ਜਨਮ ਅਸ਼ਟਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ
ਡੇਰਾਬੱਸੀ, 5 ਸਤੰਬਰ (ਗੁਰਮੀਤ ਸਿੰਘ)-ਸਥਾਨਕ ਸਰਸਵਤੀ ਵਿਹਾਰ ਸਥਿਤ ਬਲੂ ਬੈਰੀ ਫੀਲਡ ਸਕੂਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਨੂੰ ਸੁੰਦਰ ਢੰਗ ਨਾਲ ਸਜਾਇਆ ਗਿਆ ਅਤੇ ਵਿਦਿਆਰਥੀਆਂ ਵਲੋਂ ਭਗਵਾਨ ਸ੍ਰੀ ਕ੍ਰਿਸ਼ਨ ਦੇ ਜੀਵਨ ਨਾਲ ਸੰਬੰਧਿਤ ਮਨਮੋਹਕ ਪੇਸ਼ਕਾਰੀਆਂ ਦਿੱਤੀਆਂ ਗਈਆਂ।
ਡੇਰਾਬੱਸੀ, 5 ਸਤੰਬਰ (ਗੁਰਮੀਤ ਸਿੰਘ)-ਸਥਾਨਕ ਸਰਸਵਤੀ ਵਿਹਾਰ ਸਥਿਤ ਬਲੂ ਬੈਰੀ ਫੀਲਡ ਸਕੂਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਨੂੰ ਸੁੰਦਰ ਢੰਗ ਨਾਲ ਸਜਾਇਆ ਗਿਆ ਅਤੇ ਵਿਦਿਆਰਥੀਆਂ ਵਲੋਂ ਭਗਵਾਨ ਸ੍ਰੀ ਕ੍ਰਿਸ਼ਨ ਦੇ ਜੀਵਨ ਨਾਲ ਸੰਬੰਧਿਤ ਮਨਮੋਹਕ ਪੇਸ਼ਕਾਰੀਆਂ ਦਿੱਤੀਆਂ ਗਈਆਂ। ਸਮਾਗਮ ਦੌਰਾਨ ਛੋਟੇ-ਛੋਟੇ ਬੱਚਿਆਂ ਨੇ ਭਗਵਾਨ ਸ੍ਰੀ ਕ੍ਰਿਸ਼ਨ ਅਤੇ ਰਾਧਾ ਦਾ ਰੂਪ ਧਾਰ ਕੇ ਸਾਰਿਆਂ ਦਾ ਮਨ ਮੋਹ ਲਿਆ। ਇਸ ਮੌਕੇ ਬੱਚਿਆਂ ਨੇ ਗੀਤਾਂ, ਨਾਚ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਜਨਮ ਅਸ਼ਟਮੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਇਸੇ ਦੌਰਾਨ ਸਕੂਲ ਪ੍ਰਿੰ. ਮਾਲਵਿਕਾ ਬਾਂਸਲ ਨੇ ਬੱਚਿਆਂ ਦੀਆਂ ਪੇਸ਼ਕਾਰੀਆਂ ਦੀ ਸ਼ਲਾਘਾ ਕੀਤੀ, ਜਦਕਿ ਸਕੂਲ ਦੇ ਡਾਇਰੈਕਟਰ ਅਖਿਲੇਸ਼ਵਰ ਬਾਂਸਲ ਨੇ ਕਿਹਾ ਕਿ ਸਕੂਲ ਦਾ ਮਕਸਦ ਪੜ੍ਹਾਈ ਦੇ ਨਾਲ-ਨਾਲ ਬੱਚਿਆਂ ਨੂੰ ਚੰਗਾ ਇਨਸਾਨ ਅਤੇ ਜ਼ਿੰਮੇਵਾਰ ਨਾਗਰਿਕ ਬਣਾਉਣਾ ਹੈ।