01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਪਿੰਡ ਤੀੜਾ ਵਿਖੇ ਪ੍ਰੋਗਰਾਮ ‘ ਸੱਥ ’ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਨੇ ਭਰਵੇਂ ਇਕੱਠ ਦੌਰਾਨ ਵਿਰੋਧੀਆਂ ਨੂੰ ਲਾਏ ਰਗੜੇ ਮੁੜ 2027 ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਦਿੱਤਾ ਸੱਦਾ

ਮੁੱਲਾਂਪੁਰ ਗਰੀਬਦਾਸ, 1 ਸਤੰਬਰ (ਦਿਲਬਰ ਸਿੰਘ ਖੈਰਪੁਰ)-ਨਿਊ ਚੰਡੀਗੜ੍ਹ ਦੇ ਪਿੰਡ ਤੀੜਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੋਗਰਾਮ ‘ਸੱਥ’ ਤਹਿਤ ਇਲਾਕੇ ਦੇ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਜਿਥੇ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ, ਉਥੇ ਹੀ ਵਿਰੋਧੀਆਂ ਨੂੰ ਖੂਬ ਰਗੜੇ ਲਾਏ ਤੇ ਆਪਣੀ ਕਾਮੇਡੀ ਰਾਹੀਂ ਲੋਕਾਂ ਨੂੰ ਹਾਸੇ-ਠੱਠੇ ‘ਚ ਸਿਆਸਤ ਦੀਆਂ ਅੰਦਰਲੀਆਂ ਗੱਲਾਂ ਤੋਂ ਜਾਣੂ ਕਰਵਾਉਂਦਿਆਂ 2027 ‘ਚ ਮੁੜ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਸੱਦਾ ਦਿੱਤਾ। ਪ੍ਰੋਗਰਾਮ ਦੌਰਾਨ ਹਲਕਾ ਖਰੜ ਦੀ ਵਿਧਾਇਕਾ ਅਨਮੋਲ ਗਗਨ ਮਾਨ ਦਾ ਹਾਜ਼ਰ ਨਾ ਹੋਣਾ ਲੋਕ ਕਚਿਹਰੀ ‘ਚ ਵੱਡੇ ਸਵਾਲ ਖੜ੍ਹੇ ਕਰ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਮੁੱਲਾਂਪੁਰ ਗਰੀਬਦਾਸ, 1 ਸਤੰਬਰ (ਦਿਲਬਰ ਸਿੰਘ ਖੈਰਪੁਰ)-ਨਿਊ ਚੰਡੀਗੜ੍ਹ ਦੇ ਪਿੰਡ ਤੀੜਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੋਗਰਾਮ ‘ਸੱਥ’ ਤਹਿਤ ਇਲਾਕੇ ਦੇ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਜਿਥੇ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ, ਉਥੇ ਹੀ ਵਿਰੋਧੀਆਂ ਨੂੰ ਖੂਬ ਰਗੜੇ ਲਾਏ ਤੇ ਆਪਣੀ ਕਾਮੇਡੀ ਰਾਹੀਂ ਲੋਕਾਂ ਨੂੰ ਹਾਸੇ-ਠੱਠੇ ‘ਚ ਸਿਆਸਤ ਦੀਆਂ ਅੰਦਰਲੀਆਂ ਗੱਲਾਂ ਤੋਂ ਜਾਣੂ ਕਰਵਾਉਂਦਿਆਂ 2027 ‘ਚ ਮੁੜ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਸੱਦਾ ਦਿੱਤਾ। ਪ੍ਰੋਗਰਾਮ ਦੌਰਾਨ ਹਲਕਾ ਖਰੜ ਦੀ ਵਿਧਾਇਕਾ ਅਨਮੋਲ ਗਗਨ ਮਾਨ ਦਾ ਹਾਜ਼ਰ ਨਾ ਹੋਣਾ ਲੋਕ ਕਚਿਹਰੀ ‘ਚ ਵੱਡੇ ਸਵਾਲ ਖੜ੍ਹੇ ਕਰ ਗਿਆ। ਇਸ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਨੇ ਹਲਕਾ ਵਿਧਾਇਕਾ ਅਨਮਲ ਗਗਨ ਮਾਨ ਦਾ ਇਕ ਵਾਰ ਵੀ ਜ਼ਿਕਰ ਤੱਕ ਨਹੀਂ ਕੀਤਾ, ਸਗੋਂ ਨੌਜਵਾਨ ਆਗੂ ਪਰਮਿੰਦਰ ਸਿੰਘ ਗੋਲਡੀ ਨੂੰ ਥਾਪੜਾ ਦੇ ਕੇ ਲੋਕਾਂ ਵਿਚ ਵਿਚਰਨ ਦਾ ਸੱਦਾ ਦਿੱਤਾ। ਮੁੱਖ ਮੰਤਰੀ ਮਾਨ ਨੇ ਨੌਜਵਾਨ ਆਗੂ ਪਰਮਿੰਦਰ ਸਿੰਘ ਗੋਲਡੀ ਦੀ ਅਗਵਾਈ ‘ਚ ਹੋਏ ਇਲਾਕੇ ਦੇ ਵਸਨੀਕਾਂ ਦੇ ਇਕੱਠ ‘ਚ ਜਿਥੇ ਸ਼ਿਵਾਲਿਕ ਦੀਆਂ ਪਹਾੜੀਆਂ ‘ਚ ਵਸੇ ਪਿੰਡ ਜੈਅੰਤੀ ਮਾਜਰੀ, ਤਾਰਾਪੁਰ ਅਤੇ ਪਿੰਡ ਰੁੜਕੀ ਖਾਮ-ਪਲਹੇੜੀ ਵਿਚਕਾਰ ਨਦੀਆਂ ‘ਤੇ ਪੁਲ ਲਗਾਉਣ ਦੀ ਹਾਮੀ ਭਰੀ, ਉਥੇ ਹੀ ਹਲਕਾ ਖਰੜ ਦੇ ਸਰਬਪੱਖੀ ਵਿਕਾਸ ਪ੍ਰਤੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਵਚਨਬੱਧਤਾ ਦੁਹਰਾਈ। ਇਸੇ ਦੌਰਾਨ ਉਨ੍ਹਾਂ ਪਿੰਡ ਤੀੜਾ ਦੇ ਵਿਕਾਸ ਲਈ ਗ੍ਰਾਮ ਪੰਚਾਇਤ ਨੂੰ 51 ਲੱਖ ਰੁ. ਦਾ ਚੈੱਕ ਭੇਟ ਕਰਦਿਆਂ ਐਲਾਨ ਕੀਤਾ ਕਿ ਸਰਕਾਰ ਦਾ ਖ਼ਜ਼ਾਨਾ ਸੂਬੇ ਦੇ ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਲਈ ਭਰਿਆ ਪਿਆ ਹੈ ਅਤੇ ਹਰੇਕ ਪਿੰਡ ਦੀ ਪੰਚਾਇਤ ਨੂੰ ਸਮੇਂ-ਸਮੇਂ ਸਿਰ ਗ੍ਰਾਂਟਾਂ ਜਾਰੀ ਕੀਤੀਆਂ ਜਾਣਗੀਆਂ। ਇਸੇ ਦੌਰਾਨ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਵਾਰੋ ਵਾਰੀ ਪੰਜਾਬ ‘ਤੇ ਰਾਜ ਕਰਨ ਦੀ ਸਿਆਸਤ ‘ਤੇ ਤੰਜ ਕਸਦਿਆਂ ਮੁੱਖ ਮੰਤਰੀ ਮਾਨ ਨੇ ਆਖਿਆ ਕਿ ਲੋਕਾਂ ਕੋਲ ਤੀਜਾ ਬਦਲ ਨਾ ਹੋਣ ਕਾਰਨ ਇਨ੍ਹਾਂ ਰਵਾਇਤੀ ਪਾਰਟੀਆਂ ਦੇ ਆਗੂਆਂ ਨੇ ਪੰਜਾਬ ਨੂੰ ਰੱਜ ਕੇ ਲੁੱਟਿਆ ਤੇ ਆਪਣੇ ਪਰਿਵਾਰਾਂ ਨੂੰ ਹੋਰ ਅਮੀਰ ਬਣਾਇਆ, ਜਦਕਿ ਲੋਕਾਂ ਲਈ ਕੱਖ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਉਕਤ ਰਵਾਇਤੀ ਪਾਰਟੀਆਂ ਦੇ ਕਾਰਜਕਾਲ ਦੌਰਾਨ ਪਿੰਡਾਂ ਤੇ ਸ਼ਹਿਰਾਂ ‘ਚ ਗਲੀਆਂ-ਨਾਲੀਆਂ ਦੀ ਸਿਵਾਏ ਹੋਰ ਕੋਈ ਵਿਕਾਸ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਤੀਜੇ ਬਦਲ ਵਜੋਂ ਨਵੀਂ ਸੋਚ ਨਵੀਂ ਕਿਰਨ ਬਣ ਕੇ ਆਮ ਆਦਮੀ ਪਾਰਟੀ ਜਦੋਂ ਲੋਕਾਂ ਦੀ ਕਚਹਿਰੀ ‘ਚ ਆਈ ਤਾਂ ਹੂੰਝਾ ਫੇਰ ਜਿੱਤ ਦੇ ਕੇ ਲੋਕਾਂ ਨੇ ਕਾਂਗਰਸੀ ਤੇ ਅਕਾਲੀ ਲੀਡਰਸ਼ਿਪ ਨੂੰ ਘਰੇ ਬਿਠਾ ਦਿੱਤਾ। ਉਨ੍ਹਾਂ ਕਿਹਾ ਕਿ ਅਸੀਂ ਜੋ ਵੀ ਵਾਅਦੇ ਕੀਤੇ ਉਹ ਪੂਰੇ ਕਰਕੇ ਲੋਕਾਂ ਦੇ ਦਿਲ ਜਿੱਤੇ ਹਨ। ਉਨ੍ਹਾਂ ਭਾਜਪਾ ਨਾਲ ਮੁੜ ਸ਼੍ਰੋਮਣੀ ਅਕਾਲੀ ਦਲ (ਬ) ਦੇ ਗੱਠਜੋੜ ਪ੍ਰਤੀ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਇਨ੍ਹਾਂ ਨੂੰ ਮੁੜ ਮੂੰਹ ਨਾ ਲਗਾਇਆ ਜਾਵੇ ਕਿਉਂਕਿ ਇਹ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੇ ਦੁਸ਼ਮਣ ਹਨ। ਇਸੇ ਦੌਰਾਨ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਭਗਵੰਤ ਮਾਨ ਦੀ ਅਗਵਾਈ ‘ਚ ਸਰਕਾਰ ਦੀਆਂ ਪ੍ਰਾਪਤੀਆਂ ਦੀ ਚਰਚਾ ਕਰਦਿਆਂ ਮੁੜ ਲੋਕਾਂ ਨੂੰ ਆਮ ਅਦਾਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਸੱਦਾ ਦਿੱਤਾ। ਇਸ ਮੌਕੇ ਨੌਜਵਾਨ ਆਗੂ ਪਰਮਿੰਦਰ ਸਿੰਘ ਗੋਲਡੀ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਪ੍ਰੋਗਰਾਮ ਸੱਥ ਤਹਿਤ ਪਿੰਡ ਤੀੜਾ ਵਿਖੇ ਪੁੱਜਣ ‘ਤੇ ਭਰਵਾਂ ਸਵਾਗਤ ਕਰਦਿਆਂ ਲੋਕਾਂ ਦਾ ਦਿਲੋਂ ਧੰਨਵਾਦ ਪ੍ਰਗਟ ਕੀਤਾ। ਇਸ ਮੌਕੇ ਜਗਜੀਤ ਸਿੰਘ ਜੱਗੀ ਕਾਦੀਮਾਜਰਾ, ਗੁਰਿੰਦਰ ਸਿੰਘ ਖਿਜ਼ਰਾਬਾਦ, ਗੁਰਪ੍ਰੀਤ ਸਿੰਘ ਪਲਹੇੜੀ, ਗੁਰਸ਼ਰਨ ਬਿੰਦਰਖੀਆ, ਧਰਮਿੰਦਰ ਸਿੰਘ ਮਾਣਕਪੁਰ, ਹਰਮੀਤ ਸਿੰਘ ਲੁਬਾਣਗੜ੍ਹ ਤੇ ਮੇਜਰ ਸਿੰਘ ਕਾਦੀਮਾਜਰਾ ਸਮੇਤ ਵੱਡੀ ਗਿਣਤੀ ‘ਚ ਆਮ ਆਦਮੀ ਪਾਰਟੀ ਦੇ ਆਗੂ, ਵਰਕਰ ਅਤੇ ਖੇਤਰ ਦੇ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੰਜੀਵ ਸਿੰਘ ਸੈਣੀ ਵਲੋਂ ਮੁੱਖ ਸਕੱਤਰ ਪੰਜਾਬ ਨੂੰ ‘ਰਾਹਾਂ ਦੀ ਤਲਾਸ਼’ ਪੁਸਤਕ ਭੇਟ ਅਗਲੀ ਖ਼ਬਰ ਸਾਂਝੀ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ’ ਤੇ ਕਰਮਚਾਰੀਆਂ ਨੇ ਮੁੱਖ ਮੰਤਰੀ ਦੇ ਟਵੀਟ ਦਾ ਪੱਤਰ ਸਾੜਿਆ
Ad Position 24