09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਸਾਂਝੇ ਮੰਚ ਦੇ ਸੱਦੇ ਤਹਿਤ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਵੱਖ - ਵੱਖ ਥਾਵਾਂ ’ ਤੇ ਧਰਨੇ ਤੇ ਰੋਸ ਪ੍ਰਦਰਸ਼ਨ

ਐੱਸ. ਏ.

Ad Position 21
repet_subhas-goyals [Copy P29]
ਮੁਹਾਲੀ ਦੇ ਫੇਜ਼-6 ਸਥਿਤ ਖੇਤੀਬਾੜੀ ਵਿਭਾਗ ਅਤੇ ਸੰਬੰਧਿਤ ਦਫ਼ਤਰਾਂ ਦੇ ਕਰਮਚਾਰੀਆਂ ਵਲੋਂ ਕੀਤੀ ਗਈ ਰੋਸ ਰੈਲੀ ਦੌਰਾਨ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਮੁਲਾਜ਼ਮ। ਪੀ. ਜੀ. ਆਈ. ਵਿਚ ਜੇਰੇ ਇਲਾਜ ਦੋਵੇਂ ਜ਼ਖਮੀ ਨੌਜਵਾਨ । (ਸੱਜੇ) 20 ਸਾਲਾ ਸਾਨੀਬ ਦੀ ਕੱਟੀ ਲੱਤ। ਤਸਵੀਰ - ਗੁਰਮੀਤ ਸਿੰਘ 09-09-2026
ਐੱਸ. ਏ. ਐੱਸ. ਨਗਰ, 8 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਰਕਾਰ ਦੇ ਸਮੂਹ ਵਿਭਾਗਾਂ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਸਾਂਝੇ ਮੰਚ ਵਲੋਂ ਦਿੱਤੇ ਗਏ ਇਕ ਦਿਨ ਦੇ ਸਮੂਹਿਕ ਛੁੱਟੀ (ਹੜਤਾਲ) ਦੇ ਸੱਦੇ ਤਹਿਤ ਮੁਹਾਲੀ ਦੇ ਵੱਖ-ਵੱਖ ਵਿਭਾਗਾਂ ਦੇ ਦਫ਼ਤਰਾਂ, ਸਿਵਲ ਸਰਜਨ ਦਫ਼ਤਰ, ਬੋਰਡਾਂ ਤੇ ਪਾਵਰਕਾਮ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਸਿਵਲ ਸਕੱਤਰੇਤ ਦੇ ਮੁਲਾਜ਼ਮਾਂ ਦੀ ਕਲਮਛੋੜ ਹੜਤਾਲ ਦੇ ਸਮਰਥਨ ਵਿਚ ਵੱਖ-ਵੱਖ ਥਾਵਾਂ ‘ਤੇ ਧਰਨੇ ਤੇ ਰੋਸ ਪ੍ਰਦਰਸ਼ਨ ਕੀਤੇ ਗਏ। ਇਸ ਮੌਕੇ ਆਗੂਆਂ ਨੇ ਪੰਜਾਬ ਸਰਕਾਰ ਤੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਨਿੱਜੀਕਰਨ ਬੰਦ ਕਰਨ, 17 ਜੁਲਾਈ 2020 ਦਾ ਪੱਤਰ ਵਾਪਸ ਲੈਣ ਅਤੇ ਪੰਜਾਬ ਹਰਿਆਣਾ ਹਾਈਕੋਰਟ ਦਾ ਡੀ. ਏ. ਸੰਬੰਧੀ ਫ਼ੈਸਲਾ ਲਾਗੂ ਕਰਨ ਦੀ ਮੰਗ ਕੀਤੀ। ਇਸੇ ਲੜੀ ਤਹਿਤ ਸਥਾਨਕ ਫੇਜ਼-1 ਵਿਖੇ ਪਾਵਰਕਾਮ ਸਰਕਲ ਮੁਹਾਲੀ ਵਲੋਂ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ‘ਤੇ ਪੰਜਾਬ ਦੇ ਮੁਲਾਜ਼ਮਾਂ ਦੇ ਸੰਘਰਸ਼ ਦੇ ਸਮਰਥਨ ਵਿਚ ਧਰਨਾ ਦਿੱਤਾ ਗਿਆ। ਇਸ ਮੌਕੇ ਟੀ. ਐਸ. ਯੂ. ਦੇ ਸਰਕਲ ਪ੍ਰਧਾਨ ਗੁਰਬਖ਼ਸ਼ ਸਿੰਘ, ਜਸਪਾਲ ਸਿੰਘ, ਗੁਰਮੀਤ ਸਿੰਘ ਤੇ ਜਤਿੰਦਰ ਸਿੰਘ, ਪੈਨਸ਼ਨਰ ਐਸੋਸੀਏਸ਼ਨ ਤੋਂ ਲੱਖਾ ਸਿੰਘ ਕਨਵੀਨਰ, ਬਿਕਰਮ ਸਿੰਘ, ਅਮਰੀਕ ਸਿੰਘ ਤੇ ਸਤਵੰਤ ਸਿੰਘ, ਫੈਡਰੇਸ਼ਨ ਏਟਕ ਤੋਂ ਹਰਪ੍ਰੀਤ ਸਿੰਘ, ਮੋਹਣ ਸਿੰਘ ਗਿੱਲ, ਰਣਜੀਤ ਸਿੰਘ, ਸੁਰਿੰਦਰ ਪਾਲ ਸਿੰਘ ਲਹੌਰੀਆ, ਹਰਵਿੰਦਰ ਸਿੰਘ ਪ੍ਰਧਾਨ ਸਾਂਝੀ ਤਾਲਮੇਲ ਕਮੇਟੀ, ਗੁਰਮੇਲ ਸਿੰਘ, ਨਿਰਮਲ ਸਿੰਘ, ਬਲਵਿੰਦਰ ਕੁਮਾਰ, ਭੁਪਿੰਦਰ ਸਿੰਘ, ਏਕਮ ਸਿੰਘ ਸਿੱਧੂ ਨੇ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਸੰਬੰਧੀ ਅਪਣਾਏ ਜਾ ਰਹੇ ਗ਼ੈਰ-ਜ਼ਿੰਮੇਵਾਰ ਵਤੀਰੇ ਦੀ ਨਿਖੇਧੀ ਕਰਦਿਆਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਸਮੇਂ ਵਿਚ ਇਸ ਤੋਂ ਵੀ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਸੇ ਤਰ੍ਹਾਂ ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਯੂਨੀਅਨ ਦੀ ਅਗਵਾਈ ਵਿਚ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੁਲਾਜ਼ਮਾਂ ਵਲੋਂ ਅੱਜ ਮੁਕੰਮਲ ਹੜਤਾਲ ਕਰਕੇ ਰੋਸ ਰੈਲੀ ਕੀਤੀ ਗਈ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸਿੱਖਿਆ ਬੋਰਡ ਵਿਖੇ ਮੁਕੰਮਲ ਤੌਰ ‘ਤੇ ਕੰਮਕਾਜ਼ ਠੱਪ ਕਰਕੇ ਕੰਪਿਊਟਰ ਸ਼ਟਡਾਊਨ ਕੀਤੇ ਗਏ ਅਤੇ ਮੋਹਨਜੀਤ ਸਿੰਘ ਸ਼ੇਰੋਂ ਨਾਲ ਹੋਈ ਬੇਇਨਸਾਫ਼ੀ ਦੇ ਰੋਸ ਵਜੋਂ ਭੁੱਖ ਹੜਤਾਲ ਵੀ ਕੀਤੀ ਗਈ। ਇਸ ਮੌਕੇ ਐਸੋਸੀਏਸ਼ਨ ਦੇ ਜਨਰਲ ਸਕੱਤਰ ਪਰਮਜੀਤ ਸਿੰਘ ਵਲੋਂ ਪੰਜਾਬ ਦੇ ਮੁਲਾਜ਼ਮਾਂ ਦੀਆਂ ਮੰਗਾਂ ਸੰਬੰਧੀ ਸਰਕਾਰ ਵਲੋਂ ਅਪਣਾਈ ਜਾ ਰਹੀ ਨੀਤੀ ਦੀ ਨਿਖੇਧੀ ਕਰਦਿਆਂ ਸੂਬਾ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਮੰਨਣ ਦੀ ਅਪੀਲ ਕੀਤੀ ਗਈ। ਇਸੇ ਤਰ੍ਹਾਂ ਸਿਵਲ ਸਰਜਨ ਦਫ਼ਤਰ ਮੁਹਾਲੀ ਦੇ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਹੜਤਾਲ ਕੀਤੀ ਗਈ ਅਤੇ ਦਫ਼ਤਰ ਦੇ ਬਾਹਰ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਹੜਤਾਲੀ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਤੋਂ ਬਕਾਇਆ ਮਹਿੰਗਾਈ ਭੱਤੇ ਦੀ ਕਿਸ਼ਤਾਂ ਜਾਰੀ ਕਰਨ ਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਸਮੇਤ ਮੁਲਾਜ਼ਮਾਂ ਨਾਲ ਸੰਬੰਧਿਤ ਹੋਰ ਮੰਗਾਂ ਨੂੰ ਤੁਰੰਤ ਪੂਰਾ ਕਰਨ ਦੀ ਮੰਗ ਕੀਤੀ। ਇਸੇ ਤਰ੍ਹਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਮੁੱਖ ਦਫ਼ਤਰ ਸਾਹਮਣੇ ਵੱਡੀ ਗਿਣਤੀ ‘ਚ ਇਕੱਤਰ ਹੋਏ ਮੁਲਾਜ਼ਮਾਂ ਵਲੋਂ ਸੂਬਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਸਰਕਾਰ ਦੀਆਂ ਮੁਲਾਜ਼ਮਾਂ ਮਾਰੂ ਨੀਤੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸੇ ਤਰ੍ਹਾਂ ਸਥਾਨਕ ਫੇਜ਼-6 ਸਥਿਤ ਖੇਤੀਬਾੜੀ ਅਤੇ ਸੰਬੰਧਿਤ ਦਫ਼ਤਰਾਂ ਦੇ ਕਰਮਚਾਰੀਆਂ ਵਲੋਂ ਰੋਸ ਰੈਲੀ ਕੀਤੀ ਗਈ। ਇਸ ਰੈਲੀ ਨੂੰ ਸੰਬੋਧਨ ਕਰਦਿਆਂ ਕਰਤਾਰ ਸਿੰਘ ਪਾਲ, ਇੰਦਰਜੀਤ ਸਿੰਘ, ਹਰਵਿੰਦਰ ਕੌਰ ਅਤੇ ਮਨਮੋਹਨ ਕੌਰ, ਜਸਵੀਰ ਕੌਰ, ਕਰਮਜੀਤ ਸਿੰਘ, ਪ੍ਰੇਮ ਚੰਦ ਸ਼ਰਮਾ, ਦੀਪਕ ਵਸ਼ਿਸ਼ਟ, ਗੁਰਪ੍ਰੀਤ ਸਿੰਘ, ਭੁਪਿੰਦਰ ਸਿੰਘ, ਗੁਰਦੀਪ ਸਿੰਘ, ਜਨਕ ਸਿੰਘ, ਸੁਖਵਿੰਦਰ ਸਿੰਘ ਸੁੱਖਾ ਆਦਿ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਾਣਯੋਗ ਹਾਈਕੋਰਟ ਦੇ ਡੀ. ਏ. ਸੰਬੰਧੀ ਸੁਣਾਏ ਗਏ ਫ਼ੈਸਲੇ ਨੂੰ ਲਾਗੂ ਕਰਨ ਦੀ ਥਾਂ ਇਸ ਕੇਸ ਨੂੰ ਲਮਕ ਅਵਸਥਾ ਵਿਚ ਰੱਖਿਆ ਜਾ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਆਪਣੇ ਕੀਤੇ ਵਾਅਦਿਆਂ ਸਮੇਤ ਪੈਨਸ਼ਨ ਅਤੇ ਮੁਲਾਜ਼ਮਾਂ ਨੂੰ 18 ਫ਼ੀਸਦੀ ਡੀ. ਏ. ਅਤੇ ਬਣਦੇ ਬਕਾਏ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ।
Ad Position 22
No active advertisement
ਪਿਛਲੀ ਖ਼ਬਰ ਰਾਜਧਾਨੀ ਚੰਡੀਗੜ੍ਹ ’ ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਕੌਂਸਲਰ ਰਾਮਚੰਦਰ ਯਾਦਵ ਅਤੇ ਮਸ਼ਹੂਰ ਪੰਜਾਬੀ ਅਦਾਕਾਰਾ ਅਦਿਤੀ... ਅਗਲੀ ਖ਼ਬਰ ਹੁਣ ਰੂਪਨਗਰ ਵਿੱਚ ਬਿਨਾਂ ਆਪ੍ਰੇਸ਼ਨ ਗੋਡਿਆਂ ਦੇ ਦਰਦ ਦੇ ਇਲਾਜ ਦਾ ਕੈਂਪ ਸ਼ੁਰੂ – ਡਾ . ਤਰੁਣ
Ad Position 24