12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

‘ ਗੈਂਗਸਟਰਾਂ ’ਤੇ ਵਾਰ’ ਦਾ 228ਵਾਂ ਦਿਨ : ਪੰਜਾਬ ਪੁਲਿਸ ਨੇ 584 ਛਾਪੇਮਾਰੀ ਕੀਤੀ; 250 ਕਾਬੂ

ਚੰਡੀਗੜ੍ਹ, 5 ਸਤੰਬਰ (ਅਜੀਤ ਬਿਊਰੋ) - ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 228ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 584 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.

Ad Position 21
No active advertisement
ਅਜੀਤ ਡੈਸਕ 06-09-2026
ਚੰਡੀਗੜ੍ਹ, 5 ਸਤੰਬਰ (ਅਜੀਤ ਬਿਊਰੋ) - ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 228ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 584 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ) ਪੰਜਾਬ ਗੌਰਵ ਯਾਦਵ ਵਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 228ਵੇਂ ਦਿਨ, ਪੁਲਿਸ ਟੀਮਾਂ ਨੇ 250 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 68,115 ਗ੍ਰਿਫ਼ਤਾਰੀਆਂ ਹੋਈਆਂ ਹਨ। ਇਸ ਤੋਂ ਇਲਾਵਾ 232 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਨੌਂ ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ 553ਵੇਂ ਦਿਨ ਵੀ ਜਾਰੀ ਰੱਖੀ ਹੈ, ਜਿਸ ਵਿੱਚ ਅੱਜ 76 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 967 ਗ੍ਰਾਮ ਹੈਰੋਇਨ, 300 ਗ੍ਰਾਮ ਅਫੀਮ, 7361 ਨਸ਼ੀਲੀਆਂ ਗੋਲੀਆਂ ਅਤੇ 2650 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ ਸਿਰਫ 553 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 77,183 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 16 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਡੇਰਾਬੱਸੀ ਬਾਰ ਐਸੋਸੀਏਸ਼ਨ ਦੀ ਪ੍ਰਧਾਨਗੀ ਲਈ ਦੱਪਰ-ਰਾਣਾ ਆਹਮੋ-ਸਾਹਮਣੇ ਅਗਲੀ ਖ਼ਬਰ ਚੰਡੀਗੜ੍ਹ ਦੇ ਪ੍ਰਸ਼ਾਸਕ ਨੇ ਨਸ਼ਾ ਮੁਕਤ ਸਮਾਜ ਸਿਰਜਣ ਦਾ ਸੱਦਾ ਦੇਣ ਲਈ ‘ਨਸ਼ਾ ਵਿਰੋਧੀ ਵਾਕਾਥੌਨ’ ਨੂੰ ਹਰੀ ਝੰਡੀ ਦੇ ਕੀਤਾ...
Ad Position 24