09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਕਾਂਗਰਸ ਦੀ ਸਰਕਾਰ ਬਣਨ ’ਤੇ 1 ਸਾਲ ਅੰਦਰ ਭਗਤ ਆਸਾ ਰਾਮ ਬੈਦਵਾਣ ਆਡੀਟੋਰੀਅਮ ਮੁਕੰਮਲ ਕਰਵਾਇਆ ਜਾਵੇਗਾ-ਬੇਦੀ

ਐੱਸ. ਏ.

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਐੱਸ.ਏ.ਐੱਸ. ਨਗਰ, 8 ਸਤੰਬਰ (ਪ੍ਰੋ. ਅਵਤਾਰ ਸਿੰਘ)-ਮੁਹਾਲੀ ਨਗਰ ਨਿਗਮ ਦੇ ਸਾਬਕਾ ਡਿਪਟੀ ਮੇਅਰ ਅਤੇ ਕਾਂਗਰਸੀ ਆਗੂ ਕੁਲਜੀਤ ਸਿੰਘ ਬੇਦੀ ਵਲੋਂ ਪਿੰਡ ਸੋਹਾਣਾ ਵਿਖੇ ਭਗਤ ਆਸਾ ਰਾਮ ਬੈਦਵਾਣ ਜੀ ਦੀ ਸਮਾਧ ‘ਤੇ ਨਤਮਸਤਕ ਹੋਣ ਉਪਰੰਤ ਪ੍ਰਬੰਧਕਾਂ, ਸਥਾਨਕ ਵਸਨੀਕਾਂ ਅਤੇ ਪਿੰਡ ਦੇ ਬਜ਼ੁਰਗਾਂ ਨਾਲ ਮੁਲਾਕਾਤ ਕਰਕੇ ਇਲਾਕੇ ਦੇ ਵੱਖ-ਵੱਖ ਮਸਲਿਆਂ ਸਮੇਤ ਕਾਂਗਰਸ ਦੇ ਮਿਸ਼ਨ-2027 ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਬੇਦੀ ਨੇ ਕਿਹਾ ਕਿ ਭਗਤ ਆਸਾ ਰਾਮ ਬੈਦਵਾਣ ਜੀ ਪੁਆਧ ਦੇ ਲੋਕ-ਸੱਭਿਆਚਾਰ, ਲੋਕ ਬੋਲੀ, ਅਖਾੜਾ ਪ੍ਰੰਪਰਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਵਾਲੀ ਮਹੱਤਵਪੂਰਨ ਸ਼ਖ਼ਸੀਅਤ ਸਨ। ਉਨ੍ਹਾਂ ਦੀਆਂ ਰਚਨਾਵਾਂ ਅਤੇ ਵਿਚਾਰਾਂ ‘ਚ ਸਮਾਜ ਨੂੰ ਸਹੀ ਦਿਸ਼ਾ ਦੇਣ ਵਾਲਾ ਸੁਨੇਹਾ ਮਿਲਦਾ ਹੈ, ਜਿਸ ਨੂੰ ਅੱਜ ਦੀ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਭਗਤ ਆਸਾ ਰਾਮ ਬੈਦਵਾਣ ਜੀ ਦੀ ਯਾਦ ਨੂੰ ਸਦੀਵੀ ਬਣਾਉਣ ਲਈ ਮੁਹਾਲੀ ਦੇ ਸੈਕਟਰ-78 ਵਿਖੇ ਉਨ੍ਹਾਂ ਦੇ ਨਾਂਅ ‘ਤੇ ਆਡੀਟੋਰੀਅਮ ਬਣਾਉਣ ਦਾ ਪ੍ਰਾਜੈਕਟ ਪਹਿਲਾਂ ਹੀ ਸਰਕਾਰੀ ਪੱਧਰ ‘ਤੇ ਮਨਜ਼ੂਰ ਹੋ ਚੁੱਕਾ ਹੈ ਅਤੇ ਇਸ ਸੰਬੰਧੀ ਨੀਂਹ-ਪੱਥਰ ਵੀ ਰੱਖਿਆ ਗਿਆ ਸੀ, ਪਰ ਕਈ ਸਾਲ ਬੀਤ ਜਾਣ ਦੇ ਬਾਵਜੂਦ ਪ੍ਰਾਜੈਕਟ ਨੂੰ ਉਮੀਦ ਮੁਤਾਬਿਕ ਅੱਗੇ ਨਾ ਵਧਾਇਆ ਜਾਣਾ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਕਾਂਗਰਸ ਦੀ ਸਰਕਾਰ ਬਣਨ ‘ਤੇ 1 ਸਾਲ ਦੇ ਅੰਦਰ-ਅੰਦਰ ਉਹ ਭਗਤ ਆਸਾ ਰਾਮ ਬੈਦਵਾਣ ਆਡੀਟੋਰੀਅਮ ਦੇ ਨਿਰਮਾਣ ਕਾਰਜਾਂ ਨੂੰ ਮੁਕੰਮਲ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨਗੇ। ਉਨ੍ਹਾਂ ਕਿਹਾ ਕਿ ਇਹ ਆਡੀਟੋਰੀਅਮ ਸਿਰਫ਼ ਇਕ ਇਮਾਰਤ ਨਹੀਂ ਹੋਵੇਗਾ, ਬਲਕਿ ਪੁਆਧ ਦੇ ਅਮੀਰ ਲੋਕ-ਵਿਰਸੇ, ਅਖਾੜਾ ਪ੍ਰੰਪਰਾ ਅਤੇ ਭਗਤ ਆਸਾ ਰਾਮ ਬੈਦਵਾਣ ਜੀ ਦੀ ਸੋਚ ਨੂੰ ਸੰਭਾਲਣ ਅਤੇ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਦਾ ਕੇਂਦਰ ਬਣੇਗਾ। ਉਨ੍ਹਾਂ ਕਿਹਾ ਕਿ ਭਗਤ ਆਸਾ ਰਾਮ ਬੈਦਵਾਣ ਜੀ ਦੀ ਦੂਰਅੰਦੇਸ਼ੀ ਸੋਚ ਅਤੇ ਉਨ੍ਹਾਂ ਵਲੋਂ ਸਮਾਜ ਨੂੰ ਦਿੱਤੇ ਸੁਨੇਹੇ ਅੱਜ ਵੀ ਲੋਕਾਂ ਲਈ ਪ੍ਰੇਰਨਾ ਸ੍ਰੋਤ ਹਨ। ਉਨ੍ਹਾਂ ਦੀ ਵਿਰਾਸਤ ਨੂੰ ਸੰਭਾਲਣਾ ਸਿਰਫ਼ ਸਰਕਾਰ ਜਾਂ ਕਿਸੇ ਇਕ ਸੰਸਥਾ ਦੀ ਜ਼ਿੰਮੇਵਾਰੀ ਨਹੀਂ, ਸਗੋਂ ਸਮੂਹ ਇਲਾਕਾ ਵਾਸੀਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸੇ ਦੌਰਾਨ ਬੇਦੀ ਨੇ ਪਿੰਡ ਦੇ ਬਜ਼ੁਰਗਾਂ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਅਸ਼ੀਰਵਾਦ ਲਿਆ। ਇਸ ਮੁਲਾਕਾਤ ਦੌਰਾਨ ਪਿੰਡ ਵਾਸੀਆਂ ਨੇ ਇਲਾਕੇ ਨਾਲ ਸੰਬੰਧਿਤ ਵੱਖ-ਵੱਖ ਮਸਲੇ ਉਨ੍ਹਾਂ ਦੇ ਧਿਆਨ ‘ਚ ਲਿਆਂਦੇ। ਬੇਦੀ ਨੇ ਕਿਹਾ ਕਿ ਉਹ ਲੋਕਾਂ ਦੀ ਆਵਾਜ਼ ਨੂੰ ਹਮੇਸ਼ਾ ਪਹਿਲ ਦੇਣਗੇ ਅਤੇ ਇਲਾਕੇ ਦੇ ਵਿਕਾਸ ਅਤੇ ਲੋਕ-ਹਿੱਤ ਦੇ ਮੁੱਦਿਆਂ ਲਈ ਆਪਣੀ ਆਵਾਜ਼ ਬੁਲੰਦ ਕਰਦੇ ਰਹਿਣਗੇ। ਇਸ ਮੌਕੇ ਸਮਾਧ ਦੇ ਪ੍ਰਬੰਧਕਾਂ ਅਤੇ ਸਥਾਨਕ ਵਸਨੀਕਾਂ ਵਲੋਂ ਵੀ ਕੁਲਜੀਤ ਸਿੰਘ ਬੇਦੀ ਨੂੰ ਉਨ੍ਹਾਂ ਦੇ ਉਪਰਾਲਿਆਂ ਦੌਰਾਨ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਚੰਡੀਗੜ੍ਹ ਵਲੋਂ ਭਾਜਪਾ ’ ਤੇ ਤਿੱਖਾ ਹਮਲਾ ਸਿੱਖ ਵਿਰੋਧੀ ਮਾਨਸਿਕਤਾ, ਸ਼ਰਾਬ ਮਾਫ਼ੀਆ ਨੂੰ ਸੁਰੱਖਿਆ ਦੇਣ ਅ... ਅਗਲੀ ਖ਼ਬਰ ਪਾਰਕਿੰਗ ’ਚ ਛੱਡੇ ਖੁੱਲ੍ਹੇ ਡੂੰਘੇ ਟੋਏ ਕਾਰਨ ਦੁਕਾਨਦਾਰਾਂ ਦਾ ਕਾਰੋਬਾਰ ਪ੍ਰਭਾਵਿਤ
Ad Position 24