04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਭਾਰਤੀ ਜਨਤਾ ਪਾਰਟੀ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ - ਕਾਲੇਵਾਲ

ਕੁਰਾਲੀ, 4 ਸਤੰਬਰ (ਹਰਪ੍ਰੀਤ ਸਿੰਘ)-ਭਾਰਤੀ ਜਨਤਾ ਪਾਰਟੀ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਨੇੜਲੇ ਪਿੰਡ ਅੱਲ੍ਹਾਪੁਰ ਵਿਖੇ ਭਾਜਪਾ ਆਗੂ ਚਰਨਜੀਤ ਸਿੰਘ ਕਾਲੇਵਾਲ (ਸ਼੍ਰੋਮਣੀ ਕਮੇਟੀ ਮੈਂਬਰ) ਨੇ ਪਿੰਡ ਵਾਸੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਨ ਮੌਕੇ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਕੁਰਾਲੀ, 4 ਸਤੰਬਰ (ਹਰਪ੍ਰੀਤ ਸਿੰਘ)-ਭਾਰਤੀ ਜਨਤਾ ਪਾਰਟੀ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਨੇੜਲੇ ਪਿੰਡ ਅੱਲ੍ਹਾਪੁਰ ਵਿਖੇ ਭਾਜਪਾ ਆਗੂ ਚਰਨਜੀਤ ਸਿੰਘ ਕਾਲੇਵਾਲ (ਸ਼੍ਰੋਮਣੀ ਕਮੇਟੀ ਮੈਂਬਰ) ਨੇ ਪਿੰਡ ਵਾਸੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਅਮਰੀਕਾ ਜਾਂ ਕਿਸੇ ਵੀ ਦੇਸ਼ ਨਾਲ ਹੋਣ ਵਾਲੀ ਟਰੇਡ ਡੀਲ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵਲੋਂ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਅਜਿਹਾ ਕੋਈ ਵੀ ਸਮਝੌਤਾ ਨਹੀਂ ਕੀਤਾ ਜਾਵੇਗਾ, ਜਿਸ ਨਾਲ ਸਾਡੇ ਕਿਸਾਨ ਭਰਾਵਾਂ ਦਾ ਨੁਕਸਾਨ ਹੋਵੇ। ਉਨ੍ਹਾਂ ਕਿਹਾ ਕਿ ਭਾਜਪਾ ਕਿਸਾਨਾਂ ਦੇ ਹਿੱਤਾਂ ਨਾਲ ਕਦੇ ਵੀ ਕਿਸੇ ਤਰ੍ਹਾਂ ਦਾ ਸਮਝੌਤਾ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਸੂਬੇ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਿਸਾਨਾਂ, ਸਰਕਾਰੀ ਮੁਲਾਜ਼ਮਾਂ ਤੇ ਸਫ਼ਾਈ ਕਰਮਚਾਰੀਆਂ ਸਮੇਤ ਹਰ ਵਰਗ ਨੂੰ ਧਰਨਾ ਲਗਾਉਣ ਲਈ ਮਜ਼ਬੂਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ‘ਚ ਕਾਨੂੰਨ ਵਿਵਸਥਾ ਬਹੁਤ ਜ਼ਿਆਦਾ ਵਿਗੜ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕੁੱਲ ਮਿਲਾ ਕੇ ਸੂਬਾ ਸਰਕਾਰ ਹਰ ਫਰੰਟ ‘ਤੇ ਫੇਲ੍ਹ ਸਾਬਿਤ ਹੋਈ ਹੈ। ਇਸ ਮੌਕੇ ਸਾਬਕਾ ਸਰਪੰਚ ਸਲਿੰਦਰ ਸਿੰਘ, ਸਿਤਾਰ ਅਲੀ, ਸਾਬਕਾ ਸਰਪੰਚ ਦੀਦਾਰ ਸਿੰਘ, ਸਾਬਕਾ ਸਰਪੰਚ ਅਮਰੀਕ ਸਿੰਘ, ਜਸਵੀਰ ਸਿੰਘ, ਅਮਰੀਕ ਸਿੰਘ, ਰਾਜਵੰਤ ਸਿੰਘ, ਗਿਆਨੀ ਮਲਕੀਤ ਸਿੰਘ, ਅਮਨ ਨੰਗਲ, ਗੁਰਕੀਰਤ ਸਿੰਘ, ਆਕਾਸ਼ਵੀਰ ਸਿੰਘ, ਗੁਰਪ੍ਰੀਤ ਸਿੰਘ, ਸੁਖਜਿੰਦਰ ਸਿੰਘ ਸੁੱਖਾ, ਹਰਪ੍ਰੀਤ ਸਿੰਘ ਲਖਨੌਰ, ਸੁਖਵੀਰ ਸਿੰਘ ਤੇ ਮੈਸੀ ਗਿੱਲ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਵਲੋਂ ਵਾ . ਨੰ . 17 ਵਿਖੇ ਸੜਕ ਦੇ ਨਵੀਨੀ ਕਰਨ ਅਤੇ ਪੇਵਰ ਬਲਾਕ ਲਗਾਉਣ ਦੇ ਕੰਮ ਦੀ ਸ਼ੁਰੂਆਤ ਅਗਲੀ ਖ਼ਬਰ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਵਲੋਂ ਸੜਕ ਹਾਦਸੇ ’ ਚ ਫੌਤ ਹੋਏ ਚੰਡੀਗੜ੍ਹ ਤੋਂ ‘ ਅਜੀਤ’ ਵੈੱਬ ਟੀ . ਵੀ . ਦੇ ਸੀਨੀਅਰ...
Ad Position 24