01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਮੁਹਾਲੀ ਵਿਖੇ ‘ ਮਿਸ਼ਨ ਕਲੀਨ ਪੰਜਾਬ ’ ਦੇ ਦੂਜੇ ਪੜਾਅ ਦੀ ਸ਼ੁਰੂਆਤ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਮੁਹਿੰਮ ਨੂੰ ਲੋਕਾਂ ਦੇ ਸਹਿਯੋਗ ਨਾਲ ਬਣਾਇਆ ਜਾਵੇਗਾ ਪੂਰੀ ਤਰ੍ਹਾਂ ਸਫ਼ਲ

ਐੱਸ. ਏ.

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਐੱਸ. ਏ. ਐੱਸ. ਨਗਰ, 1 ਸਤੰਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੇ ਦੂਜੇ ਪੜਾਅ ਤਹਿਤ ਅੱਜ ਨਗਰ ਨਿਗਮ ਮੁਹਾਲੀ ਵਲੋਂ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਮੁਹਾਲੀ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਅਤੇ ਨਗਰ ਨਿਗਮ ਕਮਿਸ਼ਨਰ ਸੰਦੀਪ ਸਿੰਘ ਗਾੜ੍ਹਾ ਦੀ ਮੌਜੂਦਗੀ ‘ਚ ਸਥਾਨਕ ਸੈਕਟਰ-74ਏ (ਬਰਿਆਲੀ) ਵਿਖੇ ਏਅਰਪੋਰਟ ਰੋਡ ਤੋਂ ਮੁਹਿੰਮ ਦਾ ਆਗਾਜ਼ ਕਰਵਾਇਆ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁਹਾਲੀ ਸਮੇਤ ਸਮੁੱਚੇ ਪੰਜਾਬ ‘ਚ ‘ਮਿਸ਼ਨ ਕਲੀਨ ਪੰਜਾਬ’ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸ਼ੁਰੂਆਤੀ ਦੌਰ ‘ਚ ਅੱਠ ਦਿਨਾਂ ਤੱਕ ਜੰਗੀ ਪੱਧਰ ‘ਤੇ ਸਫ਼ਾਈ ਅਭਿਆਨ ਚਲਾਇਆ ਜਾਵੇਗਾ ਅਤੇ ਇਸ ਤੋਂ ਬਾਅਦ ਵੀ ਸ਼ਹਿਰ ਦੀ ਸਫ਼ਾਈ ਅਤੇ ਸੁੰਦਰਤਾ ਨੂੰ ਬਰਕਰਾਰ ਰੱਖਣ ਲਈ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਸਰਕਾਰੀ ਮੁਹਿੰਮ ਦੀ ਸਫ਼ਲਤਾ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ‘ਮਿਸ਼ਨ ਕਲੀਨ ਪੰਜਾਬ’ ਨੂੰ ਲੋਕ ਲਹਿਰ ਬਣਾਉਣ ਲਈ ਸਰਗਰਮ ਭੂਮਿਕਾ ਨਿਭਾਉਣ ਅਤੇ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ‘ਚ ਨਗਰ ਨਿਗਮ ਨੂੰ ਸਹਿਯੋਗ ਦੇਣ। ਉਨ੍ਹਾਂ ਸਪੱਸ਼ਟ ਕੀਤਾ ਕਿ ਜਨਤਕ ਥਾਵਾਂ ‘ਤੇ ਗੰਦਗੀ ਫੈਲਾਉਣ ਵਾਲੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਦੀ ਪਛਾਣ ਲਈ ਸੀ. ਸੀ. ਟੀ. ਵੀ. ਕੈਮਰਿਆਂ ਦੀ ਵਰਤੋਂ ਕੀਤੀ ਜਾ ਰਹੀ ਹੈ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕਰਨ ਦੇ ਨਾਲ-ਨਾਲ ਲੋੜ ਪੈਣ ‘ਤੇ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਗਿੱਲੇ ਅਤੇ ਸੁੱਕੇ ਕੂੜੇ ਨੂੰ ਅੱਡ-ਅੱਡ ਕਰਕੇ ਨਗਰ ਨਿਗਮ ਵਲੋਂ ਨਿਰਧਾਰਤ ਪ੍ਰਬੰਧ ਅਨੁਸਾਰ ਨਿਪਟਾਰੇ ਲਈ ਦੇਣ ਦੀ ਅਪੀਲ ਵੀ ਕੀਤੀ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਅਧੀਨ ਆਉਂਦੇ ਖੇਤਰ ‘ਚ ਸਫ਼ਾਈ ਲਈ ਲਗਭਗ 20 ਤੋਂ 25 ਅਜਿਹੇ ਪੁਆਇੰਟਾਂ ਦੀ ਪਛਾਣ ਕੀਤੀ ਗਈ ਹੈ, ਜਿਥੇ ਕਿ ਵਿਸ਼ੇਸ਼ ਤੌਰ ‘ਤੇ ਸਫ਼ਾਈ ਮੁਹਿੰਮ ਚਲਾਈ ਜਾਵੇਗੀ। ਇਸੇ ਦੌਰਾਨ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਮੁਹਾਲੀ ਸ਼ਹਿਰ ਦੀ ਸਫ਼ਾਈ ਅਤੇ ਖੂਬਸੂਰਤੀ ਨੂੰ ਬਰਕਰਾਰ ਰੱਖਣਾ ਨਗਰ ਨਿਗਮ ਦੀ ਮੁੱਖ ਤਰਜ਼ੀਹ ਹੈ। ਉਨ੍ਹਾਂ ਕਿਹਾ ਕਿ ਅੱਜ ਸੈਕਟਰ 74-ਏ (ਬਰਿਆਲੀ) ਸਥਿਤ ਏਅਰਪੋਰਟ ਰੋਡ ਤੋਂ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ ਕਿਉਂਕਿ ਇਹ ਮੁਹਾਲੀ ਲਈ ਇਕ ਮਹੱਤਵਪੂਰਨ ਐਂਟਰੀ ਅਤੇ ਐਗਜ਼ਿਟ ਪੁਆਇੰਟ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵਲੋਂ ਪਿਛਲੇ ਕੁਝ ਮਹੀਨਿਆਂ ਤੋਂ ਸ਼ਹਿਰ ‘ਚ ਸਫ਼ਾਈ ਮੁਹਿੰਮ ਨੂੰ ਲਗਾਤਾਰ ਚਲਾਇਆ ਜਾ ਰਿਹਾ ਹੈ ਅਤੇ ਹੁਣ ਪੰਜਾਬ ਸਰਕਾਰ ਵਲੋਂ ਸੂਬਾ ਪੱਧਰ ‘ਤੇ ਸ਼ੁਰੂ ਕੀਤੇ ਗਏ ‘ਮਿਸ਼ਨ ਕਲੀਨ ਪੰਜਾਬ’ ਦੇ ਦੂਜੇ ਪੜਾਅ ਤਹਿਤ ਸ਼ਹਿਰ ਦੇ ਮੁੱਖ ਐਂਟਰੀ ਪੁਆਇੰਟਾਂ ਅਤੇ ਹੋਰ ਪਛਾਣੇ ਗਏ ਸਥਾਨਾਂ ‘ਤੇ ਜੰਗੀ ਪੱਧਰ ‘ਤੇ ਸਫ਼ਾਈ ਕਰਵਾਈ ਜਾ ਰਹੀ ਹੈ ਤਾਂ ਜੋ ਗੰਦਗੀ ਦੇ ਢੇਰਾਂ ਨੂੰ ਹਟਾ ਕੇ ਮੁਹਾਲੀ ਦੀ ਸੁੰਦਰਤਾ ਅਤੇ ਸਾਫ਼-ਸੁਥਰੀ ਪਛਾਣ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਰਜਿੰਦਰ ਪ੍ਰਸ਼ਾਦ ਸ਼ਰਮਾ, ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਕੌਂਸਲਰ ਪਰਮਿੰਦਰ ਕੌਰ ਬਰਿਆਲੀ, ਗੁਰਪ੍ਰੀਤ ਸਿੰਘ ਬਰਿਆਲੀ, ਜਸਪਾਲ ਸਿੰਘ ਮਟੌਰ, ਅਕਵਿੰਦਰ ਸਿੰਘ ਗੋਸਲ, ਅਮਰਜੀਤ ਸਿੰਘ ਸਿੱਧੂ, ਨਰੇਸ਼ ਬੱਤਾ ਅਤੇ ਹਰਮੇਸ਼ ਸਿੰਘ ਕੁੰਭੜਾ ਸਮੇਤ ਹੋਰ ਪਤਵੰਤੇ ਅਤੇ ਨਗਰ ਨਿਗਮ ਦੇ ਅਧਿਕਾਰੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹੋਟਲ ’ਚੋਂ ਨਕਦੀ ਚੋਰੀ ਅਗਲੀ ਖ਼ਬਰ ਡੇਰਾਬੱਸੀ ਖੇਤਰ ’ ਚ ਨਾਜਾਇਜ਼ ਇੰਡਸਟਰੀਅਲ ਕਾਲੋਨੀਆਂ ਦੇ ਮਾਮਲੇ ’ ਚ ਗਮਾਡਾ ਨੇ ਕੱਸਿਆ ਸ਼ਿਕੰਜਾ ਤਿੰਨ ਕਾਲੋਨੀਆਂ ਨੂੰ ਕਾਰ...
Ad Position 24