ਗ੍ਰੀਨ ਲੋਟਸ ਉਤਸਵ ਸੁਸਾਇਟੀ ਵਿਚ ਧੂਮਧਾਮ ਨਾਲ ਮਨਾਈ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ
ਜ਼ੀਰਕਪੁਰ, 6 ਸਤੰਬਰ (ਮਨਿੰਦਰ ਸਿੰਘ)-ਏਅਰਪੋਰਟ ਰੋਡ ਸਥਿਤ ਗ੍ਰੀਨ ਲੋਟਸ ਉਤਸਵ ਸੁਸਾਇਟੀ ਵਿਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ, ਭਗਤੀ ਤੇ ਉਤਸ਼ਾਹ ਨਾਲ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸੁਸਾਇਟੀ ਦੇ ਵਸਨੀਕਾਂ ਨੇ ਵੱਡੀ ਗਿਣਤੀ ਵਿਚ ਸ਼ਾਮਿਲ ਹੋ ਕੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਜਨਮ ਉਤਸਵ ਦੀਆਂ ਖੁਸ਼ੀਆਂ ਮਨਾਈਆਂ।
ਜ਼ੀਰਕਪੁਰ, 6 ਸਤੰਬਰ (ਮਨਿੰਦਰ ਸਿੰਘ)-ਏਅਰਪੋਰਟ ਰੋਡ ਸਥਿਤ ਗ੍ਰੀਨ ਲੋਟਸ ਉਤਸਵ ਸੁਸਾਇਟੀ ਵਿਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ, ਭਗਤੀ ਤੇ ਉਤਸ਼ਾਹ ਨਾਲ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸੁਸਾਇਟੀ ਦੇ ਵਸਨੀਕਾਂ ਨੇ ਵੱਡੀ ਗਿਣਤੀ ਵਿਚ ਸ਼ਾਮਿਲ ਹੋ ਕੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਜਨਮ ਉਤਸਵ ਦੀਆਂ ਖੁਸ਼ੀਆਂ ਮਨਾਈਆਂ। ਪ੍ਰੋਗਰਾਮ ਦਾ ਪ੍ਰਬੰਧ ਉਤਸਵ ਸੇਵਾ ਸਮਿਤੀ ਵਲੋਂ ਕੀਤਾ ਗਿਆ। ਪ੍ਰੋਗਰਾਮ ਦੌਰਾਨ ਸੁਸਾਇਟੀ ਪਰਿਸਰ ਵਿਚ ਭਗਤੀਮਈ ਮਾਹੌਲ ਦੇਖਣ ਨੂੰ ਮਿਲਿਆ। ਸ਼ਰਧਾਲੂਆਂ ਨੇ ਭਗਵਾਨ ਸ੍ਰੀ ਕ੍ਰਿਸ਼ਨ ਦੀ ਪੂਜਾ-ਅਰਚਨਾ ਕੀਤੀ ਅਤੇ ਭਜਨ-ਕੀਰਤਨ ਵਿਚ ਸ਼ਾਮਲ ਹੋ ਕੇ ਕਾਨ੍ਹਾ ਦੇ ਜਨਮ ਉਤਸਵ ਦਾ ਆਨੰਦ ਮਾਣਿਆ। ਇਸ ਮੌਕੇ ਸੁਸਾਇਟੀ ਨਿਵਾਸੀ ਕਪਿਲ ਮੋਹਨ ਨੇ ਦੱਸਿਆ ਕਿ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਲੋਕਾਂ ਲਈ ਖੁਸ਼ੀ, ਪਿਆਰ ਅਤੇ ਆਸਥਾ ਦਾ ਤਿਉਹਾਰ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਧਾਰਮਿਕ ਅਤੇ ਸਮਾਜਿਕ ਸਮਾਗਮ ਲੋਕਾਂ ਨੂੰ ਇਕ-ਦੂਜੇ ਨਾਲ ਮਿਲਣ ਅਤੇ ਆਪਸੀ ਭਾਈਚਾਰੇ ਨੂੰ ਮਜ਼ਬੂਤ ਕਰਨ ਦਾ ਮੌਕਾ ਦਿੰਦੇ ਹਨ। ਉਨ੍ਹਾਂ ਉਤਸਵ ਸੇਵਾ ਸਮਿਤੀ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮਿਤੀ ਵਲੋਂ ਕਰਵਾਏ ਗਏ ਇਸ ਪ੍ਰੋਗਰਾਮ ਵਿਚ ਸਾਰੇ ਵਸਨੀਕਾਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਦੇਰ ਰਾਤ ਤੱਕ ਚੱਲੇ ਪ੍ਰੋਗਰਾਮ ਦੌਰਾਨ ਸ਼ਰਧਾਲੂ ਸ੍ਰੀ ਕ੍ਰਿਸ਼ਨ ਦੀ ਭਗਤੀ ਦੇ ਰੰਗ ਵਿਚ ਰੰਗੇ ਨਜ਼ਰ ਆਏ। ਇਸ ਮੌਕੇ ਸੁਸਾਇਟੀ ਵਸਨੀਕਾਂ ਨੇ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਲਜੁਲ ਕੇ ਧਾਰਮਿਕ ਤੇ ਸਮਾਜਿਕ ਪ੍ਰੋਗਰਾਮ ਕਰਵਾਉਣ ਦਾ ਸੰਕਲਪ ਲਿਆ।