ਡਾਇਮੰਡ ਸਕੂਲ ਨੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ
ਖਰੜ, 7 ਸਤੰਬਰ (ਜੰਡਪੁਰੀ)-ਡਾਇਮੰਡ ਪਬਲਿਕ ਸਕੂਲ ਵਿਖੇ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਿੰਡਰਗਾਰਟਨ ਸੈਕਸ਼ਨ ਦੇ ਰੰਗ-ਬਿਰੰਗੇ ਅਤੇ ਰਵਾਇਤੀ ਪਹਿਰਾਵਿਆਂ ‘ਚ ਸਜੇ ਨੰਨ੍ਹੇ-ਮੁੰਨੇ ਬੱਚਿਆਂ ਨੇ ਵੱਖ-ਵੱਖ ਗਤੀਵਿਧੀਆਂ ‘ਚ ਉਤਸ਼ਾਹ ਨਾਲ ਹਿੱਸਾ ਲਿਆ।
ਡਾਇਮੰਡ ਪਬਲਿਕ ਸਕੂਲ ਵਿਖੇ ਜਨਮ ਅਸ਼ਟਮੀ ਮੌਕੇ ਕਰਵਾਏ ਗਏ ਸਮਾਗਮ ’ਚ ਹਿੱਸਾ ਲੈਣ ਵਾਲੇ ਬੱਚੇ ਆਪਣੇ ਅਧਿਆਪਕਾਂ ਨਾਲ। ਤਸਵੀਰ : ਜੰਡਪੁਰੀ
08-09-2026