07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਜਨਮ ਅਸ਼ਟਮੀ ਮੌਕੇ ਕਰਵਾਏ ਸਮਾਗਮਾਂ ’ ਚ ਵਿਧਾਇਕ ਰੰਧਾਵਾ ਨੇ ਲੁਆਈ ਹਾਜ਼ਰੀ ਪੰਜਾਬ ਦੀ ਖੁਸ਼ਹਾਲੀ ਤੇ ਸੁੱਖ-ਸ਼ਾਂਤੀ ਦੀ ਕੀਤੀ ਕਾਮਨਾ

ਲਾਲੜੂ, 6 ਸਤੰਬਰ (ਰਾਜਬੀਰ ਸਿੰਘ)-ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਮੌਕੇ ‘ਤੇ ਲਾਲੜੂ ਦੇ ਸ੍ਰੀ ਦੁਰਗਾ ਦੇਵੀ ਮੰਦਰ ਅਤੇ ਸ਼ਿਵ ਮੰਦਰ ਵਿਖੇ ਕਰਵਾਏ ਗਏ ਧਾਰਮਿਕ ਸਮਾਗਮਾਂ ‘ਚ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਉਚੇਚੇ ਤੌਰ ‘ਤੇ ਹਾਜ਼ਰੀ ਭਰਦਿਆਂ ਸ਼ਰਧਾਲੂਆਂ ਨਾਲ ਤਿਉਹਾਰ ਦੀ ਖੁਸ਼ੀ ਸਾਂਝੀ ਕੀਤੀ। ਇਸ ਮੌਕੇ ਮੰਦਰਾਂ ‘ਚ ਸ਼ਰਧਾਲੂਆਂ ਵਲੋਂ ਭਗਵਾਨ ਸ੍ਰੀ ਕ੍ਰਿਸ਼ਨ ਦੀ ਪੂਜਾ-ਅਰਚਨਾ ਕੀਤੀ ਗਈ, ਉਪਰੰਤ ਪ੍ਰਸ਼ਾਦ ਵੰਡਿਆ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਲਾਲੜੂ, 6 ਸਤੰਬਰ (ਰਾਜਬੀਰ ਸਿੰਘ)-ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਮੌਕੇ ‘ਤੇ ਲਾਲੜੂ ਦੇ ਸ੍ਰੀ ਦੁਰਗਾ ਦੇਵੀ ਮੰਦਰ ਅਤੇ ਸ਼ਿਵ ਮੰਦਰ ਵਿਖੇ ਕਰਵਾਏ ਗਏ ਧਾਰਮਿਕ ਸਮਾਗਮਾਂ ‘ਚ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਉਚੇਚੇ ਤੌਰ ‘ਤੇ ਹਾਜ਼ਰੀ ਭਰਦਿਆਂ ਸ਼ਰਧਾਲੂਆਂ ਨਾਲ ਤਿਉਹਾਰ ਦੀ ਖੁਸ਼ੀ ਸਾਂਝੀ ਕੀਤੀ। ਇਸ ਮੌਕੇ ਮੰਦਰਾਂ ‘ਚ ਸ਼ਰਧਾਲੂਆਂ ਵਲੋਂ ਭਗਵਾਨ ਸ੍ਰੀ ਕ੍ਰਿਸ਼ਨ ਦੀ ਪੂਜਾ-ਅਰਚਨਾ ਕੀਤੀ ਗਈ, ਉਪਰੰਤ ਪ੍ਰਸ਼ਾਦ ਵੰਡਿਆ ਗਿਆ। ਇਸ ਮੌਕੇ ਵਿਧਾਇਕ ਰੰਧਾਵਾ ਨੇ ਭਗਵਾਨ ਸ੍ਰੀ ਕ੍ਰਿਸ਼ਨ ਜੀ ਅੱਗੇ ਨਤਮਸਤਕ ਹੋ ਕੇ ਪੰਜਾਬ ਦੀ ਖੁਸ਼ਹਾਲੀ ਤੇ ਸੁੱਖ-ਸ਼ਾਂਤੀ ਦੀ ਕਾਮਨਾ ਕੀਤੀ। ਉਨ੍ਹਾਂ ਸਮੂਹ ਸ਼ਰਧਾਲੂਆਂ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀ ਵਧਾਈਆਂ ਦਿੰਦਿਆਂ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਦੀਆਂ ਸਿੱਖਿਆਵਾਂ ਮਨੁੱਖ ਨੂੰ ਸੱਚ, ਧਰਮ ਅਤੇ ਨੇਕੀ ਦੇ ਮਾਰਗ ‘ਤੇ ਚੱਲਣ ਦੀ ਪ੍ਰੇਰਨਾ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਇਨ੍ਹਾਂ ਸਿੱਖਿਆਵਾਂ ਨੂੰ ਆਪਣੇ ਜੀਵਨ ‘ਚ ਅਪਣਾ ਕੇ ਸਮਾਜ ‘ਚ ਪਿਆਰ, ਭਾਈਚਾਰੇ ਅਤੇ ਸਦਭਾਵਨਾ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਸਾਰਿਆਂ ਨੂੰ ਮਿਲ-ਜੁਲ ਕੇ ਯਤਨ ਕਰਨੇ ਚਾਹੀਦੇ ਹਨ। ਇਸ ਮੌਕੇ ਨਗਰ ਕੌਂਸਲ ਲਾਲੜੂ ਦੇ ਸੀਨੀਅਰ ਵਾਈਸ ਪ੍ਰਧਾਨ ਹਰੀਸ਼ ਮਦਾਨ ਅਤੇ ਮੰਦਰਾਂ ਦੇ ਕਮੇਟੀ ਮੈਂਬਰਾਂ ਤੋਂ ਇਲਾਵਾ ਸਥਾਨਕ ਪਤਵੰਤੇ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜੈਅੰਤੀ ਮਾਜਰੀ ਦੇ ਪੁਲ ਦੀ ਉਸਾਰੀ ਲਈ ਬੋਰ ਟੈਸਟਿੰਗ ਦਾ ਕੰਮ ਸ਼ੁਰੂ : ਬੈਨੀਪਾਲ ਅਗਲੀ ਖ਼ਬਰ ਪਿੰਡ ਬਡਾਲਾ ਨਿਆਂ ਸ਼ਹਿਰ ਦੇ ਗੁੱਗਾ ਨੌਮੀ ਮੇਲੇ ’ ਤੇ ਗੋਲਡੀ ਅਤੇ ਮੋਦੀ ਨੇ ਲੁਆਈ ਹਾਜ਼ਰੀ
Ad Position 24