09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਇੰਦਰਾ ਕਾਲੋਨੀ ’ ਚੋਂ 12 ਸਾਲਾ ਲੜਕੀ ਲਾਪਤਾ , ਨੇੜਲੇ ਮਕਾਨ ’ ਚੋਂ ਬੇਸੁੱਧ ਹਾਲਤ ’ ਚ ਮਿਲੀ

ਚੰਡੀਗੜ੍ਹ, 8 ਸਤੰਬਰ (ਕਪਿਲ ਵਧਵਾ)–ਚੰਡੀਗੜ੍ਹ ਦੀ ਇੰਦਰਾ ਕਾਲੋਨੀ ’ਚੋਂ 12 ਸਾਲਾ ਲੜਕੀ ਦੇ ਅਚਾਨਕ ਲਾਪਤਾ ਹੋਣ ਤੋਂ ਬਾਅਦ ਇਲਾਕੇ ’ਚ ਸਨਸਨੀ ਫੈਲ ਗਈ। ਪਰਿਵਾਰਕ ਮੈਂਬਰਾਂ ਵਲੋਂ ਕਈ ਘੰਟਿਆਂ ਤੱਕ ਆਸ-ਪਾਸ ਦੇ ਇਲਾਕੇ ’ਚ ਲੜਕੀ ਦੀ ਭਾਲ ਕੀਤੀ ਗਈ, ਪਰ ਉਸ ਦਾ ਕੋਈ ਸੁਰਾਗ ਨਹੀਂ ਮਿਲਿਆ।

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਚੰਡੀਗੜ੍ਹ, 8 ਸਤੰਬਰ (ਕਪਿਲ ਵਧਵਾ)–ਚੰਡੀਗੜ੍ਹ ਦੀ ਇੰਦਰਾ ਕਾਲੋਨੀ ’ਚੋਂ 12 ਸਾਲਾ ਲੜਕੀ ਦੇ ਅਚਾਨਕ ਲਾਪਤਾ ਹੋਣ ਤੋਂ ਬਾਅਦ ਇਲਾਕੇ ’ਚ ਸਨਸਨੀ ਫੈਲ ਗਈ। ਪਰਿਵਾਰਕ ਮੈਂਬਰਾਂ ਵਲੋਂ ਕਈ ਘੰਟਿਆਂ ਤੱਕ ਆਸ-ਪਾਸ ਦੇ ਇਲਾਕੇ ’ਚ ਲੜਕੀ ਦੀ ਭਾਲ ਕੀਤੀ ਗਈ, ਪਰ ਉਸ ਦਾ ਕੋਈ ਸੁਰਾਗ ਨਹੀਂ ਮਿਲਿਆ। ਸੂਚਨਾ ਮਿਲਣ ’ਤੇ ਥਾਣਾ ਆਈ.ਟੀ. ਪਾਰਕ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਲੜਕੀ ਦੀ ਭਾਲ ਸ਼ੁਰੂ ਕੀਤੀ। ਪੁਲਿਸ ਸੂਤਰਾਂ ਅਨੁਸਾਰ ਸੋਮਵਾਰ-ਮੰਗਲਵਾਰ ਦੀ ਦਰਮਿਆਨੀ ਰਾਤ ਭਾਲ ਦੌਰਾਨ ਲੜਕੀ ਦੇ ਪਿਤਾ ਨੂੰ ਸ਼ੱਕ ਹੋਇਆ ਕਿ ਲੜਕੀ ਕਿਤੇ ਨੇੜੇ ਹੀ ਹੋ ਸਕਦੀ ਹੈ। ਇਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਮੁੜ ਆਸ-ਪਾਸ ਦੇ ਮਕਾਨਾਂ ਦੀ ਜਾਂਚ ਕੀਤੀ। ਇਸ ਦੌਰਾਨ ਲੜਕੀ ਆਪਣੇ ਘਰ ਦੇ ਬਿਲਕੁਲ ਸਾਹਮਣੇ ਸਥਿਤ ਇਕ ਮਕਾਨ ਦੇ ਕਮਰੇ ’ਚੋਂ ਬੇਸੁੱਧ ਹਾਲਤ ’ਚ ਮਿਲੀ। ਉਕਤ ਮਕਾਨ ’ਚ ਇਕ ਨੌਜਵਾਨ ਕਿਰਾਏ ’ਤੇ ਰਹਿੰਦਾ ਦੱਸਿਆ ਜਾ ਰਿਹਾ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਪੁਲਿਸ ਨੇ ਨੌਜਵਾਨ ਨੂੰ ਹਿਰਾਸਤ ’ਚ ਲੈ ਲਿਆ। ਪੁਲਿਸ ਵੱਲੋਂ ਮਾਮਲੇ ’ਚ ਬੀ.ਐੱਨ.ਐੱਸ. ਦੀ ਧਾਰਾ 137(2) ਤਹਿਤ ਐੱਫ.ਆਈ.ਆਰ. ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਲੜਕੀ ਦੀ ਮੈਡੀਕਲ ਜਾਂਚ ਕਰਵਾਈ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੈਡੀਕਲ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਮਾਮਲੇ ’ਚ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਵਲੋਂ ਮਾਮਲੇ ਦੇ ਹਰ ਪੱਖ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਲੜਕੀ ਦੇ ਬਿਆਨ ਤੇ ਮੈਡੀਕਲ ਰਿਪੋਰਟ ਨੂੰ ਜਾਂਚ ਦਾ ਅਹਿਮ ਹਿੱਸਾ ਮੰਨਿਆ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਰਾਹੁਲ ਗਾਂਧੀ ਵਿਰੁੱਧ ਦਰਜ ਐੱਫ.ਆਈ.ਆਰ ਅਤੇ ਖੜਗੇ ਦੇ ਅਪਮਾਨ ਵਿਰੁੱਧ ਕਾਂਗਰਸ ਦਾ ਵਿਸ਼ਾਲ ਵਿਰੋਧ ਪ੍ਰਦਰਸ਼ਨ ਅਗਲੀ ਖ਼ਬਰ ਮੁਹਾਲੀ ਪੁਲਿਸ ਵਲੋਂ ‘ ਆਪਰੇਸ਼ਨ ਨਾਈਟ ਡੋਮੀਨੇਸ਼ਨ ’ ਸ਼ੁਰੂ
Ad Position 24