05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਸੂਬਾਈ ਕਾਂਗਰਸੀ ਲੀਡਰਸ਼ਿਪ ਆਪਸੀ ਮਤਭੇਦ ਭੁੱਲਾ ਕੇ ਇਕ ਪਲੇਟਫਾਰਮ ’ਤੇ ਇਕੱਠੇ ਹੋਣ : ਸ਼ਰਮਾ

ਐੱਸ. ਏ.

Ad Position 21
repet_subhas-goyals [Copy P29]
ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ। 06-09-2026
ਐੱਸ. ਏ. ਐੱਸ. ਨਗਰ, 5 ਸਤੰਬਰ (ਪ੍ਰੋ. ਅਵਤਾਰ ਸਿੰਘ)-ਸੀਨੀਅਰ ਕਾਂਗਰਸੀ ਆਗੂ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਸੂਬਾਈ ਕਾਂਗਰਸੀ ਲੀਡਰਸ਼ਿਪ ਨੂੰ ਆਪਸੀ ਮਤਭੇਦ ਭੁੱਲਾ ਕੇ ਪਾਰਟੀ ਦੀ ਬਿਹਤਰੀ ਲਈ ਇਕ ਪਲੇਟਫਾਰਮ ‘ਤੇ ਇਕੱਠੇ ਹੋਣ ਦੀ ਅਪੀਲ ਕੀਤੀ ਹੈ ਕਿਉਂਕਿ ਅੱਜ ਪਾਰਟੀ ਅੰਦਰ ਜੋ ਖਿੱਚੋਤਾਣ ਵਾਲੀ ਸਥਿਤੀ ਬਣੀ ਹੋਈ ਹੈ, ਉਸ ਦਾ ਫਾਇਦਾ ਵਿਰੋਧੀ ਪਾਰਟੀਆਂ ਨੂੰ ਮਿਲ ਰਿਹਾ ਹੈ ਅਤੇ ਜੇਕਰ ਸਮੁੱਚੀ ਲੀਡਰਸ਼ਿਪ ਇਕ ਮੰਚ ‘ਤੇ ਇਕੱਠੀ ਹੋ ਜਾਂਦੀ ਹੈ ਤਾਂ ਪੰਜਾਬ ਵਿਚ ਕਾਂਗਰਸ ਪਾਰਟੀ ਨੂੰ ਸਰਕਾਰ ਬਣਾਉਣ ਤੋਂ ਕੋਈ ਵੀ ਤਾਕਤ ਰੋਕ ਨਹੀਂ ਸਕਦੀ। ਉਨ੍ਹਾਂ ਕਿਹਾ ਕਿ ਹਾਲੇ ਵੀ ਡੁੱਲ੍ਹੇ ਬੇਰਾਂ ਦਾ ਕੁਝ ਨਹੀਂ ਵਿਗੜਿਆ ਕਿਉਂਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਘਟੀਆ ਕਾਰਗੁਜਾਰੀ ਸਭ ਦੇ ਸਾਹਮਣੇ ਹੈ ਅਤੇ ਲੋਕ ਕਿਸੇ ਸਿਆਣੀ ਤੇ ਸੁੰਘੜ ਸਿਆਸੀ ਜਮਾਤ ਨੂੰ ਪੰਜਾਬ ਦੀ ਸੱਤਾ ਸੌਂਪਣ ਦੇ ਰੌਂਅ ਵਿਚ ਹਨ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆਪਸੀ ਲੜਾਈ ਦਾ ਨਹੀਂ, ਬਲਕਿ ਪੰਜਾਬ ਸਰਕਾਰ ਦੀਆਂ ਖਾਮੀਆਂ ਲੋਕਾਂ ਸਾਹਮਣੇ ਉਜਾਗਰ ਕਰਨ ਦਾ ਹੈ, ਜਿਸ ਵੱਲ ਆਗੂਆਂ ਨੂੰ ਜ਼ਿਆਦਾ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕਾਂਗਰਸੀ ਵਰਕਰ ਪੂਰੇ ਪੰਜ ਸਾਲ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਧੱਕੇਸ਼ਾਹੀਆਂ ਸਹਿੰਦਾ ਹੋਇਆ ਅੱਜ ਦੁਬਾਰਾ ਫੇਰ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਮਿਹਨਤ ਕਰ ਰਿਹਾ ਹੈ, ਪਰ ਜਿਹੋ ਜਿਹੇ ਹਾਲਾਤ ਲੀਡਰਸ਼ਿਪ ਬਣਾਉਣ ‘ਤੇ ਲੱਗੀ ਹੋਈ ਹੈ, ਉਸ ਨੂੰ ਦੇਖ ਜ਼ਮੀਨੀ ਵਰਕਰ ਵੀ ਹੌਸਲਾ ਤਿਆਗਣ ਲੱਗ ਪਏ ਹਨ। ਉਨ੍ਹਾਂ ਕਿਹਾ ਕਿ ਜੇਕਰ ਪਾਰਟੀ ਦੇ ਵੱਡੇ ਆਗੂ ਹਾਲੇ ਵੀ ਆਪਣੀ ਹੱਠ ਤਿਆਗ ਕੇ ਇਕੱਠੇ ਨਾ ਹੋਏ ਤਾਂ ਪੰਜਾਬ ਵਿਚ ਸਰਕਾਰ ਬਣਾਉਣੀ ਬਹੁਤ ਮੁਸ਼ਕਿਲ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਡੇਰਾਬੱਸੀ ਦੇ ਰੇਲਵੇ ਅੰਡਰਪਾਥਾਂ ’ ਚ ਮੁੜ ਪਾਣੀ ਭਰਨ ਕਰਕੇ ਰਾਹਗੀਰ ਪ੍ਰੇਸ਼ਾਨ ਅਗਲੀ ਖ਼ਬਰ ਪੰਚਾਇਤੀ ਨੁਮਾਇੰਦਿਆਂ ਨੂੰ ਸਰਕਾਰੀ ਸਕੀਮਾਂ ਅਤੇ ਵਿਕਾਸ ਯੋਜਨਾਵਾਂ ਬਾਰੇ ਜਾਣਕਾਰੀ ਦੇਣ ਲਈ ਇਕ ਰੋਜ਼ਾ ਜ਼ਿਲ੍ਹਾ ਪੱਧਰੀ ਵਰਕ...
Ad Position 24