09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਪਾਰਕਿੰਗ ’ਚ ਛੱਡੇ ਖੁੱਲ੍ਹੇ ਡੂੰਘੇ ਟੋਏ ਕਾਰਨ ਦੁਕਾਨਦਾਰਾਂ ਦਾ ਕਾਰੋਬਾਰ ਪ੍ਰਭਾਵਿਤ

ਜ਼ੀਰਕਪੁਰ, 8 ਸਤੰਬਰ (ਮਨਿੰਦਰ ਸਿੰਘ)-ਢਕੌਲੀ-ਮੁਬਾਰਿਕਪੁਰ ਰੋਡ ’ਤੇ ਸਥਿਤ ਗੁਰੂ ਨਾਨਕ ਮਾਰਕੀਟ ਦੀ ਪਾਰਕਿੰਗ ਵਿਚ ਬਰਸਾਤੀ ਪਾਣੀ ਦੀ ਨਿਕਾਸੀ ਲਈ ਪਾਈਪ ਲਾਈਨ ਪਾਉਣ ਤੋਂ ਬਾਅਦ ਖੁੱਲ੍ਹਾ ਛੱਡਿਆ ਗਿਆ ਡੂੰਘਾ ਟੋਆ ਹੁਣ ਦੁਕਾਨਦਾਰਾਂ ਅਤੇ ਰਾਹਗੀਰਾਂ ਲਈ ਵੱਡੀ ਪ੍ਰੇਸ਼ਾਨੀ ਬਣਿਆ ਹੋਇਆ ਹੈ। ਦੁਕਾਨਦਾਰਾਂ ਦਾ ਕਹਿਣਾ ਹੈ ਕਿ ਪਾਈਪ ਨੂੰ ਚੈਂਬਰ ਨਾਲ ਜੋੜਨ ਦਾ ਕੰਮ ਮੁਕੰਮਲ ਹੋ ਚੁੱਕਾ ਹੈ, ਪਰ ਇਸ ਦੇ ਬਾਵਜੂਦ ਟੋਏ ਨੂੰ ਭਰਿਆ ਨਹੀਂ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਜ਼ੀਰਕਪੁਰ, 8 ਸਤੰਬਰ (ਮਨਿੰਦਰ ਸਿੰਘ)-ਢਕੌਲੀ-ਮੁਬਾਰਿਕਪੁਰ ਰੋਡ ’ਤੇ ਸਥਿਤ ਗੁਰੂ ਨਾਨਕ ਮਾਰਕੀਟ ਦੀ ਪਾਰਕਿੰਗ ਵਿਚ ਬਰਸਾਤੀ ਪਾਣੀ ਦੀ ਨਿਕਾਸੀ ਲਈ ਪਾਈਪ ਲਾਈਨ ਪਾਉਣ ਤੋਂ ਬਾਅਦ ਖੁੱਲ੍ਹਾ ਛੱਡਿਆ ਗਿਆ ਡੂੰਘਾ ਟੋਆ ਹੁਣ ਦੁਕਾਨਦਾਰਾਂ ਅਤੇ ਰਾਹਗੀਰਾਂ ਲਈ ਵੱਡੀ ਪ੍ਰੇਸ਼ਾਨੀ ਬਣਿਆ ਹੋਇਆ ਹੈ। ਦੁਕਾਨਦਾਰਾਂ ਦਾ ਕਹਿਣਾ ਹੈ ਕਿ ਪਾਈਪ ਨੂੰ ਚੈਂਬਰ ਨਾਲ ਜੋੜਨ ਦਾ ਕੰਮ ਮੁਕੰਮਲ ਹੋ ਚੁੱਕਾ ਹੈ, ਪਰ ਇਸ ਦੇ ਬਾਵਜੂਦ ਟੋਏ ਨੂੰ ਭਰਿਆ ਨਹੀਂ ਗਿਆ। ਪਾਰਕਿੰਗ ਪਹਿਲਾਂ ਹੀ ਸੀਮਤ ਹੋਣ ਕਾਰਨ ਟੋਏ ਨੇ ਵਾਹਨ ਖੜ੍ਹੇ ਕਰਨ ਦੀ ਸਮੱਸਿਆ ਹੋਰ ਗੰਭੀਰ ਕਰ ਦਿੱਤੀ ਹੈ। ਦੁਕਾਨਦਾਰਾਂ ਅਨੁਸਾਰ ਪਾਰਕਿੰਗ ਨਾ ਮਿਲਣ ਕਾਰਨ ਕਈ ਗਾਹਕ ਮਾਰਕੀਟ ਵਿਚ ਖਰੀਦਦਾਰੀ ਕੀਤੇ ਬਿਨਾਂ ਹੀ ਵਾਪਸ ਮੁੜ ਰਹੇ ਹਨ, ਜਿਸ ਦਾ ਸਿੱਧਾ ਅਸਰ ਉਨ੍ਹਾਂ ਦੇ ਕਾਰੋਬਾਰ ‘ਤੇ ਪੈ ਰਿਹਾ ਹੈ। ਤਿਉਹਾਰਾਂ ਦਾ ਸੀਜ਼ਨ ਨੇੜੇ ਹੋਣ ਕਾਰਨ ਵਪਾਰੀਆਂ ਦੀ ਚਿੰਤਾ ਹੋਰ ਵਧ ਗਈ ਹੈ। ਦੁਕਾਨਦਾਰਾਂ ਨੇ ਦੱਸਿਆ ਕਿ ਦਿਨ ਸਮੇਂ ਲੋਕਾਂ ਦੀ ਲਗਾਤਾਰ ਆਵਾਜਾਈ ਰਹਿੰਦੀ ਹੈ, ਜਦਕਿ ਰਾਤ ਨੂੰ ਘੱਟ ਰੌਸ਼ਨੀ ਕਾਰਨ ਟੋਏ ਵਿਚ ਕਿਸੇ ਦੇ ਡਿੱਗਣ ਦਾ ਖ਼ਤਰਾ ਹੋਰ ਵੱਧ ਜਾਂਦਾ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜ ਕਰਵਾਉਣ ‘ਤੇ ਉਨ੍ਹਾਂ ਨੂੰ ਕੋਈ ਇਤਰਾਜ਼ ਨਹੀਂ, ਪਰ ਕੰਮ ਮੁਕੰਮਲ ਹੋਣ ਤੋਂ ਬਾਅਦ ਸੜਕ ਤੇ ਪਾਰਕਿੰਗ ਨੂੰ ਪਹਿਲਾਂ ਵਾਲੀ ਸਥਿਤੀ ਵਿਚ ਬਹਾਲ ਕਰਨਾ ਵੀ ਨਗਰ ਕੌਂਸਲ ਦੀ ਜ਼ਿੰਮੇਵਾਰੀ ਹੈ। ਵਪਾਰੀਆਂ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਤੋਂ ਮੌਕੇ ਦਾ ਤੁਰੰਤ ਨਿਰੀਖਣ ਕਰਕੇ ਖੁੱਲ੍ਹੇ ਟੋਏ ਨੂੰ ਭਰਵਾਉਣ ਤੇ ਪਾਰਕਿੰਗ ਵਿਵਸਥਾ ਬਹਾਲ ਕਰਨ ਦੀ ਮੰਗ ਕੀਤੀ ਹੈ। ਇਸ ਮੌਕੇ ਮਾਮਲੇ ਸੰਬੰਧੀ ਨਗਰ ਕੌਂਸਲ ਜ਼ੀਰਕਪੁਰ ਦੇ ਜੇ. ਈ. ਸਵਨੀਤ ਸਿੰਘ ਨੇ ਕਿਹਾ ਕਿ ਉਥੇ ਸ਼ਾਇਦ ਕੰਮ ਚੱਲ ਰਿਹਾ ਹੈ। ਮੈਂ ਕੱਲ੍ਹ ਟੀਮ ਭੇਜ ਕੇ ਮੌਕੇ ਦੀ ਜਾਂਚ ਕਰਵਾ ਲੈਂਦਾ ਹਾਂ। ਜੇਕਰ ਕੋਈ ਤਕਨੀਕੀ ਕਾਰਨ ਨਾ ਹੋਇਆ, ਤਾਂ ਕੰਮ ਨਾਲ ਦੀ ਨਾਲ ਕਰਵਾ ਦਿੱਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਦੀ ਸਰਕਾਰ ਬਣਨ ’ਤੇ 1 ਸਾਲ ਅੰਦਰ ਭਗਤ ਆਸਾ ਰਾਮ ਬੈਦਵਾਣ ਆਡੀਟੋਰੀਅਮ ਮੁਕੰਮਲ ਕਰਵਾਇਆ ਜਾਵੇਗਾ-ਬੇਦੀ ਅਗਲੀ ਖ਼ਬਰ ਪੀ.ਜੀ.ਆਈ ’ਚ ‘ਵਿਸ਼ਵ ਫਿਜ਼ੀਉਥੈਰੇਪੀ ਦਿਵਸ-2026’ ਮਨਾਇਆ
Ad Position 24