07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਸ਼ਤਰੰਜ ਅਤੇ ਫੁੱਟਬਾਲ ਮੁਕਾਬਲਿਆਂ ਵਿਚ ਨੈਸ਼ਨਲ ਪਬਲਿਕ ਸਕੂਲ ਦੀ ਸ਼ਾਨਦਾਰ ਜਿੱਤ

ਕੁਰਾਲੀ, 6 ਸਤੰਬਰ (ਹਰਪ੍ਰੀਤ ਸਿੰਘ) ਸ਼ਹਿਰ ਦੇ ਮੋਰਿੰਡਾ ਮਾਰਗ ’ਤੇ ਸਥਿਤ ਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਮੁਹਾਲੀ ਵਿਖੇ ਕਰਵਾਈ ਗਈ ਜ਼ਿਲ੍ਹਾ ਸਕੂਲ ਟੂਰਨਾਮੈਂਟ 2026-27 ਦੀ ਸ਼ਤਰੰਜ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਵਿਦਿਆਰਥੀਆਂ ਦੇ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੀ ਮੁੱਖ ਅਧਿਆਪਕਾ ਡਾ.

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਕੁਰਾਲੀ, 6 ਸਤੰਬਰ (ਹਰਪ੍ਰੀਤ ਸਿੰਘ) ਸ਼ਹਿਰ ਦੇ ਮੋਰਿੰਡਾ ਮਾਰਗ ’ਤੇ ਸਥਿਤ ਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਮੁਹਾਲੀ ਵਿਖੇ ਕਰਵਾਈ ਗਈ ਜ਼ਿਲ੍ਹਾ ਸਕੂਲ ਟੂਰਨਾਮੈਂਟ 2026-27 ਦੀ ਸ਼ਤਰੰਜ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਵਿਦਿਆਰਥੀਆਂ ਦੇ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੀ ਮੁੱਖ ਅਧਿਆਪਕਾ ਡਾ. ਕਵਿਤਾ ਕੁੰਦਰਾ ਨੇ ਦੱਸਿਆ ਕਿ ਸ਼ਤਰੰਜ ਦੇ ਅੰਡਰ -19 ਸਾਲ ਵਰਗ ਵਿਚ ਵਲਜਿੰਦਰ ਸਿੰਘ ਤੇ ਨਵਗੁਣ ਪਾਬਲਾ ਅਤੇ ਅੰਡਰ-14 ਫੁੱਟਬਾਲ ਟੂਰਨਾਮੈਂਟ ਵਿਚ ਗੁਰਤਾਜਵੀਰ ਸਿੰਘ ਨੇ ਸੋਨੇ ਦੇ ਤਗਮੇ ਜਿੱਤੇ । ਉਨਾਂ ਕਿਹਾ ਕਿ ਖਿਡਾਰੀਆਂ ਨੇ ਮੁਕਾਬਲਿਆਂ ਦੌਰਾਨ ਆਪਣੀ ਖੇਡ-ਕੁਸ਼ਲਤਾ, ਮਿਹਨਤ ਅਤੇ ਖੇਡ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸੇ ਦੌਰਾਨ ਸਕੂਲ ਦੀ ਪ੍ਰਬੰਧਕ ਕਮੇਟੀ ਦੀ ਚੇਅਰਪਰਸਨ ਸੰਤੋਸ਼ ਸ਼ਰਮਾ, ਮੈਨੇਜਰ ਅਮਨ ਸ਼ਰਮਾ ਅਤੇ ਖਜ਼ਾਨਚੀ ਈਸ਼ ਅਗਰਵਾਲ ਨੇ ਖਿਡਾਰੀਆਂ ਅਤੇ ਉਨ੍ਹਾਂ ਦੇ ਕੋਚ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਕੂਲ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਉਨ੍ਹਾਂ ਨੂੰ ਅੱਗੇ ਵਧਣ ਲਈ ਹਮੇਸ਼ਾ ਦੀ ਤਰ੍ਹਾਂ ਹਰ ਸੰਭਵ ਸਹਿਯੋਗ ਪ੍ਰਦਾਨ ਕਰਦਾ ਰਹੇਗਾ। ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕਾ ਡਾ. ਕਵਿਤਾ ਕੁੰਦਰਾ ਨੇ ਵੀ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਜੇਲ੍ਹ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ; ਆਧੁਨਿਕ ਤਕਨਾਲੋਜੀ ਸੁਰੱਖਿਆ ਨੂੰ ਮਜ਼ਬੂਤ ਕਰੇਗੀ - ਡਾ . ਅਰਵਿ... ਅਗਲੀ ਖ਼ਬਰ ਸਵਰਾਜ ਇਨਕਲੇਵ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ
Ad Position 24