08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

‘ ਸਮੱਸਿਆ ਲੈ ਕੇ ਆਓ, ਸਮਾਧਾਨ ਲੈ ਕੇ ਜਾਓ’, 11 ਨੂੰ ਮਨੀਮਾਜਰਾ ’ਚ ਲੱਗੇਗਾ ਸਮਾਧਾਨ ਕੈਂਪ

ਚੰਡੀਗੜ੍ਹ, 7 ਸਤੰਬਰ (ਸੰਦੀਪ ਕੁਮਾਰ ਮਾਹਨਾ)–ਚੰਡੀਗੜ੍ਹ ਵਾਸੀਆਂ ਦੀਆਂ ਸਰਕਾਰੀ ਸੇਵਾਵਾਂ ਅਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਸਮੱਸਿਆਵਾਂ ਦੇ ਹੱਲ ਲਈ ਯੂ. ਟੀ.

Ad Position 21
repet_subhas-goyals [Copy P29]
ਪ੍ਰਸ਼ਾਸਕ ਕਟਾਰੀਆ ਦੀ ਮੌਜੂਦਗੀ ’ਚ ਲੋਕਾਂ ਦੀਆਂ ਸ਼ਿਕਾਇਤਾਂ ’ਤੇ ਹੋਵੇਗੀ ਕਾਰਵਾਈ 08-09-2026
ਚੰਡੀਗੜ੍ਹ, 7 ਸਤੰਬਰ (ਸੰਦੀਪ ਕੁਮਾਰ ਮਾਹਨਾ)–ਚੰਡੀਗੜ੍ਹ ਵਾਸੀਆਂ ਦੀਆਂ ਸਰਕਾਰੀ ਸੇਵਾਵਾਂ ਅਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਸਮੱਸਿਆਵਾਂ ਦੇ ਹੱਲ ਲਈ ਯੂ.ਟੀ. ਪ੍ਰਸ਼ਾਸਨ ਵਲੋਂ 11 ਸਤੰਬਰ ਨੂੰ ਮਨੀਮਾਜਰਾ ਵਿਖੇ ‘ਸਮਾਧਾਨ ਸ਼ਿਵਿਰ’ ਕਰਵਾਇਆ ਜਾ ਰਿਹਾ ਹੈ। ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਇਸ ਕੈਂਪ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਸਿੱਧੇ ਤੌਰ ’ਤੇ ਸੁਣਨਗੇ ਅਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਨ੍ਹਾਂ ਦੇ ਨਿਪਟਾਰੇ ਸਬੰਧੀ ਕਾਰਵਾਈ ਦੀ ਜਾਣਕਾਰੀ ਲੈਣਗੇ। ਅਜਿਹੇ ਕੈਂਪਾਂ ਦਾ ਉਦੇਸ਼ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰਾਂ ਤੋਂ ਰਾਹਤ ਦਿੰਦਿਆਂ ਸ਼ਿਕਾਇਤਾਂ ਦਾ ਤਾਲਮੇਲ ਨਾਲ ਸਮੇਂ ਸਿਰ ਨਿਪਟਾਰਾ ਕਰਨਾ ਹੈ। ਇਸ ਸਬੰਧੀ ਅੱਜ ਯੂ.ਟੀ. ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਦੀ ਪ੍ਰਧਾਨਗੀ ਹੇਠ ਤਿਆਰੀ ਮੀਟਿੰਗ ਹੋਈ, ਜਿਸ ’ਚ ਕੈਂਪ ਦੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ। ਇਹ ਕੈਂਪ ਮਨੀਮਾਜਰਾ ਸਥਿਤ ਸ਼ਿਵਾਲਿਕ ਗਾਰਡਨ ਨੇੜੇ ਕਮਿਊਨਿਟੀ ਸੈਂਟਰ ਵਿਖੇ ਲਗਾਇਆ ਜਾਵੇਗਾ। ਪ੍ਰਸ਼ਾਸਨ ਵਲੋਂ ਲੋਕਾਂ ਦੀਆਂ ਸ਼ਿਕਾਇਤਾਂ ਪਹਿਲਾਂ ਹੀ ਪ੍ਰਾਪਤ ਕਰਨ ਅਤੇ ਉਨ੍ਹਾਂ ਦੀ ਜਾਂਚ ਕਰਕੇ ਪ੍ਰਭਾਵਸ਼ਾਲੀ ਕਾਰਵਾਈ ਯਕੀਨੀ ਬਣਾਉਣ ਲਈ 8 ਸਤੰਬਰ ਤੋਂ ਹੀ ਵੱਖ-ਵੱਖ ਵਿਭਾਗਾਂ ਦੇ ਨਾਮਜ਼ਦ ਅਧਿਕਾਰੀ ਕੈਂਪ ਵਾਲੀ ਥਾਂ ’ਤੇ ਤਾਇਨਾਤ ਕੀਤੇ ਜਾਣਗੇ। ਨਗਰ ਨਿਗਮ, ਸਿਹਤ ਵਿਭਾਗ, ਇੰਜੀਨੀਅਰਿੰਗ ਵਿਭਾਗ, ਪੁਲਿਸ, ਕਿਰਤ ਵਿਭਾਗ, ਚੋਣ ਵਿਭਾਗ, ਸਿੱਖਿਆ ਵਿਭਾਗ, ਅਸਟੇਟ ਦਫ਼ਤਰ ਅਤੇ ਚੰਡੀਗੜ੍ਹ ਹਾਊਸਿੰਗ ਬੋਰਡ ਦੇ ਅਧਿਕਾਰੀ ਲੋਕਾਂ ਤੋਂ ਸ਼ਿਕਾਇਤਾਂ ਅਤੇ ਦਰਖ਼ਾਸਤਾਂ ਪ੍ਰਾਪਤ ਕਰਨਗੇ। ਇਨ੍ਹਾਂ ਸ਼ਿਕਾਇਤਾਂ ਨੂੰ ਸਬੰਧਿਤ ਵਿਭਾਗਾਂ ਵਲੋਂ ਪਹਿਲਾਂ ਹੀ ਘੋਖਿਆ ਜਾਵੇਗਾ ਤਾਂ ਜੋ 11 ਸਤੰਬਰ ਨੂੰ ਲੱਗਣ ਵਾਲੇ ਕੈਂਪ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ’ਤੇ ਕਾਰਵਾਈਯੋਗ ਜਵਾਬ ਅਤੇ ਹੱਲ ਪੇਸ਼ ਕੀਤੇ ਜਾ ਸਕਣ। ਪ੍ਰਸ਼ਾਸਨ ਦਾ ਮੰਤਵ ਵੱਖ-ਵੱਖ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਸਥਾਪਿਤ ਕਰਕੇ ਸ਼ਿਕਾਇਤਾਂ ਦਾ ਸਮਾਂਬੱਧ ਅਤੇ ਪ੍ਰਭਾਵਸ਼ਾਲੀ ਨਿਪਟਾਰਾ ਕਰਨਾ ਹੈ। ਸਮੀਖਿਆ ਮੀਟਿੰਗ ਦੌਰਾਨ ਪੁਲਿਸ, ਇੰਜੀਨੀਅਰਿੰਗ ਵਿਭਾਗ, ਸਿਹਤ ਵਿਭਾਗ ਅਤੇ ਨਗਰ ਨਿਗਮ ਨੂੰ ਕੈਂਪ ਦੇ ਸੁਚਾਰੂ ਸੰਚਾਲਨ ਲਈ ਲੋੜੀਂਦੀ ਗਿਣਤੀ ’ਚ ਸਟਾਫ਼ ਅਤੇ ਹੋਰ ਲੌਜਿਸਟਿਕ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ। ਪ੍ਰਸ਼ਾਸਨ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣੀਆਂ ਸਮੱਸਿਆਵਾਂ ਤੇ ਸ਼ਿਕਾਇਤਾਂ ਭਲਕੇ 8 ਸਤੰਬਰ ਤੋਂ ਨਿਰਧਾਰਿਤ ਸਥਾਨ ’ਤੇ ਪਹਿਲਾਂ ਹੀ ਦਰਜ ਕਰਵਾਉਣ ਤਾਂ ਜੋ ਸਬੰਧਿਤ ਵਿਭਾਗ ਉਨ੍ਹਾਂ ਦੀ ਜਾਂਚ ਕਰਕੇ ਕੈਂਪ ਦੌਰਾਨ ਪ੍ਰਭਾਵਸ਼ਾਲੀ ਕਾਰਵਾਈ ਲਈ ਤਿਆਰ ਰਹਿਣ। ਚੰਡੀਗੜ੍ਹ ਪ੍ਰਸ਼ਾਸਨ ਪਹਿਲਾਂ ਵੀ ਅਜਿਹੇ ਸਮਾਧਾਨ ਕੈਂਪਾਂ ਰਾਹੀਂ ਲੋਕਾਂ ਦੀਆਂ ਸ਼ਿਕਾਇਤਾਂ ਦਰਜ਼ ਕਰਕੇ ਉਨ੍ਹਾਂ ਦੇ ਸਮੇਂਬੱਧ ਨਿਪਟਾਰੇ ’ਤੇ ਜ਼ੋਰ ਦਿੰਦਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੋਮਵਾਰ ਨੂੰ ਭਾਜਪਾ ਯੁਵਾ ਮੋਰਚਾ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਅਕਸ਼ਿਤ ਦਹੀਆ ਦੇ ਸਹੁੰ... ਅਗਲੀ ਖ਼ਬਰ ਪੰਜਾਬ ਦੇ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਢਾਂਚੇ ’ਤੇ ਲੋਕਾਂ ਦਾ ਭਰੋਸਾ ਲਗਾਤਾਰ ਵਧ ਰਿਹੈ
Ad Position 24