02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਲੋਕ ਭਲਾਈ ਪਾਰਟੀ ਦੇ ਆਗੂਆਂ ਨੇ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਦਾ ਹਾਲ - ਚਾਲ ਜਾਣਿਆ

ਐੱਸ. ਏ.

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਐੱਸ. ਏ. ਐੱਸ. ਨਗਰ, 2 ਸਤੰਬਰ (ਪ੍ਰੋ. ਅਵਤਾਰ ਸਿੰਘ)- ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਾਬਕਾ ਕੇਂਦਰੀ ਮੰਤਰੀ ਅਤੇ ਲੋਕ ਭਲਾਈ ਪਾਰਟੀ ਦੇ ਕੌਮੀ ਪ੍ਰਧਾਨ ਬਲਵੰਤ ਸਿੰਘ ਰਾਮੂਵਾਲੀਆ ਦਾ ਹਾਲ-ਚਾਲ ਜਾਣਨ ਲਈ ਰੋਜ਼ਾਨਾ ਵੱਖ-ਵੱਖ ਖੇਤਰਾਂ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਉਨ੍ਹਾਂ ਦੇ ਮੁਹਾਲੀ ਸਥਿਤ ਗ੍ਰਹਿ ਵਿਖੇ ਪੁੱਜ ਰਹੀਆਂ ਹਨ । ਇਸੇ ਲੜੀ ਤਹਿਤ ਅੱਜ ਲੋਕ ਭਲਾਈ ਪਾਰਟੀ ਦੇ ਆਗੂ ਜਸਬੀਰ ਸਿੰਘ ਲੋਹਾਰਾ, ਭੋਲਾ ਸਿੰਘ ਵਿਰਕ, ਪਰਮਜੀਤ ਸਿੰਘ ਸਿੱਧਵਾਂ ਤੇ ਉਜਾਗਰ ਸਿੰਘ ਬਦੋਵਾਲ ਨੇ ਮੁਹਾਲੀ ਦੇ ਫੇਜ਼-9 ਵਿਖੇ ਪੁੱਜ ਕੇ ਬਲਵੰਤ ਸਿੰਘ ਰਾਮੂਵਾਲੀਆ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਸੰਬੰਧੀ ਜਾਣਕਾਰੀ ਹਾਸਿਲ ਕੀਤੀ । ਇਸ ਮੌਕੇ ਉਨ੍ਹਾਂ ਰਾਮੂਵਾਲੀਆ ਦੇ ਜਲਦ ਸਿਹਤਯਾਬ ਹੋ ਕੇ ਲੋਕ ਸੇਵਾ ਦੇ ਖੇਤਰ ’ਚ ਮੁੜ ਤੋਂ ਸਰਗਰਮ ਹੋਣ ਦੀ ਕਾਮਨਾ ਵੀ ਕੀਤੀ। ਇਸ ਮੌਕੇ ਬਲਵੰਤ ਸਿੰਘ ਰਾਮੂਵਾਲੀਆ ਦੇ ਪੋਤਰੇ ਸਿਰਾਜ ਗਿੱਲ, ਇਸ਼ਪ੍ਰੀਤ ਸਿੰਘ ਵਿੱਕੀ, ਜਗਤਾਰ ਸਿੰਘ, ਬਲਜਿੰਦਰ ਸਿੰਘ, ਜਸਕੀਰਤ ਸਿੰਘ ਤੇ ਮਨਦੀਪ ਸਿੰਘ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਪਿੰਡ ਫ਼ਤਿਹਪੁਰ ਜੱਟਾਂ ’ ਚ ਪੰਚਾਇਤ ਵਿਭਾਗ ਵਲੋਂ ਨਾਜਾਇਜ਼ ਉਸਾਰੀਆਂ ਖ਼ਿਲਾਫ਼ ਕਾਰਵਾਈ ਅਗਲੀ ਖ਼ਬਰ ਪਿੰਡ ਤੀੜਾ ਵਿਖੇ ਹੋਏ ਇਕੱਠ ’ ਚ ਝੂਠੇ ਦਮਗਜੇ ਮਾਰ ਗਏ ਮੁੱਖ ਮੰਤਰੀ - ਕੰਗ ਕਿਹਾ, ਵਿਕਾਸ ਕਾਰਜਾਂ ਲਈ ਹਲਕਾ ਖਰੜ ਨੂੰ ਫੁ...
Ad Position 24