ਸ਼ੱਕ ਦੇ ਆਧਾਰ ’ ਤੇ ਰੋਕਿਆ ਨੌਜਵਾਨ , ਕਬਜ਼ੇ ’ ਚੋਂ ਕਮਾਨੀਦਾਰ ਚਾਕੂ ਬਰਾਮਦ
ਚੰਡੀਗੜ੍ਹ, 1 ਸਤੰਬਰ (ਕਪਿਲ ਵਧਵਾ)-ਚੰਡੀਗੜ੍ਹ ਦੇ ਇੰਡਸਟਰੀਅਲ ਪਾਰਕ ਥਾਣਾ ਪੁਲਿਸ ਨੇ ਗਸ਼ਤ ਦੌਰਾਨ ਸ਼ੱਕ ਦੇ ਆਧਾਰ ’ਤੇ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ’ਚੋਂ ਕਮਾਨੀਦਾਰ ਚਾਕੂ ਬਰਾਮਦ ਕੀਤਾ ਹੈ। ਪੁਲੀਸ ਅਨੁਸਾਰ ਮੁਲਜ਼ਮ ਦੀ ਪਛਾਣ ਰੋਹਿਤ ਵਾਸੀ ਇੰਦਰਾ ਕਾਲੋਨੀ, ਮਨੀਮਾਜਰਾ ਵਜੋਂ ਹੋਈ ਹੈ।
ਚੰਡੀਗੜ੍ਹ, 1 ਸਤੰਬਰ (ਕਪਿਲ ਵਧਵਾ)-ਚੰਡੀਗੜ੍ਹ ਦੇ ਇੰਡਸਟਰੀਅਲ ਪਾਰਕ ਥਾਣਾ ਪੁਲਿਸ ਨੇ ਗਸ਼ਤ ਦੌਰਾਨ ਸ਼ੱਕ ਦੇ ਆਧਾਰ ’ਤੇ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ’ਚੋਂ ਕਮਾਨੀਦਾਰ ਚਾਕੂ ਬਰਾਮਦ ਕੀਤਾ ਹੈ। ਪੁਲੀਸ ਅਨੁਸਾਰ ਮੁਲਜ਼ਮ ਦੀ ਪਛਾਣ ਰੋਹਿਤ ਵਾਸੀ ਇੰਦਰਾ ਕਾਲੋਨੀ, ਮਨੀਮਾਜਰਾ ਵਜੋਂ ਹੋਈ ਹੈ। ਪੁਲਿਸ ਵਲੋਂ ਜਾਰੀ ਜਾਣਕਾਰੀ ਅਨੁਸਾਰ ਹੈੱਡ ਕਾਂਸਟੇਬਲ ਰਿੰਕੂ ਰਾਮ ਪੁਲੀਸ ਪਾਰਟੀ ਸਮੇਤ ਗਸ਼ਤ ’ਤੇ ਸਨ। ਜਦੋਂ ਪੁਲੀਸ ਪਾਰਟੀ ਰੇਲਵੇ ਫਾਟਕ ਨੇੜੇ ਪਾਰਕਿੰਗ ਕੋਲ ਪਹੁੰਚੀ ਤਾਂ ਉਨ੍ਹਾਂ ਨੇ ਸ਼ੱਕ ਦੇ ਆਧਾਰ ’ਤੇ ਉਕਤ ਨੌਜਵਾਨ ਨੂੰ ਕਾਬੂ ਕਰਕੇ ਉਸ ਦੀ ਤਲਾਸ਼ੀ ਲਈ। ਤਲਾ ਸ਼ੀ ਦੌਰਾਨ ਉਸ ਦੇ ਕਬਜ਼ੇ ’ਚੋਂ ਇਕ ਕਮਾਨੀਦਾਰ ਚਾਕੂ ਬਰਾਮਦ ਹੋਇਆ। ਪੁੱਛਗਿੱਛ ਦੌਰਾਨ ਮੁਲਜ਼ਮ ਚਾਕੂ ਆਪਣੇ ਕੋਲ ਰੱਖਣ ਸਬੰਧੀ ਕੋਈ ਲਾਇਸੈਂਸ ਜਾਂ ਪਰਮਿਟ ਪੇਸ਼ ਨਹੀਂ ਕਰ ਸਕਿਆ। ਇਸ ਤੋਂ ਬਾਅਦ ਥਾਣਾ ਇੰਡਸ ਟਰੀਅਲ ਪਾਰਕ ਦੀ ਪੁਲੀਸ ਨੇ ਉਸ ਖ਼ਿਲਾਫ਼ ਅਸਲਾ ਐਕਟ ਦੀਆਂ ਧਾਰਾਵਾਂ 25/54/59 ਤਹਿਤ ਮਾਮਲਾ ਦਰਜ ਕਰ ਲਿਆ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮ ਨੂੰ ਡਿਊਟੀ ਮੈਜਿਸਟਰੇਟ ਦੇ ਸਾਹਮਣੇ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ।