04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਪਿੰਡ ਸ਼ੇਰੋਂ ਵਿਖੇ ਵਾਪਰੀ ਸਿੱਖ ਨੌਜਵਾਨ ਨਾਲ ਕੁੱਟਮਾਰ ਅਤੇ ਕਕਾਰਾਂ ਦੀ ਬੇਅਦਬੀ ਦੀ ਘਟਨਾ ਬੇਹੱਦ ਨਿੰਦਣਯੋਗ - ਸਿੱਧੂ ਕਿਹਾ, ਦੋਸ਼ੀ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ

ਐੱਸ. ਏ.

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਐੱਸ. ਏ. ਐੱਸ. ਨਗਰ, 4 ਸਤੰਬਰ (ਪ੍ਰੋ. ਅਵਤਾਰ ਸਿੰਘ)-ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਜ਼ਿਲ੍ਹਾ ਸੰਗਰੂਰ ਦੇ ਪਿੰਡ ਸ਼ੇਰੋਂ ਵਿਖੇ ਸਿੱਖ ਨੌਜਵਾਨ ਮੋਹਣਜੀਤ ਸਿੰਘ ਨਾਲ ਕੁੱਟਮਾਰ ਕਰਨ, ਕੇਸਾਂ ਦੀ ਬੇਅਦਬੀ ਅਤੇ ਕਕਾਰਾਂ ਨਾਲ ਅਪਮਾਨਜਨਕ ਵਿਵਹਾਰ ਦੀ ਘਟਨਾ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇਕ ਨੌਜਵਾਨ ਨਾਲ ਧੱਕੇਸ਼ਾਹੀ ਦਾ ਮਾਮਲਾ ਨਹੀਂ, ਸਗੋਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਸੂਬੇ ਦੀ ਕਾਨੂੰਨ-ਵਿਵਸਥਾ ‘ਤੇ ਗੰਭੀਰ ਸਵਾਲ ਖੜ੍ਹੇ ਕਰਨ ਵਾਲਾ ਮਸਲਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨ ਨੂੰ ਹੀ ਪੁਲਿਸ ਵਲੋਂ ਨਿਸ਼ਾਨਾ ਬਣਾਉਣਾ ਬੇਹੱਦ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਦਾੜ੍ਹੀ ਅਤੇ ਕੇਸਾਂ ਦੀ ਬੇਅਦਬੀ ਅਤੇ ਕਕਾਰਾਂ ਨਾਲ ਕਿਸੇ ਵੀ ਤਰ੍ਹਾਂ ਦਾ ਅਪਮਾਨਜਨਕ ਵਿਵਹਾਰ ਬਰਦਾਸ਼ਤਯੋਗ ਨਹੀਂ ਹੈ। ਉਨ੍ਹਾਂ ਕਿਹਾ ਕਿ ਪੁਲਿਸ ਦੀ ਵਰਦੀ ਕਾਨੂੰਨ ਦੀ ਰੱਖਿਆ ਕਰਨ ਦੀ ਜ਼ਿੰਮੇਵਾਰੀ ਦਿੰਦੀ ਹੈ, ਨਾ ਕਿ ਕਿਸੇ ਨਾਗਰਿਕ ਨਾਲ ਜ਼ੁਲਮ ਜਾਂ ਧੱਕੇਸ਼ਾਹੀ ਕਰਨ ਦਾ ਲਾਇਸੰਸ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਮਾਮਲੇ ਨੂੰ ਜਾਂਚ ਦੇ ਨਾਂਅ ‘ਤੇ ਠੰਢੇ ਬਸਤੇ ‘ਚ ਪਾਉਣ ਦੀ ਕੋਸ਼ਿਸ਼ ਨਾ ਕੀਤੀ ਜਾਵੇ, ਸਗੋਂ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀ ਪਾਏ ਜਾਣ ਵਾਲੇ ਪੁਲਿਸ ਮੁਲਜ਼ਮ ਖ਼ਿਲਾਫ਼ ਬਿਨਾਂ ਕਿਸੇ ਸਿਆਸੀ ਦਬਾਅ ਤੋਂ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਸਾਬਕਾ ਮੰਤਰੀ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਹੋਣ ਦੇ ਨਾਤੇ ਭਗਵੰਤ ਮਾਨ ਦਾ ਫ਼ਰਜ਼ ਬਣਦਾ ਹੈ ਕਿ ਉਹ ਇਸ ਮਾਮਲੇ ‘ਤੇ ਆਪਣਾ ਸਟੈਂਡ ਸਪੱਸ਼ਟ ਕਰਨ, ਘਟਨਾ ਦੀ ਪੂਰੀ ਜ਼ਿੰਮੇਵਾਰੀ ਲੈਂਦਿਆਂ ਨਿਰਪੱਖ ਜਾਂਚ ਯਕੀਨੀ ਬਣਾਉਣ ਅਤੇ ਦੋਸ਼ੀ ਪੁਲਿਸ ਅਧਿਕਾਰੀਆਂ ਖ਼ਿਲਾਫ਼ ਤੁਰੰਤ ਸਖ਼ਤ ਕਾਨੂੰਨੀ ਕਾਰਵਾਈ ਕਰਵਾਉਣ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਕਾਨੂੰਨ ਸਭ ਲਈ ਬਰਾਬਰ ਹੈ ਅਤੇ ਵਰਦੀ ਦੇ ਪਿੱਛੇ ਲੁਕ ਕੇ ਕਿਸੇ ਨੂੰ ਵੀ ਮਨਮਾਨੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਸਰਕਾਰ ਨੂੰ ਇਹ ਸਪੱਸ਼ਟ ਕਰਨਾ ਹੋਵੇਗਾ ਕਿ ਉਹ ਪੀੜਤ ਨੌਜਵਾਨ ਦੇ ਨਾਲ ਖੜ੍ਹੀ ਹੈ ਜਾਂ ਫਿਰ ਦੋਸ਼ੀ ਅਧਿਕਾਰੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੀੜਤ ਨੌਜਵਾਨ ਨੂੰ ਇਨਸਾਫ਼ ਦਿਵਾਉਣ ਲਈ ਹਰ ਪੱਧਰ ‘ਤੇ ਆਵਾਜ਼ ਬੁਲੰਦ ਕਰੇਗੀ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਇਸ ਗੰਭੀਰ ਮਾਮਲੇ ‘ਚ ਤੁਰੰਤ ਠੋਸ ਕਾਰਵਾਈ ਨਾ ਕੀਤੀ ਤਾਂ ਕਾਂਗਰਸ ਪਾਰਟੀ ਚੁੱਪ ਨਹੀਂ ਬੈਠੇਗੀ ਅਤੇ ਪੰਜਾਬ ਦੇ ਹੱਕਾਂ, ਨੌਜਵਾਨਾਂ ਦੀ ਇੱਜ਼ਤ ਅਤੇ ਇਨਸਾਫ਼ ਲਈ ਜ਼ੋਰਦਾਰ ਸੰਘਰਸ਼ ਵਿੱਢੇਗੀ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਵਲੋਂ ਸੜਕ ਹਾਦਸੇ ’ ਚ ਫੌਤ ਹੋਏ ਚੰਡੀਗੜ੍ਹ ਤੋਂ ‘ ਅਜੀਤ’ ਵੈੱਬ ਟੀ . ਵੀ . ਦੇ ਸੀਨੀਅਰ... ਅਗਲੀ ਖ਼ਬਰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਹਲਕੇ ਦੇ ਮੰਦਰਾਂ ’ ਚ ਨਤਮਸਤਕ ਹੋਏ ਬੰਨੀ ਕੰਗ
Ad Position 24