03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

‘ ਗੈਂਗਸਟਰਾਂ ’ ਤੇ ਵਾਰ ’ ਦਾ 225 ਵਾਂ ਦਿਨ : ਪੰਜਾਬ ਪੁਲਿਸ ਵਲੋਂ 567 ਥਾਈਂ ਛਾਪੇਮਾਰੀ , 185 ਕਾਬੂ

ਚੰਡੀਗੜ੍ਹ, 2 ਸਤੰਬਰ (ਅਜੀਤ ਬਿਊਰੋ)-‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 225ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 567 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀ.

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਚੰਡੀਗੜ੍ਹ, 2 ਸਤੰਬਰ (ਅਜੀਤ ਬਿਊਰੋ)-‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 225ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 567 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀ.ਜੀ.ਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 225ਵੇਂ ਦਿਨ, ਪੁਲਿਸ ਟੀਮਾਂ ਨੇ 185 ਵਿਅਕਤੀਆਂ ਨੂੰ ਇੱਕ ਹਥਿਆਰ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 67,390 ਗ੍ਰਿਫ਼ਤਾਰੀਆਂ ਹੋਈਆਂ ਹਨ। ਇਸ ਤੋਂ ਇਲਾਵਾ 236 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ ਅਤੇ ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਇੱਕ ਭਗੌੜੇ ਅਪਰਾਧੀ ਨੂੰ ਵੀ ਗ੍ਰਿਫ਼ ਤਾਰ ਕੀਤਾ ਹੈ। ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 550ਵੇਂ ਦਿਨ ਵੀ ਜਾਰੀ ਰੱਖਿਆ ਹੈ, ਜਿਸ ਤਹਿਤ ਅੱਜ 108 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿਚੋਂ 756 ਗ੍ਰਾਮ ਹੈਰੋਇਨ, 331 ਨਸ਼ੀਲੀਆਂ ਗੋਲੀਆਂ ਅਤੇ 3540 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ ਸਿਰਫ 550 ਦਿਨਾਂ ਵਿਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 76,909 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 15 ਵਿਅਕਤੀਆਂ ਨੂੰ ਨਸ਼ਾ ਛੁਡਾਊ ਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਆਨਲਾਈਨ ਸ਼ਾਪਿੰਗ ਕਰਦੇ ਹੋਏ ਵਿਅਕਤੀ ਨਾਲ 3.74 ਲੱਖ ਦੀ ਠੱਗੀ ਅਗਲੀ ਖ਼ਬਰ ਪ੍ਰਸ਼ਾਸਕ ਦੀ ਸਲਾਹਕਾਰ ਪ੍ਰੀਸ਼ਦ ਦੀ ਸਿੱਖਿਆ ਬਾਰੇ ਸਥਾਈ ਕਮੇਟੀ ਨੇ ਚੰਗੀ ਸਿੱਖਿਆ ਸੰਬੰਧੀ ਕੀਤੀਆਂ ਵਿਚਾਰਾਂ
Ad Position 24