ਐੱਫ.ਆਈ.ਆਰ. ਦਰਜ
ਹੇਅਰਮਾਸਟਰ ਸਲੂਨ ’ਤੇ ਗੋਲੀ ਚੱਲਣ ਦੀ ਘਟਨਾ ਦੇ ਮਾਮਲੇ ਦੀ ਜਾਂਚ ਕਰਨ ਲਈ ਐੱਸ. ਪੀ.
ਹੇਅਰਮਾਸਟਰ ਸਲੂਨ ’ਤੇ ਗੋਲੀ ਚੱਲਣ ਦੀ ਘਟਨਾ ਦੇ ਮਾਮਲੇ ਦੀ ਜਾਂਚ ਕਰਨ ਲਈ ਐੱਸ.ਪੀ. ਜਾਂਚ ਸੌਰਵ ਜਿੰਦਲ, ਡੀ.ਐੱਸ.ਪੀ. ਸਿਟੀ-2 ਹਰਸਿਮਰਨ ਸਿੰਘ ਬਲ ਅਤੇ ਸੀ. ਆਈ. ਏ. ਸਟਾਫ ਦੀ ਟੀਮ ਮੌਕੇ ’ਤੇ ਪਹੁੰਚੇ। ਇਸ ਮੌਕੇ ਡੀ.ਐੱਸ.ਪੀ. ਹਰਸਿਮਰਨ ਸਿੰਘ ਬਲ ਨੇ ਦੱਸਿਆ ਕਿ ਪੁਲਿਸ ਨੂੰ ਸਲੂਨ ਮੈਨੇਜਰ ਵਲੋਂ ਗੋਲੀ ਚੱਲਣ ਸੰਬੰਧੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਪੁਲਿਸ ਦੀਆਂ ਵੱਖ-ਵੱਖ ਟੀਮਾਂ ਅਤੇ ਐੱਫ.ਐੱਸ.ਐੱਲ. ਦੇ ਮਾਹਰਾਂ ਨੂੰ ਮੌਕੇ ’ਤੇ ਬੁਲਾ ਕੇ ਜਾਂਚ ਕਰਵਾਈ ਗਈ ਅਤੇ ਸਬੂਤ ਇਕੱਠੇ ਕੀਤੇ ਗਏ। ਉਨ੍ਹਾਂ ਦੱਸਿਆ ਕਿ ਸ਼ੁਰੂਆਤੀ ਜਾਂਚ ਅਤੇ ਸ਼ਿਕਾਇਤਕਰਤਾ ਦੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮਾਂ ਖ਼ਿਲਾਫ਼ ਬੀ.ਐੱਨ.ਐੱਸ. ਦੀਆਂ ਧਾਰਾਵਾਂ 109, 308(2) ਅਤੇ 61(2) ਤਹਿਤ ਥਾਣਾ ਸੋਹਾਣਾ ਵਿਖੇ ਐੱਫ.ਆਈ.ਆਰ. ਦਰਜ ਕਰ ਲਈ ਗਈ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਫਾਇਰਿੰਗ ਕਰਨ ਵਾਲਿਆਂ ਦੀ ਪਛਾਣ ਤੇ ਗ੍ਰਿਫ਼ਤਾਰੀ ਲਈ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ।