02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਕਿਸੇ ਦੀ ਦੁਨੀਆ ਰੌਸ਼ਨ ਕਰਨ ਲਈ ਅੱਖਾਂ ਦਾਨ ਕਰਨ ਦਾ ਸੰਕਲਪ ਲਓ-ਡਾ . ਸੰਗੀਤਾ ਜੈਨ ਜ਼ਿਲ੍ਹੇ ਵਿਚ ਜਾਰੀ ਹੈ 41ਵਾਂ ਕੌਮੀ ਅੱਖਾਂ ਦਾਨ ਪੰਦ੍ਹਰਵਾੜਾ

ਐੱਸ. ਏ.

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਐੱਸ. ਏ. ਐੱਸ. ਨਗਰ, 2 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਆਖਿਆ ਕਿ ਉਹ ਅੱਖਾਂ ਦੇ ਦਾਨ ਦੀ ਮੁਹਿੰਮ ਵਿਚ ਅੱਗੇ ਹੋ ਕੇ ਯੋਗਦਾਨ ਪਾਉਣ ਅਤੇ ਆਪਣੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਦੋਸਤਾਂ ਨੂੰ ਵੀ ਇਸ ਨੇਕ ਕੰਮ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਮੌਤ ਤੋਂ ਬਾਅਦ ਅੱਖਾਂ ਦਾਨ ਕਰ ਕੇ ਕਿਸੇ ਹੋਰ ਦੀ ਦੁਨੀਆਂ ਨੂੰ ਰੌਸ਼ਨ ਕੀਤਾ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਸਿਹਤ ਵਿਭਾਗ ਵਲੋਂ 41ਵਾਂ ਕੌਮੀ ਅੱਖਾਂ ਦਾਨ ਪੰਦ੍ਹਰਵਾੜਾ 25 ਅਗਸਤ ਤੋਂ 8 ਸਤੰਬਰ ਤੱਕ ਮਨਾਇਆ ਜਾ ਰਿਹਾ ਹੈ। ਇਸ ਮੌਕੇ ਡਾ. ਜੈਨ ਨੇ ਕਿਹਾ ਕਿ ਅੱਖਾਂ ਦਾ ਦਾਨ ਮਨੁੱਖਤਾ ਦੀ ਭਲਾਈ ਦਾ ਕਾਰਜ ਹੈ ਅਤੇ ਹਰ ਕਿਸੇ ਨੂੰ ਫਾਰਮ ਭਰ ਕੇ ਅੱਖਾਂ ਦਾਨ ਕਰਨ ਦਾ ਤਹੱਈਆ ਕਰਨਾ ਚਾਹੀਦਾ ਹੈ ਤਾ ਕਿ ਮਰਨ ਉਪਰੰਤ ਅੱਖਾਂ ਕੱਢ ਕੇ ਕਿਸੇ ਨੇਤਰਹੀਣ ਵਿਅਕਤੀਆਂ ਨੂੰ ਲਾਈਆਂ ਜਾ ਸਕਣ ਤੇ ਉਹ ਵੀ ਦੁਨੀਆਂ ਦੇ ਰੰਗ ਵੇਖ ਸਕੇ। ਜ਼ਿਕਰਯੋਗ ਹੈ ਕਿ ਪੰਦ੍ਹਰਵਾੜੇ ਦੌਰਾਨ ਲੋਕਾਂ ਨੂੰ ਪ੍ਰੇਰਿਤ ਕਰ ਕੇ ਅੱਖਾਂ ਦਾਨ ਕਰਨ ਸੰਬੰਧੀ ਸਹਿਮਤੀ ਫਾਰਮ ਭਰਵਾਏ ਜਾ ਰਹੇ ਹਨ। ਨੋਟੋ ਪੋਰਟਲ ਰਾਹੀਂ ਵੀ ਅੱਖਾਂ ਦਾਨ ਕਰਨ ਲਈ ਆਨਲਾਈਨ ਰਜਿਸਟਰੇਸ਼ਨ/ਸੰਕਲਪ ਕੀਤਾ ਜਾ ਸਕਦਾ ਹੈ। ਇਸ ਸੰਬੰਧੀ ਵਧੇਰੇ ਜਾਣਕਾਰੀ ਲਈ ਸਿਹਤ ਵਿਭਾਗ ਦੀ ਹੈਲਪਲਾਈਨ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਰਿਟੇਲ ਐਂਡ ਹੋਲ - ਸੇਲ ਕਰਿਆਨਾ ਐਸੋਸੀਏਸ਼ਨ ਨੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੂੰ 13 ਸੂਤਰੀ ਸੁਝਾਅ ਸੰਬੰਧੀ ਮ... ਅਗਲੀ ਖ਼ਬਰ ਖੱਤਰੀ ਸਭਾ ਖਰੜ ਵਲੋਂ ਸ੍ਰੀ ਰਾਮ ਕਥਾ ਲਈ 11 ਹਜ਼ਾਰ ਦੀ ਰਾਸ਼ੀ ਭੇਟ
Ad Position 24