08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਪੰਜਾਬ ਦੇ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਢਾਂਚੇ ’ਤੇ ਲੋਕਾਂ ਦਾ ਭਰੋਸਾ ਲਗਾਤਾਰ ਵਧ ਰਿਹੈ

ਚੰਡੀਗੜ੍ਹ, 7 ਸਤੰਬਰ (ਅਜੀਤ ਬਿਊਰੋ) - ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਭਗਵੰਤ ਮਾਨ ਸਰਕਾਰ ਦੇ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਵਿਚ ਦਾਖ਼ਲ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ’ਚ ਲਗਾਤਾਰ ਹੋ ਰਿਹਾ ਵਾਧਾ ਸੂਬੇ ਦੇ ਇਲਾਜ ਢਾਂਚੇ ਪ੍ਰਤੀ ਲੋਕਾਂ ਦੇ ਵਧਦੇ ਭਰੋਸੇ ਦਾ ਮਜ਼ਬੂਤ ਸੰਕੇਤ ਹੈ। ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿਚ ਦਾਖ਼ਲ ਹੋਣ ਵਾਲੇ ਪੀੜਤਾਂ ਦੀ ਗਿਣਤੀ ਸਾਲ 2024 ਵਿਚ 9,577 ਸੀ, ਜੋ ਸਾਲ 2025 ’ਚ ਵਧ ਕੇ 25,290 ਹੋ ਗਈ, ਜੋ 164 ਫ਼ੀਸਦੀ ਤੋਂ ਵੱਧ ਦੇ ਵਾਧੇ ਨੂੰ ਦਰਸਾਉਂਦਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਚੰਡੀਗੜ੍ਹ, 7 ਸਤੰਬਰ (ਅਜੀਤ ਬਿਊਰੋ) - ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਭਗਵੰਤ ਮਾਨ ਸਰਕਾਰ ਦੇ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਵਿਚ ਦਾਖ਼ਲ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ’ਚ ਲਗਾਤਾਰ ਹੋ ਰਿਹਾ ਵਾਧਾ ਸੂਬੇ ਦੇ ਇਲਾਜ ਢਾਂਚੇ ਪ੍ਰਤੀ ਲੋਕਾਂ ਦੇ ਵਧਦੇ ਭਰੋਸੇ ਦਾ ਮਜ਼ਬੂਤ ਸੰਕੇਤ ਹੈ। ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿਚ ਦਾਖ਼ਲ ਹੋਣ ਵਾਲੇ ਪੀੜਤਾਂ ਦੀ ਗਿਣਤੀ ਸਾਲ 2024 ਵਿਚ 9,577 ਸੀ, ਜੋ ਸਾਲ 2025 ’ਚ ਵਧ ਕੇ 25,290 ਹੋ ਗਈ, ਜੋ 164 ਫ਼ੀਸਦੀ ਤੋਂ ਵੱਧ ਦੇ ਵਾਧੇ ਨੂੰ ਦਰਸਾਉਂਦਾ ਹੈ। ਇਹ ਰੁਝਾਨ ਸਾਲ 2026 ਵਿਚ ਵੀ ਜਾਰੀ ਰਿਹਾ ਅਤੇ ਇਸ ਸਾਲ ਜੁਲਾਈ ਮਹੀਨੇ ਤੱਕ 14,000 ਤੋਂ ਵੱਧ ਨਸ਼ਾ ਪੀੜਤ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿਚ ਦਾਖ਼ਲ ਹੋ ਚੁੱਕੇ ਸਨ। ਜ਼ਿਕਰਯੋਗ ਹੈ ਕਿ ਨਸ਼ਾ ਪੀੜਤਾਂ ਦੇ ਦਾਖ਼ਲਿਆਂ ਵਿਚ ਇਹ ਵਾਧਾ ਵਿਸ਼ੇਸ਼ ਕਰਕੇ ਮਾਰਚ 2025 ਵਿਚ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤੋਂ ਬਾਅਦ ਦੇਖਣ ਨੂੰ ਮਿਲਿਆ ਹੈ। ਇਹ ਵਾਧਾ ਇਸ ਗੱਲ ਦਾ ਮਜ਼ਬੂਤ ਸੰਕੇਤ ਹੈ ਕਿ ਵੱਧ ਤੋਂ ਵੱਧ ਪਰਿਵਾਰ ਅਤੇ ਵਿਅਕਤੀ ਨਸ਼ੇ ਦੀ ਸਮੱਸਿਆ ਨਾਲ ਜੂਝ ਰਹੇ ਆਪਣੇ ਨਜਦੀਕੀਆਂ ਜਾਂ ਖ਼ੁਦ ਨੂੰ ਸਮਾਜਿਕ ਕਲੰਕ ਦੇ ਹਨੇਰੇ ਵਿਚ ਰੱਖਣ ਦੀ ਬਜਾਏ ਇਲਾਜ ਕੇਂਦਰਾਂ ਤੱਕ ਪਹੁੰਚਣ ਲਈ ਅੱਗੇ ਆ ਰਹੇ ਹਨ। ਸੂਬੇ ਦੇ ਮੁੜ ਵਸੇਬਾ ਢਾਂਚੇ ਵਿਚ ਵੀ ਇਸੇ ਤਰ੍ਹਾਂ ਦਾ ਮਹੱਤਵਪੂਰਨ ਵਾਧਾ ਦਰਜ ਕੀਤਾ ਗਿਆ ਹੈ। ਸਰਕਾਰੀ ਮੁੜ ਵਸੇਬਾ ਕੇਂਦਰਾਂ ਵਿਚ ਨਸ਼ਾ ਪੀੜਤਾਂ ਦੇ ਦਾਖ਼ਲਿਆਂ ਦੀ ਗਿਣਤੀ ਸਾਲ 2024 ਵਿਚ 2,644 ਸੀ, ਜੋ ਸਾਲ 2025 ਵਿਚ ਵਧ ਕੇ 8,574 ਹੋ ਗਈ, ਜੋ 224 ਫ਼ੀਸਦ ਤੋਂ ਵੱਧ ਵਾਧੇ ਨੂੰ ਦਰਸਾਉਂਦਾ ਹੈ। ਇਸ ਸਾਲ ਜੁਲਾਈ 2026 ਤੱਕ ਹੀ 5,800 ਤੋਂ ਵੱਧ ਪੀੜਤ ਇਨ੍ਹਾਂ ਕੇਂਦਰਾਂ ਵਿਚ ਦਾਖ਼ਲ ਹੋ ਚੁੱਕੇ ਸਨ, ਜੋ ਸਾਲ 2025 ਵਿਚ ਦਰਜ ਕੁੱਲ ਦਾਖ਼ਲ ਮਰੀਜ਼ਾਂ ਦਾ ਲਗਭਗ 68 ਫ਼ੀਸਦ ਬਣਦਾ ਹੈ। ਇਲਾਜ ਦੀ ਵਧਦੀ ਪਹੁੰਚ ਪੰਜਾਬ ਦੇ ਆਊਟਪੇਸ਼ੈਂਟ ਓਪੀਓਇਡ-ਅਸਿਸਟਡ ਟਰੀਟਮੈਂਟ (ਓਓਏਟੀ) ਕਲੀਨਿਕ ਨੈੱਟਵਰਕ ਰਾਹੀਂ ਵੀ ਦਿਖਾਈ ਦਿੰਦੀ ਹੈ, ਜਿਸ ਤਹਿਤ ਨਵੀਆਂ ਰਜਿਸਟਰੇਸ਼ਨਾਂ ਸਾਲ 2024 ਵਿਚ 13,033 ਤੋਂ ਵਧ ਕੇ ਸਾਲ 2025 ਵਿਚ 17,702 ਹੋ ਗਈਆਂ, ਜਦਕਿ ਇਸ ਸਾਲ ਅਗਸਤ ਤੱਕ 12,500 ਤੋਂ ਵੱਧ ਨਵੇਂ ਮਰੀਜ਼ ਰਜਿਟਰਡ ਹੋ ਚੁੱਕੇ ਹਨ। ਇਹ ਅੰਕੜੇ ਇੱਕ ਅਜਿਹੇ ਵਿਆਪਕ ਇਲਾਜ ਢਾਂਚੇ ਵੱਲ ਇਸ਼ਾਰਾ ਕਰਦੇ ਹਨ, ਜਿਸ ਵਿਚ ਨਸ਼ੀਲੇ ਪਦਾਰਥਾਂ ’ਤੇ ਨਿਰਭਰਤਾ ਨਾਲ ਜੂਝ ਰਹੇ ਲੋਕਾਂ ਲਈ ਮਦਦ ਹਾਸਲ ਕਰਨ ਦੇ ਕਈ ਵਿਕਲਪ—ਨਸ਼ਾ ਛੁਡਾਊ ਕੇਂਦਰਾਂ ਅਤੇ ਮੁੜ ਵਸੇਬਾ ਸਹੂਲਤਾਂ ਤੋਂ ਲੈ ਕੇ ਆਊਟਪੇਸ਼ੈਂਟ ਇਲਾਜ ਤੱਕ ਵੱ ਖ-ਵੱਖ ਸੁਵਿਧਾਵਾਂ ਉਪਲੱਬਧ ਹਨ। ਸੂਬਾ ਸਰਕਾਰ ਨੇ ਕਾਨੂੰਨ ਤਹਿਤ ਉਪਲੱਬਧ ਰੀਹੈਬਲੀਟੇਸ਼ਨ ਵਿਵਸਥਾਵਾਂ ਦੀ ਵੀ ਢੁਕਵੀਂ ਵਰਤੋਂ ਕੀਤੀ ਹੈ। 27 ਅਗਸਤ 2026 ਤੱਕ 11,000 ਤੋਂ ਵੱਧ ਵਿਅਕਤੀਆਂ ਨੂੰ ਐਨ.ਡੀ.ਪੀ.ਐਸ ਐਕਟ ਦੀ ਧਾਰਾ 64ਏ ਤਹਿਤ ਕਾਨੂੰਨੀ ਸੁਰੱਖਿਆ ਪ੍ਰਦਾਨ ਕੀਤੀ ਜਾ ਚੁੱਕੀ ਹੈ। ਇਸ ਐਕਟ ਤਹਿਤ ਨਸ਼ੇ ਦੀ ਲਤ ਤੋਂ ਪੀੜਤ ਜਾਂ ਨਸ਼ੀਲੇ ਪਦਾਰਥਾਂ ਦੇ ਸੇਵਨ ਦੇ ਦੋਸ਼ਾਂ ਵਿਚ ਨਾਮਜ਼ਦ ਵਿਅਕਤੀਆਂ ਨੂੰ ਕਾਨੂੰਨੀ ਸੁਰੱਖਿਆ ਪ੍ਰਦਾਨ ਕਰਨ ਦਾ ਉਪਬੰਧ ਹੈ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਪੰਜਾਬ ਲਈ, ਦਾਖ਼ਲ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿਚ ਇਹ ਤੇਜ਼ ਵਾਧਾ, ਇਸ ਪਹਿਲਕਦਮੀ ਦੇ ਸਭ ਤੋਂ ਉਤਸ਼ਾਹਜਨਕ ਨਤੀਜਿਆਂ ਵਿਚੋਂ ਇੱਕ ਸਾਬਤ ਹੋ ਰਿਹਾ ਹੈ । ਲੋਕ ਲਗਾਤਾਰ ਅੱਗੇ ਆ ਰਹੇ ਹਨ, ਪਰਿਵਾਰ ਸੰਸਥਾਗਤ ਸਹਾਇਤਾ ਦੀ ਮੰਗ ਕਰ ਰਹੇ ਹਨ ਅਤੇ ਸੂਬੇ ਦਾ ਇਲਾਜ ਨੈੱਟਵਰਕ ਉਨ੍ਹਾਂ ਲੋਕਾਂ ਤੱਕ ਪਹੁੰਚ ਰਿਹਾ ਹੈ, ਜੋ ਖ਼ੁਦ ਇਲਾਜ ਲਈ ਚੱਲ ਕੇ ਆਉਣ ਤੋਂ ਅਸਮਰੱਥ ਹਨ।”ਉਨ੍ਹਾਂ ਕਿਹਾ, “‘ਯੁੱਧ ਨਸ਼ਿਆਂ ਵਿਰੁੱਧ’ ਤਿੰਨ ਥੰਮ੍ਹਾਂ ’ਤੇ ਆਧਾਰਿਤ ਹੈ ,ਤਸਕਰਾਂ ਵਿਰੁੱਧ ਸਖ਼ਤ ਕਾਰਵਾਈ, ਪ੍ਰਭਾਵਿਤ ਲੋਕਾਂ ਲਈ ਇਲਾਜ ਅਤੇ ਮੁੜ ਵਸੇਬਾ ਅਤੇ ਸਾਡੇ ਬੱਚਿਆਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਰੋਕਥਾਮ, ਤਾਂ ਜੋ ਨਸ਼ੇ ਉਨ੍ਹਾਂ ਤੱਕ ਪਹੁੰਚਣ ਤੋਂ ਪਹਿਲਾਂ ਹੀ ਇਸ ਨੂੰ ਰੋਕਿਆ ਜਾ ਸਕੇ। ਇਲਾਜ ਅਤੇ ਮੁੜ ਵਸੇਬੇ ਰਾਹੀਂ ਸਾਡਾ ਯਤਨ ਪੀੜਤਾਂ ਨੂੰ ਨਸ਼ਿਆਂ ਦੀ ਗ੍ਰਿਫ਼ਤ ’ਚੋਂ ਬਾਹਰ ਕੱਢਣਾ, ਪਰਿਵਾਰਾਂ ਨੂੰ ਆਪਸ ਵਿਚ ਜੋੜਨਾ ਅਤੇ ਨਸ਼ੀਲੇ ਪਦਾਰਥਾਂ ਦੇ ਸੇਵਨ ਨਾਲ ਜੂਝ ਰਹੇ ਲੋਕਾਂ ਨੂੰ ਸਿਹਤਯਾਬੀ ਵੱਲ ਇੱਕ ਉਸਾਰੂ ਰਾਹ ਪ੍ਰਦਾਨ ਕਰਨਾ ਹੈ।
Ad Position 22
No active advertisement
ਪਿਛਲੀ ਖ਼ਬਰ ‘ ਸਮੱਸਿਆ ਲੈ ਕੇ ਆਓ, ਸਮਾਧਾਨ ਲੈ ਕੇ ਜਾਓ’, 11 ਨੂੰ ਮਨੀਮਾਜਰਾ ’ਚ ਲੱਗੇਗਾ ਸਮਾਧਾਨ ਕੈਂਪ ਅਗਲੀ ਖ਼ਬਰ ਵਿੱਤੀ ਧੋਖਾਧੜੀ ਦਾ ਮੁਕਾਬਲਾ ਕਰਨ ਲਈ ਆਧੁਨਿਕ ਤਕਨਾਲੋਜੀ ਦੀ ਵਰਤੋਂ ਕੀਤੀ ਜਾਵੇਗੀ - ਮੁੱਖ ਸਕੱਤਰ 36 ਲੱਖ ਤੋਂ ਵੱਧ ਨਿ...
Ad Position 24