08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

20 ਸਤੰਬਰ ਦੀ ਲੈਕਚਰਾਰ ਕਾਡਰ ਪ੍ਰੀਖਿਆ ਨੂੰ ਮੁਲਤਵੀ ਕਰਨ ਦੀ ਕੀਤੀ ਅਪੀਲ ਸੈਨੇਟ ਚੋਣਾਂ ’ ਚ ਹਰ ਯੋਗ ਵੋਟਰ ਦੀ ਭਾਗੀਦਾਰੀ ਯਕੀਨੀ ਬਣਾਈ ਜਾਵੇ - ਰਮਨਪ੍ਰੀਤ ਸਿੰਘ ਚੰਡੀਗੜ੍ਹ

ਚੰਡੀਗੜ੍ਹ, 7 ਸਤੰਬਰ (ਮਾਰਕੰਡਾ)- ਪੰਜਾਬ ਯੂਨੀਵਰਸਿਟੀ ਦੀ ਗ੍ਰੈਜੂਏਟ ਕਾਂਸਟੀਚੂਐਂਸੀ ਦੀ 20 ਸਤੰਬਰ ਨੂੰ ਹੋਣ ਜਾ ਰਹੀ ਚੋਣ ਦੇ ਮੱਦੇਨਜ਼ਰ ਸੈਨੇਟ ਚੋਣਾਂ ਦੇ ਉਮੀਦਵਾਰ ਰਮਨਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਨੂੰ ਪਾਲੀਟਿਕਲ ਸਾਇੰਸ ਅਤੇ ਹਿਸਟਰੀ ਲੈਕਚਰਾਰ ਕਾਡਰ ਦੀ ਪ੍ਰੀਖਿਆ ਦੀ ਤਾਰੀਕ ਨੂੰ ਅੱਗੇ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਰਮਨਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੀ ਇਤਿਹਾਸਕ ਸੈਨੇਟ ਨੂੰ ਬਚਾਉਣ ਅਤੇ ਇਸਦੇ ਲੋਕਤੰਤਰਿਕ ਸਰੂਪ ਨੂੰ ਕਾਇਮ ਰੱਖਣ ਲਈ ਵਿਦਿਆਰਥੀਆਂ, ਅਧਿਆਪਕਾਂ, ਸਾਬਕਾ ਵਿਦਿਆਰਥੀਆਂ ਅਤੇ ਪੰਜਾਬ ਦੇ ਲੋਕਾਂ ਵਲੋਂ ਲੰਮਾ ਸੰਘਰਸ਼ ਕੀਤਾ ਗਿਆ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਚੰਡੀਗੜ੍ਹ, 7 ਸਤੰਬਰ (ਮਾਰਕੰਡਾ)- ਪੰਜਾਬ ਯੂਨੀਵਰਸਿਟੀ ਦੀ ਗ੍ਰੈਜੂਏਟ ਕਾਂਸਟੀਚੂਐਂਸੀ ਦੀ 20 ਸਤੰਬਰ ਨੂੰ ਹੋਣ ਜਾ ਰਹੀ ਚੋਣ ਦੇ ਮੱਦੇਨਜ਼ਰ ਸੈਨੇਟ ਚੋਣਾਂ ਦੇ ਉਮੀਦਵਾਰ ਰਮਨਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਨੂੰ ਪਾਲੀਟਿਕਲ ਸਾਇੰਸ ਅਤੇ ਹਿਸਟਰੀ ਲੈਕਚਰਾਰ ਕਾਡਰ ਦੀ ਪ੍ਰੀਖਿਆ ਦੀ ਤਾਰੀਕ ਨੂੰ ਅੱਗੇ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਰਮਨਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੀ ਇਤਿਹਾਸਕ ਸੈਨੇਟ ਨੂੰ ਬਚਾਉਣ ਅਤੇ ਇਸਦੇ ਲੋਕਤੰਤਰਿਕ ਸਰੂਪ ਨੂੰ ਕਾਇਮ ਰੱਖਣ ਲਈ ਵਿਦਿਆਰਥੀਆਂ, ਅਧਿਆਪਕਾਂ, ਸਾਬਕਾ ਵਿਦਿਆਰਥੀਆਂ ਅਤੇ ਪੰਜਾਬ ਦੇ ਲੋਕਾਂ ਵਲੋਂ ਲੰਮਾ ਸੰਘਰਸ਼ ਕੀਤਾ ਗਿਆ ਹੈ। ਇਸ ਸੰਦਰਭ ਵਿਚ ਸੈਨੇਟ ਚੋਣਾਂ ਵਿਚ ਹਰ ਯੋਗ ਵੋਟਰ ਦੀ ਭਾਗੀਦਾਰੀ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ 20 ਸਤੰਬਰ ਨੂੰ ਹੋਣ ਵਾਲੀ ਗ੍ਰੈਜੂਏਟ ਕਾਂਸਟੀਚੂਐਂਸੀ ਦੀ ਚੋਣ ਅਤੇ ਉਸੇ ਦਿਨ ਨਿਰਧਾਰਿਤ ਲੈਕਚਰਾਰ ਕਾਡਰ ਦੀ ਪ੍ਰੀਖਿਆ ਕਾਰਨ ਉਨ੍ਹਾਂ ਉਮੀਦਵਾਰਾਂ ਲਈ ਮੁਸ਼ਕਲ ਸਥਿਤੀ ਪੈਦਾ ਹੋ ਸਕਦੀ ਹੈ, ਜੋ ਇਕੋ ਸਮੇਂ ਪ੍ਰੀਖਿਆਰਥੀ ਵੀ ਹਨ ਅਤੇ ਸੈਨੇਟ ਚੋਣਾਂ ਦੇ ਯੋਗ ਵੋਟਰ ਵੀ ਹਨ। ਰਮਨਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਨੂੰ ਅਪੀਲ ਕੀਤੀ ਕਿ 20 ਸਤੰਬਰ ਨੂੰ ਹੋਣ ਵਾਲੀ ਪਾਲੀਟਿਕਲ ਸਾਇੰਸ ਅਤੇ ਹਿਸਟਰੀ ਲੈਕਚਰਾਰ ਕਾਡਰ ਦੀ ਪ੍ਰੀਖਿਆ ਨੂੰ ਅੱਗੇ ਕੀਤਾ ਜਾਵੇ, ਤਾਂ ਜੋ ਪ੍ਰੀਖਿਆਰਥੀਆਂ ਨੂੰ ਆਪਣੀ ਪ੍ਰੀਖਿਆ ਦੇਣ ਦੇ ਨਾਲ-ਨਾਲ ਆਪਣੇ ਲੋਕਤੰਤਰਿਕ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦਾ ਵੀ ਪੂਰਾ ਮੌਕਾ ਮਿਲ ਸਕੇ। ਪੰਜਾਬ ਯੂਨੀਵਰਸਿਟੀ ਦੀ ਸੈਨੇਟ ਇੱਕ ਇਤਿਹਾਸਕ ਸੰਸਥਾ ਹੈ। ਇਸ ਨਾਲ ਜੁੜੀ ਹਰ ਲੋਕਤੰਤਰਿਕ ਪ੍ਰਕਿਰਿਆ ਵਿਚ ਵੱਧ ਤੋਂ ਵੱਧ ਯੋਗ ਵੋਟਰਾਂ ਦੀ ਭਾਗੀਦਾਰੀ ਯਕੀਨੀ ਬਣਾਉਣਾ ਸਾਰੀਆਂ ਦੀ ਸਾਂਝੀ ਜ਼ਿੰਮੇਵਾਰੀ ਹੈ।
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਦੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਨੇ ਜਨਮ ਅਸ਼ਟਮੀ ਮੌਕੇ ਲਗਾਇਆ ਲੰਗਰ ਅਗਲੀ ਖ਼ਬਰ ਐੱਮ.ਸੀ.ਐੱਮ ਕਾਲਜ ’ਚ ਅਧਿਆਪਕ ਦਿਵਸ ਮਨਾਇਆ ਭਗਵਾਨ ਸ੍ਰੀ ਕ੍ਰਿਸ਼ਨ ਦੀਆਂ ਸਿੱਖਿਆਵਾਂ ਪਿਆਰ, ਭਾਈਚਾਰੇ ਅਤੇ ਸਦਭਾਵਨਾ ਦਾ...
Ad Position 24