03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਪਤਨੀ ’ਤੇ ਲੱਗੇ ਰਿਸ਼ਵਤ ਦੇ ਗੰਭੀਰ ਦੋਸ਼ਾਂ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਅਸਤੀਫ਼ਾ ਦੇਣ - ਰੰਧਾਵਾ

ਚੰਡੀਗੜ੍ਹ, 2 ਸਤੰਬਰ (ਵਿਕਰਮਜੀਤ ਸਿੰਘ ਮਾਨ)- ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ’ਤੇ ਪੰਜ ਕਰੋੜ ਰੁਪਏ ਦੀ ਰਿਸ਼ਵਤ ਮੰਗਣ ਵਰਗੇ ਗੰਭੀਰ ਦੋਸ਼ ਲੱਗੇ ਹਨ, ਅਜਿਹੇ ਗੰਭੀਰ ਦੋਸ਼ ਸਾਹਮਣੇ ਆਉਣ ਤੋਂ ਬਾਅਦ ਸਰਕਾਰ ਦੀ ਪਹਿਲੀ ਜ਼ਿੰਮੇਵਾਰੀ ਨਿਰਪੱਖ ਜਾਂਚ ਕਰਵਾਉਣ ਦੀ ਹੋਣੀ ਚਾਹੀਦੀ ਸੀ, ਪਰ ਇਸ ਦੀ ਬਜਾਏ ਪੂਰੇ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਚੰਡੀਗੜ੍ਹ, 2 ਸਤੰਬਰ (ਵਿਕਰਮਜੀਤ ਸਿੰਘ ਮਾਨ)- ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ’ਤੇ ਪੰਜ ਕਰੋੜ ਰੁਪਏ ਦੀ ਰਿਸ਼ਵਤ ਮੰਗਣ ਵਰਗੇ ਗੰਭੀਰ ਦੋਸ਼ ਲੱਗੇ ਹਨ, ਅਜਿਹੇ ਗੰਭੀਰ ਦੋਸ਼ ਸਾਹਮਣੇ ਆਉਣ ਤੋਂ ਬਾਅਦ ਸਰਕਾਰ ਦੀ ਪਹਿਲੀ ਜ਼ਿੰਮੇਵਾਰੀ ਨਿਰਪੱਖ ਜਾਂਚ ਕਰਵਾਉਣ ਦੀ ਹੋਣੀ ਚਾਹੀਦੀ ਸੀ, ਪਰ ਇਸ ਦੀ ਬਜਾਏ ਪੂਰੇ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਰੰਧਾਵਾ ਨੇ ਕਿਹਾ ਕਿ ਹੁਣ ਇਸ ਮਾਮਲੇ ਨਾਲ ਜੁੜੀਆਂ ਕਥਿਤ ਵੀਡੀਓ ਅਤੇ ਆਡੀਓ ਕਾਲਾਂ ਵੀ ਜਨਤਕ ਹੋ ਚੁੱਕੀਆਂ ਹਨ, ਜਿਸ ਨਾਲ ਇਸ ਮਾਮਲੇ ਦੀ ਗੰਭੀਰਤਾ ਹੋਰ ਵੱਧ ਗਈ ਹੈ। ਉਨ੍ਹਾਂ ਕਿਹਾ ਕਿ ਜਦੋਂ ਦੋਸ਼ ਸਿੱਧੇ ਤੌਰ ’ਤੇ ਮੁੱਖ ਮੰਤਰੀ ਦੇ ਪਰਿਵਾਰ ਨਾਲ ਜੁੜੇ ਹੋਣ ਤਾਂ ਨੈਤਿਕ ਜ਼ਿੰਮੇਵਾਰੀ ਨਿਭਾਉਂਦੇ ਹੋਏ ਮੁੱਖ ਮੰਤਰੀ ਨੂੰ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ ਅਤੇ ਕਿਸੇ ਸੁਤੰਤਰ ਏਜੰਸੀ ਤੋਂ ਪੂਰੇ ਮਾਮਲੇ ਦੀ ਪਾਰਦਰਸ਼ੀ ਜਾਂਚ ਕਰਵਾਉਣੀ ਚਾਹੀਦੀ ਹੈ, ਤਾਂ ਜੋ ਸੱਚਾਈ ਸਾਹਮਣੇ ਆਵੇ ਅਤੇ ਲੋਕਾਂ ਦਾ ਭਰੋਸਾ ਬਰਕਰਾਰ ਰਹੇ। ਉਨ੍ਹਾਂ ਕਿਹਾ ਕਿ ਪੰਜਾਬ ਇਹ ਜਾਣਨਾ ਚਾਹੁੰਦਾ ਹੈ ਕਿ ਇਸ ਮਾਮਲੇ ਵਿਚ ਸੱਚਾਈ ਕੀ ਹੈ ਅਤੇ ਮੁੱਖ ਮੰਤਰੀ ਹੋਣ ਦੇ ਨਾਤੇ ਭਗਵੰਤ ਮਾਨ ਮਾਮਲੇ ਦੀ ਜਾਂਚ ਕਰਵਾ ਕੇ ਸਥਿਤੀ ਸਪਸ਼ਟ ਕਰਨੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਮਾਪਿਆਂ ਦੀ ਸਥਿਤੀ ਨਾਲ ਤੈਅ ਹੋਵੇਗੀ ਬੀ.ਸੀ. ਯੋਗਤਾ, ਜੀਵਨ ਸਾਥੀ ਦੀ ਆਮਦਨ ਦਾ ਨਹੀਂ ਹੋਵੇਗਾ ਅਸਰ-ਕੈਬਨਿਟ ਮੰਤਰੀ ਡਾ. ਬ... ਅਗਲੀ ਖ਼ਬਰ ਬੀ.ਸੀ. ਸਰਟੀਫਿਕੇਟਾਂ ਸੰਬੰਧੀ ਭਰਮ ਦੂਰ ਕਰਨ ਲਈ ਸਰਕਾਰ ਦਾ ਵੱਡਾ ਕਦਮ, ਸੂਬਾ ਪੱਧਰੀ ਮੁਹਿੰਮ ਦਾ ਐਲਾਨ
Ad Position 24