06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਐੱਨ.ਐੱਚ.ਆਰ.ਸੀ. ਦੇ ਨੋਟਿਸ ਨਾਲ ਪੰਜਾਬ ਪੁਲਿਸ ’ਤੇ ਗੰਭੀਰ ਸਵਾਲ, ਹਿਰਾਸਤ ਵਿੱਚ ਕੁੱਟਮਾਰ ਦੇ ਦੋਸ਼ਾਂ ਦੀ ਹੋਵੇਗੀ ਜਾਂਚ

ਚੰਡੀਗੜ੍ਹ, 5 ਸਤੰਬਰ (ਅਜੀਤ ਬਿਊਰੋ) - ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (ਐਨ. ਐਚ.

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਚੰਡੀਗੜ੍ਹ, 5 ਸਤੰਬਰ (ਅਜੀਤ ਬਿਊਰੋ) - ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੇ “ਲੋਕ ਮਿਲਣੀ”ਪ੍ਰੋਗਰਾਮ ਦੌਰਾਨ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਇਕ ਵਿਅਕਤੀ ਨਾਲ ਕਥਿਤ ਹਿਰਾਸਤੀ ਕੁੱਟਮਾਰ, ਤਸ਼ੱਦਦ ਅਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੇ ਮਾਮਲੇ ਦਾ ਨੋਟਿਸ ਲਿਆ ਹੈ। ਇਹ ਕਾਰਵਾਈ ਰਾਜ ਸਭਾ ਮੈਂਬਰ ਤਰੁਣ ਚੁੱਘ ਵੱਲੋਂ ਦਾਇਰ ਕੀਤੀ ਸ਼ਿਕਾਇਤ ’ਤੇ ਕੀਤੀ ਗਈ ਹੈ। ਸ਼ਿਕਾਇਤ ਮੁਤਾਬਕ, ਪੀੜਤ ਵਿਅਕਤੀ ਮੁੱਖ ਮੰਤਰੀ ਦੇ ਪ੍ਰੋਗਰਾਮ ਦੌਰਾਨ ਪੰਜਾਬ ਵਿੱਚ ਵਧ ਰਹੇ ਨਸ਼ਿਆਂ ਦੇ ਮੁੱਦੇ ਦੇ ਵਿਰੋਧ ਵਿੱਚ ਕਾਲਾ ਝੰਡਾ ਦਿਖਾ ਕੇ ਪ੍ਰਦਰਸ਼ਨ ਕਰ ਰਿਹਾ ਸੀ। ਦੋਸ਼ ਹੈ ਕਿ ਇਸ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਉਸ ਨੂੰ ਹਿਰਾਸਤ ਵਿੱਚ ਲਿਆ ਗਿਆ ਅਤੇ ਉਸ ਨਾਲ ਕਥਿਤ ਤੌਰ ’ਤੇ ਕੁੱਟਮਾਰ ਤੇ ਤਸ਼ੱਦਦ ਕੀਤਾ ਗਿਆ। ਉਸ ਦੇ ਪਰਿਵਾਰਕ ਮੈਂਬਰਾਂ ਨਾਲ ਵੀ ਗੰਭੀਰ ਦੁਰਵਿਵਹਾਰ ਦੇ ਦੋਸ਼ ਲਗਾਏ ਗਏ ਹਨ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਮੈਂਬਰਪ੍ਰਿਯੰਕ ਕਾਨੂੰਨਗੋ ਦੀ ਅਗਵਾਈ ਵਾਲੇ ਐਨ.ਐਚ.ਆਰ.ਸੀ ਬੈਂਚ ਨੇ ਪੰਜਾਬ ਦੇ ਮੁੱਖ ਸਕੱਤਰ, ਡੀ.ਜੀ.ਪੀ ਪੰਜਾਬ, ਐਸ.