02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਮੇਅਰ ਸੌਰਭ ਜੋਸ਼ੀ ਨੇ ਚੰਡੀਗੜ੍ਹ ਦੇ ਵਿਕਾਸ ਕਾਰਜਾਂ ’ ਚ ਤੇਜ਼ੀ ਲਈ ਕੱਸਿਆ ਸ਼ਿਕੰਜਾ , ਅਧਿਕਾਰੀਆਂ ਨੂੰ ਸਮਾਂਬੱਧ ਕਾਰਵਾਈ ਦੇ ਹੁਕਮ 35 ਵਾਰਡਾਂ ’ਚ ਹਰਿਆਵਲੀ ਤੋਂ ਲੈ ਕੇ ਸਟਰੀਟ ਲਾਈਟਾਂ ਤੱਕ, ਤੁਰੰਤ ਕਾਰਵਾਈ ਦੇ ਨਿਰਦੇਸ਼

ਚੰਡੀਗੜ੍ਹ, 1 ਸਤੰਬਰ (ਸੰਦੀਪ ਕੁਮਾਰ ਮਾਹਨਾ) - ਚੰਡੀਗੜ੍ਹ ਦੇ ਵਿਕਾਸ ਕਾਰਜਾਂ ਨੂੰ ਰਫ਼ਤਾਰ ਦੇਣ ਅਤੇ ਨਾਗਰਿਕ ਸਹੂਲਤਾਂ ’ਚ ਸੁਧਾਰ ਲਈ ਮੇਅਰ ਸੌਰਭ ਜੋਸ਼ੀ ਨੇ ਅੱਜ ਨਗਰ ਨਿਗਮ ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਚੱਲ ਰਹੇ ਪ੍ਰੋਜੈਕਟਾਂ, ਬੁਨਿਆਦੀ ਢਾਂਚੇ, ਨਾਗਰਿਕ ਸੇਵਾਵਾਂ ਅਤੇ ਕੇਂਦਰ ਸਰਕਾਰ ਦੀਆਂ ਪ੍ਰਮੁੱਖ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਕੰਮਾਂ ’ਚ ਬੇਲੋੜੀ ਦੇਰੀ ਦੂਰ ਕਰਕੇ ਨਿਰਧਾਰਤ ਸਮਾਂ-ਸੀਮਾ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਚੰਡੀਗੜ੍ਹ, 1 ਸਤੰਬਰ (ਸੰਦੀਪ ਕੁਮਾਰ ਮਾਹਨਾ) - ਚੰਡੀਗੜ੍ਹ ਦੇ ਵਿਕਾਸ ਕਾਰਜਾਂ ਨੂੰ ਰਫ਼ਤਾਰ ਦੇਣ ਅਤੇ ਨਾਗਰਿਕ ਸਹੂਲਤਾਂ ’ਚ ਸੁਧਾਰ ਲਈ ਮੇਅਰ ਸੌਰਭ ਜੋਸ਼ੀ ਨੇ ਅੱਜ ਨਗਰ ਨਿਗਮ ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਚੱਲ ਰਹੇ ਪ੍ਰੋਜੈਕਟਾਂ, ਬੁਨਿਆਦੀ ਢਾਂਚੇ, ਨਾਗਰਿਕ ਸੇਵਾਵਾਂ ਅਤੇ ਕੇਂਦਰ ਸਰਕਾਰ ਦੀਆਂ ਪ੍ਰਮੁੱਖ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਕੰਮਾਂ ’ਚ ਬੇਲੋੜੀ ਦੇਰੀ ਦੂਰ ਕਰਕੇ ਨਿਰਧਾਰਤ ਸਮਾਂ-ਸੀਮਾ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਮੀਟਿੰਗ ’ਚ ਨਿਗਮ ਕਮਿਸ਼ਨਰ ਅਮਿਤ ਕੁਮਾਰ, ਸੰਯੁਕਤ ਕਮਿਸ਼ਨਰਾਂ, ਮੁੱਖ ਇੰਜੀਨੀਅਰ, ਮੈਡੀਕਲ ਅਫ਼ਸਰ ਆਫ਼ ਹੈਲਥ ਅਤੇ ਤਿੰਨੋਂ ਨਿਗਰਾਨ ਇੰਜੀਨੀਅਰ ਹਾਜ਼ਰ ਸਨ। ਮੇਅਰ ਨੇ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੀ ਸਮੀਖਿਆ ਕਰਦਿਆਂ ਕਿਹਾ ਕਿ ਪ੍ਰਸ਼ਾਸਨਿਕ ਫ਼ੈਸਲਿਆਂ ਦਾ ਨਤੀਜਾ ਜ਼ਮੀਨੀ ਪੱਧਰ ’ਤੇ ਸ਼ਹਿਰ ਵਾਸੀਆਂ ਨੂੰ ਦਿਖਾਈ ਦੇਣਾ ਚਾਹੀਦਾ ਹੈ। 35 ਵਾਰਡਾਂ ’ ਚ ਵੱਡੇ ਪੱਧਰ ’ ਤੇ ਬੂਟੇ ਲਗਾਉਣ ਦੀ ਯੋਜਨਾ ਸ਼ਹਿਰ ਦੀ ਹਰਿਆਵਲੀ ਵਧਾਉਣ ਲਈ ਮੁੱਖ ਇੰਜੀਨੀਅਰ ਨੂੰ ਸਾਰੇ 35 ਵਾਰਡਾਂ ’ਚ ਵੱਡੇ ਪੱਧਰ ’ਤੇ ਬੂਟੇ ਲਗਾਉਣ ਲਈ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਗਏ। ਇਹ ਮੁਹਿੰਮ ਪ੍ਰਧਾਨ ਮੰਤਰੀ ਸੇਵਾ ਸੰਕਲਪ ਅਭਿਆਨ ਤਹਿਤ ਚਲਾਈ ਜਾਵੇਗੀ। ਮੇਅਰ ਨੇ ਕਿਹਾ ਕਿ ਇਸ ’ਚ ਚੁਣੇ ਹੋਏ ਨੁਮਾਇੰਦਿਆਂ ਦੇ ਨਾਲ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨਾਂ, ਮਾਰਕੀਟ ਐਸੋਸੀਏਸ਼ਨਾਂ, ਵਿੱਦਿਅਕ ਸੰਸਥਾਵਾਂ ਅਤੇ ਸ਼ਹਿਰ ਵਾਸੀਆਂ ਦੀ ਭਾਗੀਦਾਰੀ ਯਕੀਨੀ ਬਣਾਈ ਜਾਵੇ। ਚੰਡੀਗੜ੍ਹ ’ ਚ ਆਲ ਇੰਡੀਆ ਮੇਅਰਜ਼ ਕਾਨਫ਼ਰੰਸ ਕਰਵਾਉਣ ਦੀ ਤਿਆਰੀ ਮੇਅਰ ਨੇ ਅਧਿਕਾਰੀਆਂ ਨੂੰ ਚੰਡੀਗੜ੍ਹ ’ਚ ਆਲ ਇੰਡੀਆ ਮੇਅਰਜ਼ ਕਾਨਫ਼ਰੰਸ ਕਰਵਾਉਣ ਲਈ ਵਿਸਥਾਰਤ ਯੋਜਨਾ ਤਿਆਰ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਯੋਜਨਾਬੱਧ ਸ਼ਹਿਰ ਵਜੋਂ ਚੰਡੀਗੜ੍ਹ ਦੇਸ਼ ਭਰ ਦੇ ਮੇਅਰਾਂ ਨੂੰ ਇਕ ਮੰਚ ’ਤੇ ਇਕੱਠਾ ਕਰਕੇ ਸ਼ਹਿਰੀ ਚੁਣੌਤੀਆਂ, ਨਵੀਨਤਮ ਨਿਗਮ ਪ੍ਰਬੰਧਨ, ਟਿਕਾਊ ਵਿਕਾਸ ਅਤੇ ਲੋਕ-ਕੇਂਦਰਿਤ ਪ੍ਰਸ਼ਾਸਨ ਬਾਰੇ ਵਿਚਾਰ-ਵਟਾਂਦਰੇ ਲਈ ਢੁਕਵਾਂ ਮੰਚ ਬਣ ਸਕਦਾ ਹੈ। ਬੰਦ ਪਈਆਂ ਸਟਰੀਟ ਲਾਈਟਾਂ ਤੁਰੰਤ ਚਾਲੂ ਕਰਨ ਦੇ ਨਿਰਦੇਸ਼ ਸ਼ਹਿਰ ਦੀ ਸੁਰੱਖਿਆ ਨੂੰ ਧਿਆਨ ’ਚ ਰੱਖਦਿਆਂ ਮੇਅਰ ਨੇ ਸਬੰਧਿਤ ਸੁਪਰਿੰਟੈਂਡਿੰਗ ਇੰਜੀਨੀਅਰ ਨੂੰ ਬੰਦ ਪਈਆਂ ਸਾਰੀਆਂ ਸਟਰੀਟ ਲਾਈਟਾਂ ਜਲਦ ਚਾਲੂ ਕਰਵਾਉਣ ਲਈ ਕਿਹਾ। ਨਾਲ ਹੀ ਨਿਯਮਿਤ ਜਾਂਚ, ਰੱਖ-ਰਖਾਅ ਅਤੇ ਖ਼ਰਾਬੀ ਦੀ ਸੂਰਤ ’ਚ ਤੁਰੰਤ ਮੁਰੰਮਤ ਲਈ ਪ੍ਰਭਾਵਸ਼ਾਲੀ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ। ਮੇਅਰ ਸੌਰਭ ਜੋਸ਼ੀ ਨੇ ਚੱਲ ਰਹੇ ਵਿਕਾਸ ਕਾਰਜਾਂ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਖ਼ਾਸ ਤੌਰ ’ਤੇ ਮੁਕੰਮਲ ਹੋਣ ਕੰਢੇ ਪੁੱਜੇ ਪ੍ਰਾਜੈਕਟਾਂ ਨੂੰ ਜਲਦ ਪੂਰਾ ਕਰਨ ਲਈ ਕਿਹਾ। ਉਨ੍ਹਾਂ ਕਿਹਾ ਸੂਚੀ ’ਚ ਪ੍ਰੋਜੈਕਟ ਦੀ ਮੌਜੂਦਾ ਸਥਿਤੀ, ਅੰਦਾਜ਼ਨ ਲਾਗਤ, ਸਮਾਂ-ਸੀਮਾ ਅਤੇ ਲਾਗੂ ਕਰਨ ਦੀ ਯੋਜਨਾ ਦਰਜ ਕੀਤੀ ਜਾਵੇਗੀ। ਵਿਕਾਸ ਕਾਰਜਾਂ ’ ਚ ਤਾਲਮੇਲ ਤੇ ਨਤੀਜਾ - ਮੁਖੀ ਪਹੁੰਚ ’ ਤੇ ਜ਼ੋਰ ਮੀਟਿੰਗ ਦੇ ਆਖ਼ਰ ’ਚ ਮੇਅਰ ਸੌਰਭ ਜੋਸ਼ੀ ਨੇ ਕਿਹਾ ਕਿ ਨਗਰ ਨਿਗਮ ਦੇ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਦੇ ਹੋਏ ਵਿਕਾਸ ਕਾਰਜਾਂ ਨੂੰ ਸਮਾਂਬੱਧ ਢੰਗ ਨਾਲ ਅੱਗੇ ਵਧਾਉਣ। ਉਨ੍ਹਾਂ ਕਿਹਾ ਕਿ ਨਿਗਮ ਦਾ ਧਿਆਨ ਤੇਜ਼ੀ ਨਾਲ ਪ੍ਰਾਜੈਕਟ ਪੂਰੇ ਕਰਨ, ਬਿਹਤਰ ਨਾਗਰਿਕ ਸੇਵਾਵਾਂ ਅਤੇ ਮਜ਼ਬੂਤ ਬੁਨਿਆਦੀ ਢਾਂਚੇ ’ਤੇ ਰਹਿਣਾ ਚਾਹੀਦਾ ਹੈ, ਤਾਂ ਜੋ ਚੰਡੀਗੜ੍ਹ ਨੂੰ ਹੋਰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਰਹਿਣ ਲਈ ਬਿਹਤਰ ਸ਼ਹਿਰ ਬਣਾਇਆ ਜਾ ਸਕੇ।­
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦਾ ਦਫ਼ਤਰ ਘੇਰਨ ਜਾਂਦੇ ਕਾਂਗਰਸੀ ਆਗੂ ਚੰਡੀਗੜ੍ਹ ਪੁਲਿਸ ਨੇ ਰੋਕੇ ਯੂਨੀਵਰਸਿਟੀ ਦੇ ਵਿਦਿਆਰਥੀ ਚੈਤੰਨਿਆ ਦੇ ਬੇਵਕਤ... ਅਗਲੀ ਖ਼ਬਰ ਸ਼ੱਕ ਦੇ ਆਧਾਰ ’ ਤੇ ਰੋਕਿਆ ਨੌਜਵਾਨ , ਕਬਜ਼ੇ ’ ਚੋਂ ਕਮਾਨੀਦਾਰ ਚਾਕੂ ਬਰਾਮਦ
Ad Position 24