08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੋਮਵਾਰ ਨੂੰ ਭਾਜਪਾ ਯੁਵਾ ਮੋਰਚਾ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਅਕਸ਼ਿਤ ਦਹੀਆ ਦੇ ਸਹੁੰ ਚੁੱਕ ਸਮਾਗਮ ਨੂੰ ਸੰਬੋਧਨ ਕਰਦੇ ਅਤੇ ਵਰਕਰਾਂ ਤੋਂ ਵਧਾਈਆਂ ਸਵੀਕਾਰ ਕਰਦੇ ਹੋਏ। ਯੁਵਾ ਸ਼ਕਤੀ ਰਾਜ ਦੇ ਵਿਕਾਸ ਅਤੇ ਵਿਕਸਤ ਭਾਰਤ ਲਈ ਸਭ ਤੋਂ ਵੱਡੀ ਤਾਕਤ ਹੈ - ਮੁੱਖ ਮੰਤਰੀ ਏ.ਬੀ.ਵੀ.ਪੀ ਅਤੇ ਭਾਜਪਾ ਯੁਵਾ ਮੋਰਚਾ ਦੁਨੀਆ ਦੇ ਮੋਹਰੀ ਯੁਵਾ ਸੰਗਠਨਾਂ ਵਿਚੋਂ ਇਕ ਹਨ - ਨਾਇਬ ਸਿੰਘ ਸੈਣੀ ਕੇਂਦਰੀ ਪੰਜਾਬੀ ਲੇਖਕ ਸਭਾ ਦੀ ਤਿੰਨ ਸਾਲਾ ਚੋਣ 25 ਅਕਤੂਬਰ ਨੂੰ ਹੋਵੇਗੀ ਲਖਵਿੰਦਰ ਸਿੰਘ ਜੌਹਲ ਮੁੱਖ ਚੋਣ ਅਧਿਕਾਰੀ, ਸਤਨਾਮ ਸਿੰਘ ਮਾਣਕ ਤੇ ਤੇਜਿੰਦਰ ਵਿਰਲੀ ਸਹਾਇਕ ਚੋਣ ਅਧਿਕਾਰੀ ਬਣਾਏ

ਚੰਡੀਗੜ੍ਹ, 7 ਸਤੰਬਰ (ਅਜਾਇਬ ਸਿੰਘ ਔਜਲਾ) - ਕੇਂਦਰੀ ਪੰਜਾਬੀ ਲੇਖਕ ਸਭਾ ਦੀ ਤਿੰਨ ਸਾਲਾ ਚੋਣ 25 ਅਕਤੂਬਰ 2026 ਨੂੰ ਜਲੰਧਰ ਦੇ ਦੇਸ਼ ਭਗਤ ਹਾਲ ਵਿਖੇ ਹੋਵੇਗੀ। ਇਸ ਤੋਂ ਪਹਿਲਾਂ ਸਭਾ ਦਾ ਤਿੰਨ ਸਾਲਾ ਇਜਲਾਸ 13 ਸਤੰਬਰ ਨੂੰ ਇਸੇ ਸਥਾਨ ’ਤੇ ਹੋਵੇਗਾ, ਜਿਸ ’ਚ ਸਭਾ ਦੀਆਂ ਪਿਛਲੇ ਤਿੰਨ ਸਾਲਾਂ ਦੀਆਂ ਜਥੇਬੰਦਕ ਤੇ ਸਾਹਿਤਕ ਸਰਗਰਮੀਆਂ ਦੀ ਰਿਪੋਰਟ ਅਤੇ ਵਿੱਤੀ ਰਿਪੋਰਟ ਪੇਸ਼ ਕੀਤੀ ਜਾਵੇਗੀ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਚੰਡੀਗੜ੍ਹ, 7 ਸਤੰਬਰ (ਅਜਾਇਬ ਸਿੰਘ ਔਜਲਾ) - ਕੇਂਦਰੀ ਪੰਜਾਬੀ ਲੇਖਕ ਸਭਾ ਦੀ ਤਿੰਨ ਸਾਲਾ ਚੋਣ 25 ਅਕਤੂਬਰ 2026 ਨੂੰ ਜਲੰਧਰ ਦੇ ਦੇਸ਼ ਭਗਤ ਹਾਲ ਵਿਖੇ ਹੋਵੇਗੀ। ਇਸ ਤੋਂ ਪਹਿਲਾਂ ਸਭਾ ਦਾ ਤਿੰਨ ਸਾਲਾ ਇਜਲਾਸ 13 ਸਤੰਬਰ ਨੂੰ ਇਸੇ ਸਥਾਨ ’ਤੇ ਹੋਵੇਗਾ, ਜਿਸ ’ਚ ਸਭਾ ਦੀਆਂ ਪਿਛਲੇ ਤਿੰਨ ਸਾਲਾਂ ਦੀਆਂ ਜਥੇਬੰਦਕ ਤੇ ਸਾਹਿਤਕ ਸਰਗਰਮੀਆਂ ਦੀ ਰਿਪੋਰਟ ਅਤੇ ਵਿੱਤੀ ਰਿਪੋਰਟ ਪੇਸ਼ ਕੀਤੀ ਜਾਵੇਗੀ। ਇਜਲਾਸ ਵਿਚ ਸਮਕਾਲੀ ਦੌਰ ਵਿਚ ਲੇਖਕਾਂ ਅਤੇ ਚਿੰਤਕਾਂ ਦੀ ਭੂਮਿਕਾ ਬਾਰੇ ਪ੍ਰੋ. ਜੈਪਾਲ ਮੁੱਖ ਬੁਲਾਰੇ ਵਜੋਂ ਸੰਬੋਧਨ ਕਰਨਗੇ। ਇੱਥੋਂ ਇਹ ਜਾਣਕਾਰੀ ਸਾਂਝੀ ਕਰਦਿਆਂ ਸਭਾ ਦੇ ਜਨਰਲ ਸਕੱਤਰ ਸੁਸ਼ੀਲ ਦੁਸਾਂਝ ਅਤੇ ਦਫ਼ਤਰ ਸਕੱਤਰ ਦੀਪ ਦੇਵਿੰਦਰ ਸਿੰਘ ਨੇ ਦੱਸਿਆ ਕਿ ਚੋਣ ਨੂੰ ਸੁਚੱਜੇ, ਨਿਰਪੱਖ ਅਤੇ ਜਮਹੂਰੀ ਢੰਗ ਨਾਲ ਕਰਵਾਉਣ ਲਈ ਲਖਵਿੰਦਰ ਸਿੰਘ ਜੌਹਲ ਨੂੰ ਮੁੱਖ ਚੋਣ ਅਧਿਕਾਰੀ ਅਤੇ ਸਤਨਾਮ ਸਿੰਘ ਮਾਣਕ ਤੇ ਤੇਜਿੰਦਰ ਵਿਰਲੀ ਨੂੰ ਸਹਾਇਕ ਚੋਣ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਸਾਰੇ ਫ਼ੈਸਲੇ ਕੇਂਦਰੀ ਪੰਜਾਬੀ ਲੇਖਕ ਸਭਾ ਦੀ ਕਾਰਜਕਾਰਨੀ ਦੀ ਮੀਟਿੰਗ ਵਿਚ ਸਰਬਸੰਮਤੀ ਨਾਲ ਲਏ ਗਏ। ਮੀਟਿੰਗ ਦੀ ਪ੍ਰਧਾਨਗੀ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ ਅਤੇ ਸੀਨੀਅਰ ਮੀਤ ਪ੍ਰਧਾਨ ਮੱਖਣ ਸਿੰਘ ਕੁਹਾੜ ਨੇ ਕੀਤੀ। ਉਨ੍ਹਾਂ ਦੱਸਿਆ ਕਿ 13 ਸਤੰਬਰ ਨੂੰ ਹੋਣ ਵਾਲੇ ਤਿੰਨ ਸਾਲਾ ਇਜਲਾਸ ਵਿਚ ਪਿਛਲੇ ਤਿੰਨ ਸਾਲਾਂ ਦੌਰਾਨ ਸਭਾ ਵਲੋਂ ਕੀਤੀਆਂ ਗਈਆਂ ਜਥੇਬੰਦਕ ਅਤੇ ਸਾਹਿਤਕ ਸਰਗਰਮੀਆਂ ਦਾ ਵਿਸਥਾਰਤ ਲੇਖਾ-ਜੋਖਾ ਮੈਂਬਰਾਂ ਸਾਹਮਣੇ ਰੱਖਿਆ ਜਾਵੇਗਾ। ਇਸ ਦੇ ਨਾਲ ਸਭਾ ਦੀ ਵਿੱਤੀ ਸਥਿਤੀ ਅਤੇ ਇਸ ਸਮੇਂ ਦੌਰਾਨ ਹੋਏ ਆਮਦਨ-ਖ਼ਰਚ ਦਾ ਵੇਰਵਾ ਵੀ ਪੇਸ਼ ਕੀਤਾ ਜਾਵੇਗਾ। ਜਨਰਲ ਸਕੱਤਰ ਵਲੋਂ ਸਭਾ ਦੀਆਂ ਸਰਗਰਮੀਆਂ ਦੀ ਰਿਪੋਰਟ ਪੇਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਜਲਾਸ ਦਾ ਕੇਂਦਰੀ ਵਿਸ਼ਾ ਸਿਰਫ਼ ਸਭਾ ਦੀ ਪਿਛਲੀ ਕਾਰਗੁਜ਼ਾਰੀ ਦਾ ਮੁਲਾਂਕਣ ਨਹੀਂ ਹੋਵੇਗਾ, ਸਗੋਂ ਮੌਜੂਦਾ ਸਮਾਜਿਕ, ਰਾਜਨੀਤਕ ਅਤੇ ਸੱਭਿਆਚਾਰਕ ਪ੍ਰਸਥਿਤੀਆਂ ਵਿਚ ਲੇਖਕਾਂ ਅਤੇ ਚਿੰਤਕਾਂ ਦੀ ਭੂਮਿਕਾ ਬਾਰੇ ਵੀ ਵਿਚਾਰ-ਵਟਾਂਦਰਾ ਹੋਵੇਗਾ। ਇਸੇ ਸੰਦਰਭ ਵਿਚ ਪ੍ਰੋ. ਜੈਪਾਲ ‘ਸਮਕਾਲ ਵਿਚ ਲੇਖਕਾਂ, ਚਿੰਤਕਾਂ ਦੀ ਜ਼ਿੰਮੇਵਾਰੀ’ ਵਿਸ਼ੇ ’ਤੇ ਮੁੱਖ ਬੁਲਾਰੇ ਵਜੋਂ ਆਪਣੇ ਵਿਚਾਰ ਪੇਸ਼ ਕਰਨਗੇ। ਸਭਾ ਦੇ ਆਗੂਆਂ ਨੇ ਦੱਸਿਆ ਕਿ 25 ਅਕਤੂਬਰ ਦੀ ਚੋਣ ਕੇਂਦਰੀ ਪੰਜਾਬੀ ਲੇਖਕ ਸਭਾ ਦੀ ਜਥੇਬੰਦਕ ਪ੍ਰਕਿਰਿਆ ਦਾ ਅਹਿਮ ਪੜਾਅ ਹੋਵੇਗੀ। ਦੇਸ਼-ਵਿਦੇਸ਼ ਦੀਆਂ ਸਬੰਧਿਤ ਸਾਹਿਤਕ ਸਭਾਵਾਂ ਅਤੇ ਉਨ੍ਹਾਂ ਦੇ ਨੁਮਾਇੰਦੇ ਇਸ ਚੋਣ ਪ੍ਰਕਿਰਿਆ ਵਿੱਚ ਹਿੱਸਾ ਲੈਣਗੇ। ਸਭਾ ਦੀ ਕਾਰਜਕਾਰਨੀ ਨੇ ਚੋਣ ਅਧਿਕਾਰੀਆਂ ਦੀ ਨਿਯੁਕਤੀ ਕਰਦਿਆਂ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ, ਨਿਰਪੱਖ ਅਤੇ ਜਮਹੂਰੀ ਢੰਗ ਨਾਲ ਨੇਪਰੇ ਚਾੜ੍ਹਨ ਦੀ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਹੈ।
Ad Position 22
No active advertisement
ਪਿਛਲੀ ਖ਼ਬਰ ਵਿੱਤੀ ਧੋਖਾਧੜੀ ਦਾ ਮੁਕਾਬਲਾ ਕਰਨ ਲਈ ਆਧੁਨਿਕ ਤਕਨਾਲੋਜੀ ਦੀ ਵਰਤੋਂ ਕੀਤੀ ਜਾਵੇਗੀ - ਮੁੱਖ ਸਕੱਤਰ 36 ਲੱਖ ਤੋਂ ਵੱਧ ਨਿ... ਅਗਲੀ ਖ਼ਬਰ ਸਿਹਤਮੰਦ, ਨਸ਼ਾ-ਮੁਕਤ ਰੰਗਲਾ ਪੰਜਾਬ ਬਣਾਉਣ ਲਈ ਖੇਡਾਂ ਨੂੰ ਅਪਣਾਓ: ਕੁਲਤਾਰ ਸਿੰਘ ਸੰਧਵਾਂ
Ad Position 24