02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਕੇਂਦਰ ਦੇ ਸਹਿਯੋਗ ਨਾਲ ਚੰਡੀਗੜ੍ਹ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ - ਮੇਅਰ ਸੌਰਭ ਜੋਸ਼ੀ

ਚੰਡੀਗੜ੍ਹ, 1 ਸਤੰਬਰ (ਸੰਦੀਪ ਕੁਮਾਰ ਮਾਹਨਾ) -ਚੰਡੀਗੜ੍ਹ ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕਰਨ ਅਤੇ ਸ਼ਹਿਰ ਦੀਆਂ ਨਾਗਰਿਕ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਮੇਅਰ ਸੌਰਭ ਜੋਸ਼ੀ ਨੇ ਕੇਂਦਰੀ ਹਾਊਸਿੰਗ ਤੇ ਸ਼ਹਿਰੀ ਮਾਮਲੇ ਅਤੇ ਬਿਜਲੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕੀਤੀ। ਕੇਂਦਰੀ ਮੰਤਰੀ ਦੇ ਚੰਡੀਗੜ੍ਹ ਦੌਰੇ ਦੌਰਾਨ ਹੋਈ ਮੁਲਾਕਾਤ ’ਚ ਮੇਅਰ ਨੇ ਸ਼ਹਿਰ ਦੀਆਂ ਵਿਕਾਸ ਤਰਜੀਹਾਂ, ਬੁਨਿਆਦੀ ਢਾਂਚੇ ਦੀਆਂ ਲੋੜਾਂ ਅਤੇ ਨਾਗਰਿਕ ਸੇਵਾਵਾਂ ਨਾਲ ਜੁੜੇ ਵੱਖ-ਵੱਖ ਮੁੱਦੇ ਵਿਸਥਾਰ ਨਾਲ ਰੱਖੇ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਚੰਡੀਗੜ੍ਹ, 1 ਸਤੰਬਰ (ਸੰਦੀਪ ਕੁਮਾਰ ਮਾਹਨਾ) -ਚੰਡੀਗੜ੍ਹ ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕਰਨ ਅਤੇ ਸ਼ਹਿਰ ਦੀਆਂ ਨਾਗਰਿਕ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਮੇਅਰ ਸੌਰਭ ਜੋਸ਼ੀ ਨੇ ਕੇਂਦਰੀ ਹਾਊਸਿੰਗ ਤੇ ਸ਼ਹਿਰੀ ਮਾਮਲੇ ਅਤੇ ਬਿਜਲੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕੀਤੀ। ਕੇਂਦਰੀ ਮੰਤਰੀ ਦੇ ਚੰਡੀਗੜ੍ਹ ਦੌਰੇ ਦੌਰਾਨ ਹੋਈ ਮੁਲਾਕਾਤ ’ਚ ਮੇਅਰ ਨੇ ਸ਼ਹਿਰ ਦੀਆਂ ਵਿਕਾਸ ਤਰਜੀਹਾਂ, ਬੁਨਿਆਦੀ ਢਾਂਚੇ ਦੀਆਂ ਲੋੜਾਂ ਅਤੇ ਨਾਗਰਿਕ ਸੇਵਾਵਾਂ ਨਾਲ ਜੁੜੇ ਵੱਖ-ਵੱਖ ਮੁੱਦੇ ਵਿਸਥਾਰ ਨਾਲ ਰੱਖੇ। ਮੇਅਰ ਜੋਸ਼ੀ ਨੇ ਕੇਂਦਰੀ ਮੰਤਰੀ ਨੂੰ ਚੰਡੀਗੜ੍ਹ ਦੇ ਮੌਜੂਦਾ ਵਿਕਾਸ ਕਾਰਜਾਂ ਅਤੇ ਨਗਰ ਨਿਗਮ ਸਾਹਮਣੇ ਆ ਰਹੀਆਂ ਸ਼ਹਿਰੀ ਚੁਣੌਤੀਆਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕੇਂਦਰ ਸਰਕਾਰ ਤੋਂ ਸ਼ਹਿਰ ਦੇ ਵਿਕਾਸ ਲਈ ਲਗਾਤਾਰ ਸਹਿਯੋਗ ਅਤੇ ਮਾਰਗਦਰਸ਼ਨ ਦੀ ਮੰਗ ਕਰਦਿਆਂ ਕਿਹਾ ਕਿ ਚੰਡੀਗੜ੍ਹ ਦੀ ਕੌਮੀ ਮਹੱਤਤਾ ਅਤੇ ਯੋਜਨਾਬੱਧ ਸ਼ਹਿਰ ਵਜੋਂ ਇਸ ਦੀ ਪਛਾਣ ਦੇ ਅਨੁਕੂਲ ਵਿਕਾਸ ਨੂੰ ਯਕੀਨੀ ਬਣਾਉਣਾ ਸਮੇਂ ਦੀ ਲੋੜ ਹੈ। ਹਾਊਸਿੰਗ ਮੰਤਰਾਲੇ ਦੀ ਮੀਟਿੰਗ ’ ਚ ਸਹਿਯੋਗ ਲਈ ਕੀਤਾ ਧੰਨਵਾਦ ਮੇਅਰ ਨੇ ਹਾਊਸਿੰਗ ਤੇ ਸ਼ਹਿਰੀ ਮਾਮਲੇ ਮੰਤਰਾਲੇ ਦੀ ਹਾਲ ਹੀ ’ਚ ਹੋਈ ਮੀਟਿੰਗ ਦੌਰਾਨ ਚੰਡੀਗੜ੍ਹ ਨਾਲ ਸਬੰਧਿਤ ਅਹਿਮ ਮੁੱਦਿਆਂ ’ਤੇ ਸਕਾਰਾਤਮਕ ਰੁਖ਼ ਅਪਣਾਉਣ ਅਤੇ ਸਹਿਯੋਗ ਦੇਣ ਲਈ ਮਨੋਹਰ ਲਾਲ ਖੱਟਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਨਗਰ ਨਿਗਮ ਨੂੰ ਸ਼ਹਿਰ ਦੇ ਵਿਕਾਸ ਪ੍ਰਾਜੈਕਟਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਉਣ, ਨਾਗਰਿਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਸ਼ਹਿਰ ਵਾਸੀਆਂ ਨੂੰ ਬਿਹਤਰ ਸੇਵਾਵਾਂ ਦੇਣ ’ਚ ਮਦਦ ਮਿਲੇਗੀ। ਸੋਰਭ ਜੋਸ਼ੀ ਨੇ ਕਿਹਾ ਕਿ ਕੇਂਦਰੀ ਹਾਊਸਿੰਗ ਤੇ ਸ਼ਹਿਰੀ ਮਾਮਲੇ ਮੰਤਰਾਲੇ ਅਤੇ ਚੰਡੀਗੜ੍ਹ ਨਗਰ ਨਿਗਮ ਵਿਚਕਾਰ ਨਜ਼ਦੀਕੀ ਤਾਲਮੇਲ ਨਾਲ ਕਈ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਲਾਗੂ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਸ਼ਹਿਰ ਦੀਆਂ ਤਰਜੀਹਾਂ ਨੂੰ ਧਿਆਨ ’ਚ ਰੱਖਦਿਆਂ ਲੰਬੇ ਸਮੇਂ ਦੀ ਵਿਕਾਸ ਯੋਜਨਾ ’ਤੇ ਕੰਮ ਕੀਤਾ ਜਾ ਰਿਹਾ ਹੈ। ਮੇਅਰ ਨੇ ਕਿਹਾ ਕਿ ਬਿਹਤਰ ਬੁਨਿਆਦੀ ਢਾਂਚਾ, ਪ੍ਰਭਾਵਸ਼ਾਲੀ ਨਾਗਰਿਕ ਸੇਵਾਵਾਂ ਅਤੇ ਆਧੁਨਿਕ ਸ਼ਹਿਰੀ ਸਹੂਲਤਾਂ ਚੰਡੀਗੜ੍ਹ ਦੇ ਵਿਕਾਸ ਦੇ ਮੁੱਖ ਕੇਂਦਰ ਰਹਿਣਗੇ। ਉਨ੍ਹਾਂ ਆਸ ਪ੍ਰਗਟਾਈ ਕਿ ਕੇਂਦਰ ਨਾਲ ਵਧੇਰੇ ਤਾਲਮੇਲ ਰਾਹੀਂ ਸ਼ਹਿਰ ਦੇ ਕਈ ਲੰਬਿਤ ਅਤੇ ਨਵੇਂ ਪ੍ਰਾਜੈਕਟਾਂ ਨੂੰ ਗਤੀ ਦਿੱਤੀ ਜਾ ਸਕੇਗੀ। ਖੱਟਰ ਵਲੋਂ ਸਹਿਯੋਗ ਦਾ ਭਰੋਸਾ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨੇ ਮੇਅਰ ਵਲੋਂ ਰੱਖੇ ਗਏ ਮੁੱਦਿਆਂ ਨੂੰ ਧਿਆਨ ਨਾਲ ਸੁਣਦਿਆਂ ਚੰਡੀਗੜ੍ਹ ਦੇ ਵਿਕਾਸ ਲਈ ਲਗਾਤਾਰ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਚੰਡੀਗੜ੍ਹ ਦੇ ਵਿਕਾਸ ਨਾਲ ਸਬੰਧਿਤ ਮਾਮਲਿਆਂ ਨੂੰ ਤਰਜੀਹ ਦੇਣ ਪ੍ਰਤੀ ਸਕਾਰਾਤਮਕ ਰੁਖ਼ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਮੇਅਰ ਸੌਰਭ ਜੋਸ਼ੀ ਨੇ ਕਿਹਾ ਕਿ ਉਨ੍ਹਾਂ ਦੀ ਤਰਜੀਹ ‘ਚੰਡੀਗੜ੍ਹ ਫ਼ਸਟ’ ਹੈ। ਇਸ ਤਹਿਤ ਨਾਗਰਿਕਾਂ ਨੂੰ ਬਿਹਤਰ ਸਹੂਲਤਾਂ ਦੇਣ, ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਸ਼ਹਿਰ ਦੇ ਟਿਕਾਊ ਤੇ ਯੋਜਨਾਬੱਧ ਵਿਕਾਸ ਲਈ ਲੰਬੇ ਸਮੇਂ ਦੀ ਰਣਨੀਤੀ ਨਾਲ ਕੰਮ ਕੀਤਾ ਜਾਵੇਗਾ। ਨਗਰ ਨਿਗਮ ਦਾ ਉਦੇਸ਼ ਚੰਡੀਗੜ੍ਹ ਨੂੰ ਹੋਰ ਸੁਚੱਜਾ, ਸਾਫ਼-ਸੁਥਰਾ, ਆਧੁਨਿਕ ਅਤੇ ਸ਼ਹਿਰ ਵਾਸੀਆਂ ਲਈ ਵਧੇਰੇ ਰਹਿਣਯੋਗ ਬਣਾਉਣਾ ਹੈ ਅਤੇ ਇਸ ਦਿਸ਼ਾ ’ਚ ਕੇਂਦਰ ਸਰਕਾਰ ਦਾ ਸਹਿਯੋਗ ਅਹਿਮ ਭੂਮਿਕਾ ਨਿਭਾਏਗਾ।
Ad Position 22
No active advertisement
ਪਿਛਲੀ ਖ਼ਬਰ ਮੀਤ ਹੇਅਰ ਵਲੋਂ ਸ਼ੇਰ - ਏ - ਪੰਜਾਬ ਟੀ -20 ਲੀਗ ਲਈ ਦਰਸ਼ਕਾਂ ਵਾਸਤੇ ਯੁਵਰਾਜ ਸਿੰਘ ਸਟੈਂਡ ’ ਚ ਮੁਫ਼ਤ ਦਾਖ਼ਲੇ ਦਾ ਐਲਾਨ ਅਗਲੀ ਖ਼ਬਰ 7 ਅਪ੍ਰੈਲ 2026 ਨੂੰ ਤਾਲੇ ਟੁੱਟੇ ਮਿਲੇ
Ad Position 24