਵ ਮੋਡਗਿਲ, ਰੂਪਿੰਦਰ ਸਿੰਘ ਰੂਪੀ, ਜ਼ਾਹਿਰ ਪਰਵੇਜ਼ ਖਾਨ, ਯਾਦਵਿੰਦਰ ਮਹਿਤਾ, ਸ਼ੀਲਾ ਫੁੱਲ ਸਿੰਘ, ਵਸੀਮ ਮੀਰ, ਇਮਰਾਨ ਮਨਸੂਰੀ, ਸਾਦਿਕ, ਆਸਿਫ ਚੌਧਰੀ, ਮਮਤਾ ਰਾਣਾ, ਬਲਵਿੰਦਰ ਕੌਰ, ਸੁਰਜੀਤ ਢਿੱਲੋਂ, ਵਿਪਨਜੋਤ ਸਿੰਘ ਅਮਨ, ਰਾਜਦੀਪ ਸਿੱਧੂ, ਪ੍ਰਵੀਣ ਸ਼ਰਮਾ ਟੀਟੂ, ਸੁਨੀਲ ਸੂਦ, ਧਰਮਵੀਰ, ਰਾਹੁਲ, ਗੁਰਚਰਨ, ਸੋਨੀਆ, ਪਰਮਜੀਤ ਕੌਰ, ਸੰਜੀਵ ਗਾਬਾ, ਜਸਵਿੰਦਰ ਲੱਕੀ, ਪ੍ਰਿੰਸ, ਮਨੀਸ਼ ਲਾਂਬਾ, ਹਰਜਿੰਦਰ ਸਿੰਘ ਬਾਵਾ, ਕੁਲਦੀਪ ਕੁੱਕੀ, ਵਿਕਟਰ ਸਿੱਧੂ, ਰਾਮ ਕੁਮਾਰ, ਸੁੱਖੀ, ਮੇਰੀ ਸਟੈਲਾ, ਰਣਜੋਤ ਰੋਨੀ, ਧਰਮਵੀਰ ਸਿਸੋਦੀਆ, ਮਨਜ਼ੂਰ ਖਾਨ, ਹਰਿੰਦਰ ਠਾਕੁਰ, ਸ਼ਿਆਮ ਸਿੰਘ, ਰੋਬੀ ਬੜੇਰੀ ਸਮੇਤ ਹੋਰ ਸੀਨੀਅਰ ਆਗੂ ਅਤੇ ਵਰਕਰ ਸ਼ਾਮਲ ਸਨ। ਚੰਡੀਗੜ੍ਹ ਕਾਂਗਰਸ ਨੇ ਐਲਾਨ ਕੀਤਾ ਕਿ ਲੋਕਤੰਤਰ ਅਤੇ ਸੰਵਿਧਾਨ ਦੀ ਰੱਖਿਆ ਲਈ ਪਾਰਟੀ ਹਰ ਪੱਧਰ ’ਤੇ ਆਪਣਾ ਸੰਘਰਸ਼ ਜਾਰੀ ਰੱਖੇਗੀ।
Ad Position 22
No active advertisement
ਪਿਛਲੀ ਖ਼ਬਰ 7 ਅਪ੍ਰੈਲ 2026 ਨੂੰ ਤਾਲੇ ਟੁੱਟੇ ਮਿਲੇ ਅਗਲੀ ਖ਼ਬਰ ਪਾਰਟੀ ਦੀਆਂ ਨੀਤੀਆਂ ਨਿਰਧਾਰਿਤ ਕਰਨ ਦਾ ਹੱਕ ਸਿਰਫ ਪਾਰਟੀ ਪ੍ਰਧਾਨ ਨੂੰ-ਰਵੀਇੰਦਰ ਸਿੰਘ
Ad Position 24