07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

‘ ਗੈਂਗਸਟਰਾਂ ’ ਤੇ ਵਾਰ ’ ਦਾ 229 ਵਾਂ ਦਿਨ ਪੰਜਾਬ ਪੁਲਿਸ ਵਲੋਂ 580 ਥਾਈਂ ਛਾਪੇਮਾਰੀ 273 ਕਾਬੂ ‘ਯੁੱਧ ਨਸ਼ਿਆਂ ਵਿਰੁੱਧ’ ਦੇ 554ਵੇਂ ਦਿਨ 62 ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ, 6 ਸਤੰਬਰ (ਅਜੀਤ ਬਿਊਰੋ) - ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਆਪਣੇ 229ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 580 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀ.

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਚੰਡੀਗੜ੍ਹ, 6 ਸਤੰਬਰ (ਅਜੀਤ ਬਿਊਰੋ) - ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਆਪਣੇ 229ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 580 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀ.ਜੀ.ਪੀ) ਪੰਜਾਬ ਗੌਰਵ ਯਾਦਵ ਦੁਆਰਾ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 229ਵੇਂ ਦਿਨ, ਪੁਲਿਸ ਟੀਮਾਂ ਨੇ 273 ਵਿਅਕਤੀਆਂ ਨੂੰ ਤਿੰਨ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 68,388 ਗ੍ਰਿਫ਼ਤਾਰੀਆਂ ਹੋਈਆਂ । ਇਸ ਤੋਂ ਇਲਾਵਾ 193 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਛੇ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੱੁਧ’ ਨੂੰ 554ਵੇਂ ਦਿਨ ਵੀ ਜਾਰੀ ਰੱਖਿਆ ਹੈ, ਜਿਸ ਤਹਿਤ ਅੱਜ 62 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿਚੋਂ 306 ਗ੍ਰਾਮ ਹੈਰੋਇਨ ਅਤੇ 190 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਇਸ ਨਾਲ, ਸਿਰਫ 554 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 77,421 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਪੰਜ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਦੜੂਆ ਕਤਲ ਕਾਂਡ ਦੀਆਂ ਪਰਤਾਂ ਖੁੱਲ੍ਹਣ ਲੱਗੀਆਂ , ਦੋ ਹੋਰ ਮੁਲਜ਼ਮ ਗ੍ਰਿਫ਼ਤਾਰ ਥਾਰ, 2 ਕਮਾਨੀਦਾਰ ਚਾਕੂ ਤੇ 3 ਡੰਡੇ ਬਰਾਮ... ਅਗਲੀ ਖ਼ਬਰ ਪੰਜਾਬ ਮੰਤਰੀ ਮੰਡਲ ਵਲੋਂ ਹਾਈ ਕੋਰਟ ਦੇ ਚੀਫ਼ ਜਸਟਿਸ ਦੀ ਨਿਯੁਕਤੀ ਖ਼ਿਲਾਫ਼ ਮਤਾ ਪਾਸ
Ad Position 24