08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਸਿਹਤਮੰਦ, ਨਸ਼ਾ-ਮੁਕਤ ਰੰਗਲਾ ਪੰਜਾਬ ਬਣਾਉਣ ਲਈ ਖੇਡਾਂ ਨੂੰ ਅਪਣਾਓ: ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ, 7 ਸਤੰਬਰ (ਅਜੀਤ ਬਿਊਰੋ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਵਿਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ, ਤਾਂ ਜੋ ਉਨ੍ਹਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ ਅਤੇ ਪੰਜਾਬ ਦੀ ਸਦੀਆਂ ਤੋਂ ਚਲੀ ਆ ਰਹੀ ਖੇਡ ਵਿਰਾਸਤ ਦੀ ਸ਼ਾਨ ਬਹਾਲੀ ਕੀਤੀ ਜਾ ਸਕੇ। ਸਪੀਕਰ ਨੇ ਕਿਹਾ ਕਿ ਸਾਡੀ ਸਰਕਾਰ ਖੇਡਾਂ ਵਿਚ ਸੂਬੇ ਦੀ ਸ਼ਾਨ ਨੂੰ ਬਹਾਲ ਕਰਨ ਦੇ ਉਦੇਸ਼ ਨਾਲ ‘ਖੇਡਾਂ ਵਤਨ ਪੰਜਾਬ ਦੀਆ’ ਕਰਵਾ ਰਹੀ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਚੰਡੀਗੜ੍ਹ, 7 ਸਤੰਬਰ (ਅਜੀਤ ਬਿਊਰੋ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਵਿਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ, ਤਾਂ ਜੋ ਉਨ੍ਹਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ ਅਤੇ ਪੰਜਾਬ ਦੀ ਸਦੀਆਂ ਤੋਂ ਚਲੀ ਆ ਰਹੀ ਖੇਡ ਵਿਰਾਸਤ ਦੀ ਸ਼ਾਨ ਬਹਾਲੀ ਕੀਤੀ ਜਾ ਸਕੇ। ਸਪੀਕਰ ਨੇ ਕਿਹਾ ਕਿ ਸਾਡੀ ਸਰਕਾਰ ਖੇਡਾਂ ਵਿਚ ਸੂਬੇ ਦੀ ਸ਼ਾਨ ਨੂੰ ਬਹਾਲ ਕਰਨ ਦੇ ਉਦੇਸ਼ ਨਾਲ ‘ਖੇਡਾਂ ਵਤਨ ਪੰਜਾਬ ਦੀਆ’ ਕਰਵਾ ਰਹੀ ਹੈ। ਉਨ੍ਹਾਂ ਕਿਹਾ, ‘ਇਸ ਪਹਿਲਕਦਮੀ ਰਾਹੀਂ ਪੰਜਾਬ ਦੇ ਨੌਜਵਾਨ ਖੇਡਾਂ ਵੱਲ ਪ੍ਰੇਰਿਤ ਹੋਣਗੇ, ਜਿਸ ਨਾਲ ਉਨ੍ਹਾਂ ਦੀ ਖੇਡਾਂ ਵਿਚ ਹਿੱਸੇਦਾਰੀ ਹੋਰ ਵਧੇਗੀ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਹਰ ਪਿੰਡ, ਕਸਬੇ ਅਤੇ ਸ਼ਹਿਰ ਵਿਚੋਂ ਛੁਪੀ ਹੋਈ ਖੇਡ ਪ੍ਰਤਿਭਾ ਦੀ ਪਛਾਣ ਕਰਨ, ਉਭਾਰਨ ਅਤੇ ਨਿਖਾਰਨ ਲਈ ਇੱਕ ਉੱਤਮ ਮੰਚ ਵਜੋਂ ਕੰਮ ਕਰਦਾ ਹੈ, ਜਿਸ ਨਾਲ ਖਿਡਾਰੀਆਂ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਖੇਡਾਂ ਚ ਅੱਗੇ ਵਧਣ ਅਤੇ ਉੱਤਮਤਾ ਪ੍ਰਾਪਤ ਕਰਨ ਦਾ ਸੁਨਹਿਰੀ ਮੌਕਾ ਮਿਲਦਾ ਹੈ। ਸਪੀਕਰ ਸੰਧਵਾਂ ਨੇ ਕਿਹਾ ਕਿ ਖੇਡਾਂ ਵਿਅਕਤੀ ਨੂੰ ਸਰੀਰਕ ਤੌਰ ’ਤੇ ਸਰਗਰਮ ਅਤੇ ਮਾਨਸਿਕ ਤੌਰ ’ਤੇ ਸੁਚੇਤ ਰੱਖਣ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਖੇਡਾਂ ਨਾ ਸਿਰਫ਼ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਜ਼ਰੂਰੀ ਹਨ ਬਲਕਿ ਇਕ ਲੰਬੀ, ਸਿਹਤਮੰਦ ਜ਼ਿੰਦਗੀ ਵਿੱਚ ਵੀ ਇਨ੍ਹਾਂ ਦਾ ਵਡਮੁੱਲਾ ਯੋਗਦਾਨ ਹੈ। ਇਹ ਜ਼ਰੂਰੀ ਹੈ ਕਿ ਅਸੀਂ ਖੇਡਾਂ ਨੂੰ ਆਪਣੇ ਰੋਜ਼ਮਰਾ ਕੰਮਾਂ ਵਿੱਚ ਸ਼ਾਮਿਲ ਕਰੀਏ। ਖੇਡਾਂ ਰਾਹੀਂ ਸਿਖਾਏ ਗਏ ਜੀਵਨ ਦੇ ਸਬਕਾਂ ਦਾ ਜ਼ਿਕਰ ਕਰਦਿਆਂ ਸਪੀਕਰ ਨੇ ਕਿਹਾ ਕਿ ਖੇਡਾਂ ਨਾਲ ਜੂਝਦੇ ਰਹਿਣ, ਲਚਕੀਲਾਪਣ ਅਤੇ ਤਰੱਕੀ ਲਈ ਪ੍ਰੇਰਣਾ ਮਿਲਦੀ ਹੈ । ਉਨ੍ਹਾਂ ਕਿਹਾ ਕਿ ਖੇਡਾਂ ਸਾਨੂੰ ਸਿਖਾਉਂਦੀਆਂ ਹਨ ਕਿ ਜੀਵਨ ਦੀਆਂ ਚੁਣੌਤੀਆਂ ਨੂੰ ਕਿਵੇਂ ਪਾਰ ਕਰਨਾ ਹੈ। ਉਹ ਦਰਸਾਉਂਦੀਆਂ ਹਨ ਕਿ ਸਫਲਤਾ ਸਿਰਫ ਨਿਰੰਤਰ ਸਖ਼ਤ ਮਿਹਨਤ ਅਤੇ ਅਣਥੱਕ ਯਤਨਾਂ ਦੁਆਰਾ ਪ੍ਰਾਪਤ ਕੀਤੀ ਜਾਂਦੀ ਹੈ। ਇਹੀ ਸਮਰਪਣ ਹੀ ਹੈ, ਜੋ ਅੰਤ ਵਿੱਚ ਸਾਡੇ ਨੌਜਵਾਨਾਂ ਨੂੰ ਵਿਸ਼ਵ ਪੱਧਰ ’ਤੇ ਮੁਕਾਬਲਾ ਕਰਨ ਅਤੇ ਦੇਸ਼ ਲਈ ਤਗਮੇ ਜਿੱਤਣ ਦੇ ਯੋਗ ਬਣਾਉਂਦਾ ਹੈ। ਸਪੀਕਰ ਨੇ ਕਿਹਾ ਕਿ ਜੇਕਰ ਅਸੀਂ ਆਪਣੇ ਸੂਬੇ ਨੂੰ ਜੀਵੰਤ, ‘ਰੰਗਲਾ ਪੰਜਾਬ’ ਬਣਾਉਣਾ ਚਾਹੁੰਦੇ ਹਾਂ ਤਾਂ ਸਾਡੇ ਨੌਜਵਾਨਾਂ ਨੂੰ ਖੇਡਾਂ ਨੂੰ ਅਪਣਾਉਣ ਦੀ ਲੋੜ ਹੈ, ਤਦ ਹੀ ਅੰਤਰਰਾਸ਼ਟਰੀ ਪੱਧਰ ’ਤੇ ਮੁਕਾਬਲਾ ਕਰਕੇ ਦੇਸ਼ ਲਈ ਨਾਮਣਾ ਖੱਟਣਾ ਸੰਭਵ ਹੋ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੋਮਵਾਰ ਨੂੰ ਭਾਜਪਾ ਯੁਵਾ ਮੋਰਚਾ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਅਕਸ਼ਿਤ ਦਹੀਆ ਦੇ ਸਹੁੰ... ਅਗਲੀ ਖ਼ਬਰ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨੀਕਲ ਟੀਚਰਜ਼ ਟਰੇਨਿੰਗ ਚੰਡੀਗੜ੍ਹ ਨੇ 59ਵਾਂ ਸਾਲਾਨਾ ਦਿਵਸ ਮਨਾਇਆ
Ad Position 24