01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਜ਼ਿਲ੍ਹਾ ਮੁਹਾਲੀ ’ਚ 22 ਸਤੰਬਰ ਤੱਕ ਪ੍ਰੀਖਿਆਵਾਂ ਦੌਰਾਨ ਪ੍ਰੀਖਿਆ ਕੇਂਦਰਾਂ ਦੇ 300 ਮੀਟਰ ਘੇਰੇ ’ਚ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ

ਐੱਸ. ਏ.

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਐੱਸ. ਏ. ਐੱਸ. ਨਗਰ, 1 ਸਤੰਬਰ (ਪ੍ਰੋ. ਅਵਤਾਰ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਕੋਮਲ ਮਿੱਤਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮੁਹਾਲੀ ‘ਚ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 1 ਸਤੰਬਰ ਤੋਂ ਲੈ ਕੇ 22 ਸਤੰਬਰ ਤੱਕ ਕਰਵਾਈਆਂ ਜਾ ਰਹੀਆਂ ਵੱਖ-ਵੱਖ ਪ੍ਰੀਖਿਆਵਾਂ ਨੂੰ ਸੁਚਾਰੂ, ਸ਼ਾਂਤੀਪੂਰਨ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਅਨੁਸਾਰ ਪ੍ਰੀਖਿਆਵਾਂ ਵਾਲੇ ਸਕੂਲਾਂ ਦੇ 300 ਮੀਟਰ ਦੇ ਘੇਰੇ ‘ਚ ਪ੍ਰੀਖਿਆ ਦੌਰਾਨ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ ਲਗਾਈ ਗਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਪ੍ਰੀਖਿਆਵਾਂ ਦੇ ਮੱਦੇਨਜ਼ਰ ਜ਼ਿਲ੍ਹੇ ‘ਚ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਅਤੇ ਪ੍ਰੀਖਿਆਵਾਂ ਨੂੰ ਨਿਰਵਿਘਨ ਢੰਗ ਨਾਲ ਕਰਵਾਉਣ ਲਈ ਇਹ ਪਾਬੰਦੀ ਲਗਾਈ ਗਈ ਹੈ। ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਇਹ ਹੁਕਮ 1 ਸਤੰਬਰ ਤੋਂ ਲੈ ਕੇ 22 ਸਤੰਬਰ ਤੱਕ ਜ਼ਿਲ੍ਹੇ ਦੀ ਹਦੂਦ ਅੰਦਰ ਲਾਗੂ ਰਹਿਣਗੇ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਦਿਆਰਥੀਆਂ, ਮਾਪਿਆਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਪ੍ਰੀਖਿਆਵਾਂ ਦੇ ਸੁਚਾਰੂ ਸੰਚਾਲਨ ਲਈ ਪ੍ਰਸ਼ਾਸਨ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਅਤੇ ਪ੍ਰੀਖਿਆ ਕੇਂਦਰਾਂ ਦੇ ਨੇੜੇ ਕਿਸੇ ਵੀ ਤਰ੍ਹਾਂ ਦਾ ਇਕੱਠ ਨਾ ਕਰਨ।
Ad Position 22
No active advertisement
ਪਿਛਲੀ ਖ਼ਬਰ ਪੈਟਰੋਲ-ਡੀਜ਼ਲ ਦੀ ਵਿਕਰੀ ਵਧੀ ਅਗਲੀ ਖ਼ਬਰ ਸੰਜੀਵ ਸਿੰਘ ਸੈਣੀ ਵਲੋਂ ਮੁੱਖ ਸਕੱਤਰ ਪੰਜਾਬ ਨੂੰ ‘ਰਾਹਾਂ ਦੀ ਤਲਾਸ਼’ ਪੁਸਤਕ ਭੇਟ
Ad Position 24