02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਰਿਟੇਲ ਐਂਡ ਹੋਲ - ਸੇਲ ਕਰਿਆਨਾ ਐਸੋਸੀਏਸ਼ਨ ਨੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੂੰ 13 ਸੂਤਰੀ ਸੁਝਾਅ ਸੰਬੰਧੀ ਮੰਗ ਪੱਤਰ ਸੌਂਪਿਆ ਵਪਾਰੀ ਅਤੇ ਖਪਤਕਾਰ ਹਿੱਤ ਇਕ-ਦੂਜੇ ਦੇ ਪੂਰਕ-ਪ੍ਰਮੋਦ ਗੁਪਤਾ

ਖਰੜ, 2 ਸਤੰਬਰ (ਜੰਡਪੁਰੀ)-ਪੰਜਾਬ ਪ੍ਰਦੇਸ਼ ਰਿਟੇਲ ਐਂਡ ਹੋਲ-ਸੇਲ ਕਰਿਆਨਾ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਪ੍ਰਮੋਦ ਕੁਮਾਰ ਧੂਰੀ ਵਲੋਂ ਪੰਜਾਬ ਦੇ ਵਪਾਰੀਆਂ ਤੋਂ ਪ੍ਰਾਪਤ ਸੁਝਾਵਾਂ ਅਤੇ ਮੰਗਾਂ ਨੂੰ ਇਕੱਠਾ ਕਰਕੇ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੂੰ 13 ਸੂਤਰੀ ਸੁਝਾਅ ਸੰਬੰਧੀ ਮੰਗ-ਪੱਤਰ ਸੌਂਪਿਆ ਗਿਆ। ਇਸ ਮੰਗ ਪੱਤਰ ਦੌਰਾਨ ਐਸੋਸੀਏਸ਼ਨ ਨੇ ਕੇਂਦਰ ਸਰਕਾਰ ਵਲੋਂ ਵਪਾਰ ਨੂੰ ਸੁਖਾਲਾ ਬਣਾਉਣ, ਪਾਰਦਰਸ਼ਤਾ ਵਧਾਉਣ ਅਤੇ ਵਪਾਰੀ ਵਰਗ ਦੇ ਹਿੱਤ ‘ਚ ਕੀਤੇ ਜਾ ਰਹੇ ਯਤਨਾਂ ਦਾ ਸਵਾਗਤ ਕਰਦਿਆਂ ਵਪਾਰੀਆਂ ਨਾਲ ਜੁੜੇ ਕੁਝ ਹੋਰ ਵਿਵਹਾਰਕ ਮੁੱਦਿਆਂ ‘ਤੇ ਵਿਚਾਰ ਕਰਨ ਦੀ ਅਪੀਲ ਕੀਤੀ ਹੈ।

Ad Position 21
repet_subhas-goyals [Copy P29]
ਪ੍ਰਮੋਦ ਗੁਪਤਾ। 03-09-2026
ਖਰੜ, 2 ਸਤੰਬਰ (ਜੰਡਪੁਰੀ)-ਪੰਜਾਬ ਪ੍ਰਦੇਸ਼ ਰਿਟੇਲ ਐਂਡ ਹੋਲ-ਸੇਲ ਕਰਿਆਨਾ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਪ੍ਰਮੋਦ ਕੁਮਾਰ ਧੂਰੀ ਵਲੋਂ ਪੰਜਾਬ ਦੇ ਵਪਾਰੀਆਂ ਤੋਂ ਪ੍ਰਾਪਤ ਸੁਝਾਵਾਂ ਅਤੇ ਮੰਗਾਂ ਨੂੰ ਇਕੱਠਾ ਕਰਕੇ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੂੰ 13 ਸੂਤਰੀ ਸੁਝਾਅ ਸੰਬੰਧੀ ਮੰਗ-ਪੱਤਰ ਸੌਂਪਿਆ ਗਿਆ। ਇਸ ਮੰਗ ਪੱਤਰ ਦੌਰਾਨ ਐਸੋਸੀਏਸ਼ਨ ਨੇ ਕੇਂਦਰ ਸਰਕਾਰ ਵਲੋਂ ਵਪਾਰ ਨੂੰ ਸੁਖਾਲਾ ਬਣਾਉਣ, ਪਾਰਦਰਸ਼ਤਾ ਵਧਾਉਣ ਅਤੇ ਵਪਾਰੀ ਵਰਗ ਦੇ ਹਿੱਤ ‘ਚ ਕੀਤੇ ਜਾ ਰਹੇ ਯਤਨਾਂ ਦਾ ਸਵਾਗਤ ਕਰਦਿਆਂ ਵਪਾਰੀਆਂ ਨਾਲ ਜੁੜੇ ਕੁਝ ਹੋਰ ਵਿਵਹਾਰਕ ਮੁੱਦਿਆਂ ‘ਤੇ ਵਿਚਾਰ ਕਰਨ ਦੀ ਅਪੀਲ ਕੀਤੀ ਹੈ। ਇਸ ਬਾਬਤ ਗੱਲਬਾਤ ਕਰਦਿਆਂ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਪ੍ਰਮੋਦ ਗੁਪਤਾ ਨੇ ਕਿਹਾ ਕਿ ਵਪਾਰੀ ਵਰਗ ਦੇਸ਼ ਦੀ ਆਰਥਿਕਤਾ, ਰੁਜ਼ਗਾਰ, ਕਰ ਇਕੱਤਰਤਾ ਅਤੇ ਖਪਤਕਾਰਾਂ ਨੂੰ ਸੇਵਾਵਾਂ ਪ੍ਰਦਾਨ ਕਰਨ ‘ਚ ਅਹਿਮ ਭੂਮਿਕਾ ਨਿਭਾਉਂਦਾ ਹੈ। ਇਸ ਲਈ ਵਪਾਰ ਨਾਲ ਸੰਬੰਧਿਤ ਨਿਯਮਾਂ ਅਤੇ ਪ੍ਰਕਿਰਿਆਵਾਂ ਨੂੰ ਹੋਰ ਸਰਲ, ਪਾਰਦਰਸ਼ੀ ਅਤੇ ਵਿਵਹਾਰਕ ਬਣਾਏ ਜਾਣ ਨਾਲ ਛੋਟੇ ਅਤੇ ਦਰਮਿਆਨੇ ਵਪਾਰੀਆਂ ਨੂੰ ਵੱਡੀ ਸਹੂਲਤ ਮਿਲ ਸਕਦੀ ਹੈ। ਗੁਪਤਾ ਨੇ ਕਿਹਾ ਕਿ ਵਪਾਰੀ ਹਿੱਤ ਅਤੇ ਖਪਤਕਾਰ ਹਿੱਤ ਇਕ-ਦੂਜੇ ਦੇ ਪੂਰਕ ਹਨ ਤੇ ਉਨ੍ਹਾਂ ਦਾ ਮਕਸਦ ਕਿਸੇ ਵੀ ਸਰਕਾਰੀ ਪ੍ਰਣਾਲੀ ਦੀ ਆਲੋਚਨਾ ਕਰਨਾ ਨਹੀਂ, ਸਗੋਂ ਜ਼ਮੀਨੀ ਪੱਧਰ ‘ਤੇ ਵਪਾਰੀਆਂ ਨੂੰ ਪੇਸ਼ ਆ ਰਹੀਆਂ ਦਰਪੇਸ਼ ਵਿਵਹਾਰਕ ਮੁਸ਼ਕਲਿਾਂ ਅਤੇ ਉਨ੍ਹਾਂ ਦੇ ਸੁਝਾਵਾਂ ਨੂੰ ਸਕਾਰਾਤਮਕ ਅਤੇ ਲੋਕਤੰਤਰਿਕ ਢੰਗ ਨਾਲ ਨੀਤੀ-ਨਿਰਮਾਤਾਵਾਂ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰ, ਵਪਾਰਕ ਜਥੇਬੰਦੀਆਂ ਅਤੇ ਸੰਬੰਧਿਤ ਵਿਭਾਗਾਂ ਵਿਚਕਾਰ ਨਿਯਮਿਤ ਸੰਵਾਦ ਵਧਣ ਨਾਲ ਕਈ ਸਮੱਸਿਆਵਾਂ ਦਾ ਹੱਲ ਸਮੇਂ ਸਿਰ ਕੱਢਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਨੂੰ ਆਸ ਹੈ ਕਿ ਸੁਝਾਅ ਪੱਤਰ ‘ਚ ਉਠਾਏ ਗਏ ਮੁੱਦਿਆਂ ‘ਤੇ ਸੰਬੰਧਿਤ ਪੱਧਰ ‘ਤੇ ਸਕਾਰਾਤਮਕ ਵਿਚਾਰ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਕ੍ਰਿਸ਼ੀ ਵਿਗਿਆਨ ਕੇਂਦਰ ਨੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਪਿੰਡ ਪੱਧਰੀ ਜਾਗਰੂਕਤਾ ਅਭਿਆਨ ਚਲਾਇਆ ਅਗਲੀ ਖ਼ਬਰ ਕਿਸੇ ਦੀ ਦੁਨੀਆ ਰੌਸ਼ਨ ਕਰਨ ਲਈ ਅੱਖਾਂ ਦਾਨ ਕਰਨ ਦਾ ਸੰਕਲਪ ਲਓ-ਡਾ . ਸੰਗੀਤਾ ਜੈਨ ਜ਼ਿਲ੍ਹੇ ਵਿਚ ਜਾਰੀ ਹੈ 41ਵਾਂ ਕੌਮੀ ਅੱ...
Ad Position 24