06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਕਿਸਾਨਾਂ ਨੇ ਛੱਤ ਲਾਈਟ ਪੁਆਇੰਟ ’ਤੇ ਸਮੇਂ ਦੀਆਂ ਹਕੂਮਤਾਂ ਨੂੰ ਕੋਸਿਆ

ਜ਼ੀਰਕਪੁਰ, 5 ਸਤੰਬਰ (ਹੈਪੀ ਪੰਡਵਾਲਾ)-ਕੁੱਲ ਹਿੰਦ ਕਿਸਾਨ ਸਭਾ ਪੰਜਾਬ ਵਲੋਂ ਅੱਜ ਛੱਤ ਏਅਰਪੋਰਟ ਸੜਕ ‘ਤੇ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ। ਮੋਰਚੇ ਦੇ ਆਗੂਆਂ ਅਤੇ ਵਰਕਰਾਂ ਨੇ ਏਅਰਪੋਰਟ ਰੋਡ ਤੋਂ ਸ਼ੁਰੂ ਕਰਕੇ ਗੁਰਦੁਆਰਾ ਸਾਹਿਬ ਤੱਕ ਪੈਂਦੇ ਵੱਖ-ਵੱਖ ਚੌਕਾਂ ‘ਚ ਪ੍ਰਦਰਸ਼ਨ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਜ਼ੀਰਕਪੁਰ, 5 ਸਤੰਬਰ (ਹੈਪੀ ਪੰਡਵਾਲਾ)-ਕੁੱਲ ਹਿੰਦ ਕਿਸਾਨ ਸਭਾ ਪੰਜਾਬ ਵਲੋਂ ਅੱਜ ਛੱਤ ਏਅਰਪੋਰਟ ਸੜਕ ‘ਤੇ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ। ਮੋਰਚੇ ਦੇ ਆਗੂਆਂ ਅਤੇ ਵਰਕਰਾਂ ਨੇ ਏਅਰਪੋਰਟ ਰੋਡ ਤੋਂ ਸ਼ੁਰੂ ਕਰਕੇ ਗੁਰਦੁਆਰਾ ਸਾਹਿਬ ਤੱਕ ਪੈਂਦੇ ਵੱਖ-ਵੱਖ ਚੌਕਾਂ ‘ਚ ਪ੍ਰਦਰਸ਼ਨ ਕੀਤਾ। ਇਸ ਦੌਰਾਨ ਵੱਡੀ ਗਿਣਤੀ ‘ਚ ਕਿਸਾਨਾਂ ਅਤੇ ਸਮਰਥਕਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਕੁਲਵੰਤ ਸਿੰਘ ਮੌਲਵੀਵਾਲਾ ਨੇ ਦੱਸਿਆ ਕਿ ਇਹ ਰੋਸ ਪ੍ਰਦਰਸ਼ਨ ਸੰਯੁਕਤ ਕਿਸਾਨ ਮੋਰਚੇ ਦੀਆਂ ਮੰਗਾਂ ਅਤੇ ਮੁੱਦਿਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੋਰਚੇ ਵਲੋਂ ਮੋਹਾਲੀ ਚੰਡੀਗੜ੍ਹ ਸਰਹੱਦ ‘ਤੇ ਪਹਿਲਾਂ ਤੋਂ ਚੱਲ ਰਿਹਾ ਸੰਘਰਸ਼ ਜਾਰੀ ਰਹੇਗਾ ਅਤੇ ਸਰਕਾਰਾਂ ਵਲੋਂ ਮੰਗਾਂ ਨਾ ਮੰਨੇ ਜਾਣ ਦੀ ਸੂਰਤ ‘ਚ ਅੰਦੋਲਨ ਨੂੰ ਹੋਰ ਲੰਮਾ ਕੀਤਾ ਜਾ ਸਕਦਾ ਹੈ। ਆਗੂਆਂ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਕਿਸਾਨਾਂ ਅਤੇ ਮਜ਼ਦੂਰਾਂ ਲਈ ਨੁਕਸਾਨਦੇਹ ਸਾਬਤ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਦੀ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੀ ਸਰਕਾਰ ਵਿਦੇਸ਼ੀ ਸਮਝੌਤਿਆਂ ਤੇ ਆਰਥਿਕ ਨੀਤੀਆਂ ਕਾਰਨ ਦੇਸ਼ ਦੀ ਕਿਸਾਨੀ ਅਤੇ ਮਜ਼ਦੂਰ ਵਰਗ ‘ਤੇ ਮਾੜਾ ਪ੍ਰਭਾਵ ਪੈ ਸਕਦਾ ਹੈ ਜਦਕਿ ਮਹਿੰਗਾਈ ਕਾਰਨ ਆਮ ਲੋਕ ਪਹਿਲਾਂ ਹੀ ਪ੍ਰੇਸ਼ਾਨ ਹਨ। ਪੰਜਾਬ ਦੇ ਪਾਣੀਆਂ ਦੇ ਮੁੱਦੇ ਨੂੰ ਵੀ ਮੋਰਚੇ ਨੇ ਆਪਣੀਆਂ ਪ੍ਰਮੁੱਖ ਮੰਗਾਂ ਵਿੱਚ ਸ਼ਾਮਿਲ ਕੀਤਾ। ਆਗੂਆਂ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਦੇ ਮਾਮਲੇ ‘ਚ ਸੂਬੇ ਨਾਲ ਲਗਾਤਾਰ ਬੇਇਨਸਾਫ਼ੀ ਕੀਤੀ ਜਾ ਰਹੀ ਹੈ ਅਤੇ ਪੰਜਾਬ ਨੂੰ ਆਪਣੇ ਪਾਣੀਆਂ ‘ਤੇ ਬਣਦਾ ਹੱਕ ਮਿਲਣਾ ਚਾਹੀਦਾ ਹੈ। ਉਨ੍ਹਾਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ‘ਚ ਪੰਜਾਬ ਦੀ ਨੁਮਾਇੰਦਗੀ ਨਾਲ ਸਬੰਧਤ ਮੁੱਦਾ ਵੀ ਚੁੱਕਿਆ। ਪ੍ਰਦਰਸ਼ਨਕਾਰੀਆਂ ਅਨੁਸਾਰ ਉਨ੍ਹਾਂ ਦੀਆਂ ਕਰੀਬ 15 ਹੋਰ ਮੰਗਾਂ ਵੀ ਹਨ ਜਿਨ੍ਹਾਂ ਦੇ ਆਧਾਰ ‘ਤੇ ਸੰਘਰਸ਼ ਕੀਤਾ ਜਾ ਰਿਹਾ ਹੈ। ਮੋਰਚੇ ਦੇ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ‘ਤੇ ਗੰਭੀਰਤਾ ਨਾਲ ਵਿਚਾਰ ਨਾ ਕੀਤਾ ਤਾਂ ਅੰਦੋਲਨ ਨੂੰ ਹੋਰ ਤੇਜ ਤੇ ਲੰਮਾ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਅੱਧੀ ਰਾਤ ਘਰੋਂ 8 ਸਾਲਾ ਬੱਚੀ ਨੂੰ ਚੁੱਕ ਕੇ ਲੈ ਗਿਆ ਵਿਅਕਤੀ ਅਗਲੀ ਖ਼ਬਰ ਡੇਰਾਬੱਸੀ ਬਾਰ ਐਸੋਸੀਏਸ਼ਨ ਦੀ ਪ੍ਰਧਾਨਗੀ ਲਈ ਦੱਪਰ-ਰਾਣਾ ਆਹਮੋ-ਸਾਹਮਣੇ
Ad Position 24