ਸਬਜ਼ੀ ਮੰਡੀ ਨੇੜਿਓਂ ਮੋਟਰਸਾਈਕਲ ਚੋਰੀ
ਜ਼ੀਰਕਪੁਰ, 5 ਸਤੰਬਰ (ਮਨਿੰਦਰ ਸਿੰਘ)-ਢਕੌਲੀ ਪੁਲਿਸ ਨੇ ਪੀਰਮੁਛੱਲਾ ਸਥਿਤ ਸਬਜ਼ੀ ਮੰਡੀ ਨੇੜਿਓਂ ਮੋਟਰਸਾਈਕਲ ਚੋਰੀ ਹੋਣ ਦੇ ਮਾਮਲੇ ‘ਚ ਅਣਪਛਾਤੇ ਵਿਅਕਤੀ/ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ‘ਚ ਸੰਜੇ ਵਾਸੀ ਪੀਰਮੁਛੱਲਾ ਨੇ ਦੱਸਿਆ ਕਿ ਉਹ ਬੀਤੀ 25 ਅਗਸਤ ਨੂੰ ਆਪਣੀ ਕਾਲੇ ਰੰਗ ਦੀ ਸਪਲੈਂਡਰ ਮੋਟਰਸਾਈਕਲ ‘ਤੇ ਸਬਜ਼ੀ ਮੰਡੀ ਗਿਆ ਸੀ।
ਜ਼ੀਰਕਪੁਰ, 5 ਸਤੰਬਰ (ਮਨਿੰਦਰ ਸਿੰਘ)-ਢਕੌਲੀ ਪੁਲਿਸ ਨੇ ਪੀਰਮੁਛੱਲਾ ਸਥਿਤ ਸਬਜ਼ੀ ਮੰਡੀ ਨੇੜਿਓਂ ਮੋਟਰਸਾਈਕਲ ਚੋਰੀ ਹੋਣ ਦੇ ਮਾਮਲੇ ‘ਚ ਅਣਪਛਾਤੇ ਵਿਅਕਤੀ/ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ‘ਚ ਸੰਜੇ ਵਾਸੀ ਪੀਰਮੁਛੱਲਾ ਨੇ ਦੱਸਿਆ ਕਿ ਉਹ ਬੀਤੀ 25 ਅਗਸਤ ਨੂੰ ਆਪਣੀ ਕਾਲੇ ਰੰਗ ਦੀ ਸਪਲੈਂਡਰ ਮੋਟਰਸਾਈਕਲ ‘ਤੇ ਸਬਜ਼ੀ ਮੰਡੀ ਗਿਆ ਸੀ। ਉਸ ਨੇ ਮੋਟਰਸਾਈਕਲ ਮੰਡੀ ਨੇੜੇ ਖੜ੍ਹੀ ਕੀਤੀ ਅਤੇ ਸਾਮਾਨ ਲੈਣ ਲਈ ਚਲਾ ਗਿਆ। ਕੁਝ ਸਮੇਂ ਬਾਅਦ ਜਦੋਂ ਉਹ ਵਾਪਸ ਆਇਆ ਤਾਂ, ਮੋਟਰਸਾਈਕਲ ਉਥੋਂ ਗਾਇਬ ਸੀ। ਉਸ ਨੇ ਆਸ-ਪਾਸ ਕਾਫ਼ੀ ਭਾਲ ਕੀਤੀ, ਪਰ ਮੋਟਰਸਾਈਕਲ ਦਾ ਕੋਈ ਪਤਾ ਨਹੀਂ ਲੱਗ ਸਕਿਆ। ਇਸ ਤੋਂ ਬਾਅਦ ਉਸ ਨੇ ਪੁਲਿਸ ਥਾਣੇ ‘ਚ ਸ਼ਿਕਾਇਤ ਦਰਜ ਕਰਵਾਈ। ਸ਼ਿਕਾਇਤ ਮਿਲਣ ਉਪਰੰਤ ਪੁਲਿਸ ਵਲੋਂ ਮੌਕੇ ਦਾ ਮੁਆਇਨਾ ਕਰ ਕੇ ਮਾਮਲੇ ਦੀ ਜਾਂਚ ਕੀਤੀ ਗਈ। ਪੁਲਿਸ ਨੇ ਜਾਂਚ ਦੇ ਆਧਾਰ ‘ਤੇ ਬੀ.ਐੱਨ.ਐੱਸ. ਦੀ ਧਾਰਾ 303 (2) ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਅੱਜ ਬਿਜਲੀ ਸਪਲਾਈ ਬੰਦ ਰਹੇਗੀ ਐੱਸ. ਏ. ਐੱਸ. ਨਗਰ, 5 ਸਤੰਬਰ (ਪ੍ਰੋ. ਅਵਤਾਰ ਸਿੰਘ)-ਮੁਹਾਲੀ ਦੇ ਫੇਜ਼-1 ਸਥਿਤ ਗਰਿੱਡ ਵਿਖੇ 20 ਐਮ. ਵੀ. ਏ. ਟਰਾਂਸਫਾਰਮਰ ਨੂੰ 31.5 ਐਮ. ਵੀ. ਏ. ਟਰਾਂਸਫਾਰਮਰ ਨਾਲ ਬਦਲੇ ਜਾਣ ਕਾਰਨ ਅੱਜ 6 ਸਤੰਬਰ ਨੂੰ ਇਸ ਗਰਿੱਡ ਨਾਲ ਸੰਬੰਧਿਤ ਖੇਤਰਾਂ ‘ਚ ਸਵੇਰੇ 8 ਵਜੇ ਤੋਂ ਲੈ ਕੇ ਦੁਪਹਿਰ ਦੇ 12 ਵਜੇ ਤੱਕ ਬਿਜਲੀ ਸਪਲਾਈ ਪ੍ਰਭਾਵਿਤ ਰਹੇਗੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਾਵਰਕਾਮ ਦੇ ਬੁਲਾਰੇ ਨੇ ਦੱਸਿਆ ਕਿ ਇਸ ਕਾਰਨ ਮੁਹਾਲੀ ਦੇ ਫੇਜ਼-1 ਵਿਚਲੇ ਗਰਿੱਡ ਨਾਲ ਜੁੜੇ ਫੇਜ਼-1 ਤੋਂ ਲੈ ਕੇ ਫੇਜ਼-6 ਦੇ ਖੇਤਰ, ਬਲੌਂਗੀ, ਜੁਝਾਰ ਨਗਰ ਅਤੇ ਹੋਰ ਨੇੜਲੇ ਇਲਾਕਿਆਂ ‘ਚ ਬਿਜਲੀ ਸਪਲਾਈ ਠੱਪ ਰਹੇਗੀ।