ਪੀ ਸੰਗਰੂਰ ਅਤੇ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਤੁਰੰਤ ਜਾਂਚ ਕਰਨ ਅਤੇ ਦੋ ਹਫ਼ਤਿਆਂ ਦੇ ਅੰਦਰ ਬਿੰਦੂਵਾਰ ਕਾਰਵਾਈ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਕਮਿਸ਼ਨ ਨੇ ਪੀੜਤ ਦਾ ਤੁਰੰਤ ਮੈਡੀਕੋ-ਲੀਗਲ ਮੁਆਇਨਾ ਕਰਵਾਉਣ ਅਤੇ ਸਬੰਧਤ ਪੁਲਿਸ ਥਾਣੇ/ਪਰਿਸਰ ਦੀ ਪੂਰੀ ਅਤੇ ਬਿਨਾਂ ਕਿਸੇ ਸੋਧ ਵਾਲੀ ਸੀਸੀਟੀਵੀ ਫੁਟੇਜ ਸੁਰੱਖਿਅਤ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੀ ਪ੍ਰਮਾਣਿਤ ਕਾਪੀ ਪੈਨ ਡਰਾਈਵ ਵਿੱਚ ਵੀ ਪੇਸ਼ ਕਰਨੀ ਹੋਵੇਗੀ। ਇਸ ਤੋਂ ਇਲਾਵਾ ਅਧਿਕਾਰੀਆਂ ਨੂੰ ਐਫ.ਆਈ.ਆਰ, ਹਿਰਾਸਤ ਨਾਲ ਸਬੰਧਤ ਰਿਕਾਰਡ, ਹਿਰਾਸਤ ਅਤੇ ਪੁੱਛਗਿੱਛ ਵਿੱਚ ਸ਼ਾਮਿਲ ਸਾਰੇ ਪੁਲਿਸ ਮੁਲਾਜ਼ਮਾਂ ਦਾ ਵੇਰਵਾ ਅਤੇ ਪੀੜਤ ਦੇ ਪਰਿਵਾਰਕ ਮੈਂਬਰਾਂ ਨਾਲ ਸਬੰਧਿਤ ਦੋਸ਼ਾਂ ਬਾਰੇ ਵਿਸਥਾਰਤ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ। ਐਨ.ਐਚ.ਆਰਸੀ ਨੇ ਘਟਨਾ ਨਾਲ ਸਬੰਧਿਤ ਮੈਡੀਕਲ ਰਿਕਾਰਡ, ਸੀਸੀਟੀਵੀ ਫੁਟੇਜ, ਪੁਲਿਸ ਰਿਕਾਰਡ, ਇਲੈਕਟ੍ਰਾਨਿਕ ਡਾਟਾ ਅਤੇ ਹੋਰ ਸਾਰੇ ਮਹੱਤਵਪੂਰਨ ਸਬੂਤ ਤੁਰੰਤ ਸੁਰੱਖਿਅਤ ਅਤੇ ਸੰਭਾਲ ਕੇ ਰੱਖਣ ਦੇ ਵੀ ਨਿਰਦੇਸ਼ ਦਿੱਤੇ ਹਨ। ਐਨ.ਐਚ.ਆਰ.ਸੀ ਦਾ ਦਖ਼ਲ ਇਸ ਪੂਰੇ ਮਾਮਲੇ ਦੀ ਗੰਭੀਰਤਾ ਨੂੰ ਉਜਾਗਰ ਕਰਦਾ ਹੈ ਅਤੇ ਪੰਜਾਬ ਪੁਲਿਸ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣਾ ਕਿਸੇ ਨਾਗਰਿਕ ਦਾ ਅਪਰਾਧ ਨਹੀਂ ਹੋ ਸਕਦਾ। ਲੋਕਤੰਤਰ ਵਿੱਚ ਸਰਕਾਰ ਤੋਂ ਸਵਾਲ ਪੁੱਛਣ ਅਤੇ ਸ਼ਾਂਤਮਈ ਢੰਗ ਨਾਲ ਵਿਰੋਧ ਕਰਨ ਦਾ ਅਧਿਕਾਰ ਹਰ ਨਾਗਰਿਕ ਨੂੰ ਹੈ।
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਦੇ ਪ੍ਰਸ਼ਾਸਕ ਨੇ ਨਸ਼ਾ ਮੁਕਤ ਸਮਾਜ ਸਿਰਜਣ ਦਾ ਸੱਦਾ ਦੇਣ ਲਈ ‘ਨਸ਼ਾ ਵਿਰੋਧੀ ਵਾਕਾਥੌਨ’ ਨੂੰ ਹਰੀ ਝੰਡੀ ਦੇ ਕੀਤਾ... ਅਗਲੀ ਖ਼ਬਰ ਸੈਕਟਰ-22 ’ਚ ਵਿਦਿਆਰਥੀ ਚੋਣਾਂ ਤੋਂ ਬਾਅਦ ਨੌਜਵਾਨਾਂ ’ਚ ਝੜਪ
Ad Position 24