07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ ਤੇ ਲੱਗੇ ਵਿਸ਼ੇਸ਼ ਕੈਂਪ , ਵੋਟਰ ਰਜਿਸਟ੍ਰੇਸ਼ਨ ਤੇ ਵੇਰਵਿਆਂ ਵਿਚ ਸੋਧ ਦੀ ਸਹੂਲਤ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਯੋਗ ਨੌਜਵਾਨ/ਨਾਗਰਿਕ ਆਪਣਾ ਨਾਂਅ ਵੋਟਰ ਸੂਚੀ ਵਿਚ ਦਰਜ ਕਰਵਾਉਣ : ਜ਼ਿਲ੍ਹਾ ਚੋਣ ਅਫ਼ਸਰ

ਐੱਸ. ਏ.

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਐੱਸ.ਏ.ਐੱਸ. ਨਗਰ, 6 ਸਤੰਬਰ (ਪ੍ਰੋ. ਅਵਤਾਰ ਸਿੰਘ)- ਭਾਰਤ ਦੇ ਚੋਣ ਕਮਿਸ਼ਨ ਵਲੋਂ ਨਿਯੁਕਤ ਐੱਸ.ਆਈ. ਆਰ-2026 ਦੇ ਰੋਲ ਆਬਜ਼ਰਵਰ ਮੁਹੰਮਦ ਤਾਇਬ (2007 ਬੈਚ ਦੇ ਆਈ.ਏ.ਐੱਸ. ਅਧਿਕਾਰੀ), ਨੇ ਮੁਹਾਲੀ ਜ਼ਿਲ੍ਹੇ ਦਾ ਦੌਰਾ ਕਰਕੇ ਵਿਸ਼ੇਸ਼ ਗਹਿਰੀ ਸੁਧਾਈ (ਸਪੈਸ਼ਲ ਇੰਨਟੈਂਸਿਵ ਰਿਵੀਜ਼ਨ)-2026 ਤਹਿਤ ਚੱਲ ਰਹੀ ਪ੍ਰਕਿਰਿਆ, ਖਾਸ ਕਰਕੇ ਦਾਅਵਿਆਂ ਅਤੇ ਇਤਰਾਜ਼ਾਂ ਨੂੰ ਦਾਖ਼ਲ ਕਰਨ ਅਤੇ ਉਨ੍ਹਾਂ ਦੇ ਨਿਪਟਾਰੇ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਦੌਰੇ ਦੌਰਾਨ ਰੋਲ ਆਬਜ਼ਰਵਰ ਨੇ ਜ਼ਿਲ੍ਹੇ ਦੇ ਵੱਖ-ਵੱਖ ਪੋਲਿੰਗ ਬੂਥਾਂ ਦਾ ਨਿਰੀਖਣ ਕਰਦਿਆਂ ਵੋਟਰਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਧਾਨ ਸਭਾ ਹਲਕੇ ਅਧੀਨ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਸੋਹਾਣਾ ਵਿਖੇ ਸਥਿਤ ਤਿੰਨ ਪੋਲਿੰਗ ਬੂਥਾਂ ਅਤੇ ਖਰੜ ਵਿਧਾਨ ਸਭਾ ਹਲਕੇ ਅਧੀਨ ਸਰਕਾਰੀ ਐਲੀਮੈਂਟਰੀ ਸਕੂਲ, ਮੁੰਡੀ ਖਰੜ ਅਤੇ ਸਰਕਾਰੀ ਹਾਈ ਸਕੂਲ, ਦੇਸੂਮਾਜਰਾ ਵਿਖੇ ਸਥਿਤ ਪੋਲਿੰਗ ਬੂਥਾਂ ਦਾ ਦੌਰਾ ਕੀਤਾ। ਇਸ ਦੌਰਾਨ ਪੋਲਿੰਗ ਬੂਥਾਂ ’ਤੇ ਮੌਜੂਦ ਬੂਥ ਲੈਵਲ ਅਫ਼ਸਰਾਂ (ਬੀ. ਐਲ. ਓਜ਼.) ਅਤੇ ਨਾਗਰਿਕਾਂ ਨਾਲ ਗੱਲਬਾਤ ਕਰਦਿਆਂ ਮੁਹੰਮਦ ਤਾਇਬ ਨੇ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ, ਵੋਟਰ ਸੂਚੀ ਵਿਚ ਵੇਰਵਿਆਂ ਦੀ ਸੋਧ ਅਤੇ ਵੋਟਰਾਂ ਦੇ ਪਤੇ ਬਦਲਣ/ਸ਼ਿਫਟਿੰਗ ਸੰਬੰਧੀ ਪ੍ਰਕਿਰਿਆ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਨਵੇਂ ਵੋਟਰ ਵਜੋਂ ਰਜਿਸਟ੍ਰੇਸ਼ਨ ਲਈ ਫਾਰਮ ਨੰਬਰ 6, ਐਨ. ਆਰ. ਆਈ. ਵੋਟਰ ਵਜੋਂ ਰਜਿਸਟ੍ਰੇਸ਼ਨ ਲਈ ਫਾਰਮ ਨੰਬਰ 6ਏ ਅਤੇ ਪਤਾ ਬਦਲਣ/ਸ਼ਿਫਟਿੰਗ ਜਾਂ ਵੋਟਰ ਵੇਰਵਿਆਂ ਵਿਚ ਸੋਧ ਲਈ ਫਾਰਮ ਨੰਬਰ 8 ਮਿਤੀ 12 ਸਤੰਬਰ, 2026 ਤੱਕ ਜ਼ਰੂਰ ਜਮ੍ਹਾਂ ਕਰਵਾਉਣ। ਇਸ ਮੌਕੇ ਰੋਲ ਆਬਜ਼ਰਵਰ ਨੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮੁਹਾਲੀ, ਕੋਮਲ ਮਿੱਤਲ ਨਾਲ ਵਿਸਥਾਰਤ ਮੀਟਿੰਗ ਕਰਕੇ ਐੱਸ. ਆਈ. ਆਰ-2026 ਤਹਿਤ ਪ੍ਰਾਪਤ ਦਾਅਵਿਆਂ ਅਤੇ ਇਤਰਾਜ਼ਾਂ, ਨੋਟਿਸ ਪੜਾਅ, ਜਨਤਕ ਸੁਣਵਾਈ ਅਤੇ ਦਾਅਵਿਆਂ ਤੇ ਇਤਰਾਜ਼ਾਂ ਦੇ ਨਿਪਟਾਰੇ ਸੰਬੰਧੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਬੂਥ ਲੈਵਲ ਏਜੰਟਾਂ ਨਾਲ ਵੀ ਵਿਸਥਾਰਤ ਮੀਟਿੰਗ ਕੀਤੀ ਗਈ। ਇਸ ਦੌਰਾਨ ਰੋਲ ਆਬਜ਼ਰਵਰ ਨੇ ਦਾਅਵਿਆਂ ਅਤੇ ਇਤਰਾਜ਼ਾਂ ਦੇ ਨਾਲ-ਨਾਲ ਜਾਰੀ ਕੀਤੇ ਗਏ ਨੋਟਿਸਾਂ ਦੇ ਨਿਪਟਾਰੇ ਸੰਬੰਧੀ ਉਨ੍ਹਾਂ ਦਾ ਫੀਡਬੈਕ ਪ੍ਰਾਪਤ ਕੀਤਾ। ਇਸੇ ਦੌਰਾਨ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੱਜ 6 ਸਤੰਬਰ ਨੂੰ ਤਹਿਤ ਮੁਹਾਲੀ ਜ਼ਿਲ੍ਹੇ ਦੇ ਹਰੇਕ ਪੋਲਿੰਗ ਬੂਥ ’ਤੇ ਵਿਸ਼ੇਸ਼ ਕੈਂਪ ਲਗਾਏ ਗਏ। ਇਹ ਕੈਂਪ ਸਵੇਰੇ 10:00 ਵਜੇ ਤੋਂ ਸ਼ਾਮ 4:00 ਵਜੇ ਤੱਕ ਲਗਾਏ ਗਏ, ਜਿਥੇ ਨਾਗਰਿਕਾਂ ਨੂੰ ਵੋਟਰ ਸੂਚੀ ਨਾਲ ਸੰਬੰਧਿਤ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ। ਇਸ ਮੌਕੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਅਜਿਹੇ ਸਾਰੇ ਯੋਗ ਨੌਜਵਾਨਾਂ/ਨਾਗਰਿਕਾਂ, ਜਿਨ੍ਹਾਂ ਦੇ ਨਾਂਅ ਅਜੇ ਤੱਕ ਵੋਟਰ ਸੂਚੀ ਵਿਚ ਦਰਜ ਨਹੀਂ ਹੋਏ, ਨੂੰ ਇਨ੍ਹਾਂ ਆਪਣਾ ਨਾਂਅ ਵੋਟਰ ਵਜੋਂ ਦਰਜ ਕਰਵਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਬੀ. ਐਲ. ਓਜ਼. ਵਲੋਂ ਪੋਲਿੰਗ ਬੂਥਾਂ ’ਤੇ ਮੌਜੂਦ ਰਹਿ ਕੇ ਵੋਟਰ ਰਜਿਸਟ੍ਰੇਸ਼ਨ ਅਤੇ ਵੋਟਰ ਸੂਚੀ ਨਾਲ ਸੰਬੰਧਿਤ ਹੋਰ ਸੇਵਾਵਾਂ ਲਈ ਨਾਗਰਿਕਾਂ ਦੀ ਸਹਾਇਤਾ ਕੀਤੀ ਗਈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਐੱਸ. ਆਈ. ਆਰ-2026 ਤਹਿਤ ਦਾਅਵੇ ਅਤੇ ਇਤਰਾਜ਼ 13 ਅਗਸਤ ਤੋਂ 12 ਸਤੰਬਰ, 2026 ਤੱਕ ਦਾਖ਼ਲ ਕੀਤੇ ਜਾ ਸਕਦੇ ਹਨ, ਜਦਕਿ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 8 ਅਕਤੂਬਰ, 2026 ਤੱਕ ਕੀਤਾ ਜਾਵੇਗਾ। ਅੰਤਿਮ ਵੋਟਰ ਸੂਚੀ 12 ਅਕਤੂਬਰ, 2026 ਨੂੰ ਪ੍ਰਕਾਸ਼ਿਤ ਕੀਤੀ ਜਾਣੀ ਹੈ।ਇਸ ਦੌਰਾਨ ਮਿੱਤਲ ਨੇ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਵੋਟਰ ਸੂਚੀ ਵਿਚ ਆਪਣਾ ਨਾਂਅ ਅਤੇ ਹੋਰ ਵੇਰਵੇ ਚੈੱਕ ਕਰਨ ਅਤੇ ਜਿਥੇ ਵੀ ਲੋੜ ਹੋਵੇ, ਨਿਰਧਾਰਤ ਸਮੇਂ ਅੰਦਰ ਰਜਿਸਟ੍ਰੇਸ਼ਨ, ਸੋਧ ਜਾਂ ਸ਼ਿਫਟਿੰਗ ਲਈ ਲੋੜੀਂਦੇ ਫਾਰਮ ਜਮ੍ਹਾਂ ਕਰਵਾਉਣ। ਵੋਟਰਾਂ ਦੀ ਸਹੂਲਤ ਲਈ ਚੋਣ ਸੰਬੰਧੀ ਜਾਣਕਾਰੀ ਅਤੇ ਸਹਾਇਤਾ 1950 ਟੋਲ-ਫ੍ਰੀ ਹੈਲਪਲਾਈਨ ਰਾਹੀਂ ਵੀ ਪ੍ਰਾਪਤ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਨਾਗਰਿਕ ਈ. ਸੀ. ਆਈ. ਨੈਟ ਵੋਟਰ ਹੈਲਪ ਲਾਈ ਨ ਐਪ ਅਤੇ ਵੋਟਰ ਸਰਵਿਸ ਪੋਰਟਲ ਰਾਹੀਂ ਵੀ ਵੋਟਰ ਰਜਿਸਟ੍ਰੇਸ਼ਨ ਅਤੇ ਵੇਰਵਿਆਂ ਵਿਚ ਸੋਧ ਦੀਆਂ ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਦੌਰੇ ਦੌਰਾਨ ਰੋਲ ਆਬਜ਼ਰਵਰ ਨੇ ਐੱਸ. ਆਈ. ਆਰ-2026 ਦੀ ਸਮੁੱਚੀ ਪ੍ਰਗਤੀ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਵੱਖ-ਵੱਖ ਹਿੱਤ ਧਾਰਕਾਂ ਨਾਲ ਗੱਲਬਾਤ ਕਰਕੇ ਦਾਅਵਿਆਂ, ਇਤਰਾਜ਼ਾਂ ਅਤੇ ਨੋਟਿਸਾਂ ਸੰਬੰਧੀ ਫੀਡਬੈਕ ਵੀ ਪ੍ਰਾਪਤ ਕੀਤਾ। ਇਸ ਮੌਕੇ ਏ. ਡੀ. ਸੀ. (ਜ) ਗੀਤਿਕਾ ਸਿੰਘ, ਐੱਸ. ਡੀ. ਐਮ. (ਈ. ਆਰ. ਓ., ਮੁਹਾਲੀ) ਦਮਨਦੀਪ ਕੌਰ, ਐੱਸ.ਡੀ.ਐਮ.(ਈ. ਆਰ. ਓ., ਖਰੜ) ਗੁਰਮੀਤ ਸਿੰਘ, ਤਹਿਸੀਲਦਾਰ (ਏ. ਈ. ਆਰ. ਓ, ਖਰੜ) ਹਰਮਿੰਦਰ ਸਿੰਘ ਘੋਲੀਆ, ਤਹਿਸੀਲਦਾਰ ਜ਼ਿਲ੍ਹਾ ਚੋਣ ਦਫ਼ਤਰ ਹਰਪ੍ਰੀਤ ਕੌਰ ਅਤੇ ਜ਼ਿਲ੍ਹਾ ਨੋਡਲ ਅਫ਼ਸਰ (ਸਵੀਪ) ਪ੍ਰੋ. ਗੁਰਬਖ਼ਸ਼ਿਸ਼ ਸਿੰਘ ਅੰਟਾਲ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਆਸ਼ਰਮ ਦੀਆਂ ਬੱਚੀਆਂ ਨਾਲ ਮਨਾਈ ਵਿਆਹ ਦੀ 50 ਵੀਂ ਵਰ੍ਹੇਗੰਢ ਅਗਲੀ ਖ਼ਬਰ 1 ਕਿੱਲੋ ਅਫ਼ੀਮ ਸਮੇਤ ਮੁਲਜ਼ਮ ਕਾਬੂ
Ad Position 24