09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਪੰਜਾਬ ਦੇ ਲੋਕ ਹੁਣ ਬਦਲਾਅ ਦੀ ਉਮੀਦ ਨਾਲ ਕਾਂਗਰਸ ਵੱਲ ਦੇਖ ਰਹੇ ਹਨ- ਜੀਤੀ ਪਡਿਆਲਾ

ਖਰੜ, 8 ਸਤੰਬਰ (ਗੁਰਮੁੱਖ ਸਿੰਘ ਮਾਨ)- ਵਿਧਾਨ ਸਭਾ ਹਲਕਾ ਖਰੜ ਦੇ ਪਿੰਡ ਭਜੌਲੀ ਵਿਖੇ ਪੰਜਾਬ ਕਾਂਗਰਸ ਵਲੋਂ ਆਰੰਭੀ ਗਈ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਕਾਂਗਰਸੀ ਵਰਕਰਾਂ ਦੀ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਕਿਹਾ ਕਿ ਪਾਰਟੀ ਨੂੰ ਬੂਥ ਪੱਧਰ ’ਤੇ ਮਜ਼ਬੂਤ ਕਰਨ, ਵਰਕਰਾਂ ਨੂੰ ਲਾਮਬੰਦ ਕਰਨ ਅਤੇ ਆਉਣ ਵਾਲੀਆਂ ਚੋਣਾਂ ਲਈ ਸੰਗਠਨ ਨੂੰ ਤਿਆਰ ਕਰਨ ਸੰਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਖਰੜ, 8 ਸਤੰਬਰ (ਗੁਰਮੁੱਖ ਸਿੰਘ ਮਾਨ)- ਵਿਧਾਨ ਸਭਾ ਹਲਕਾ ਖਰੜ ਦੇ ਪਿੰਡ ਭਜੌਲੀ ਵਿਖੇ ਪੰਜਾਬ ਕਾਂਗਰਸ ਵਲੋਂ ਆਰੰਭੀ ਗਈ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਕਾਂਗਰਸੀ ਵਰਕਰਾਂ ਦੀ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਕਿਹਾ ਕਿ ਪਾਰਟੀ ਨੂੰ ਬੂਥ ਪੱਧਰ ’ਤੇ ਮਜ਼ਬੂਤ ਕਰਨ, ਵਰਕਰਾਂ ਨੂੰ ਲਾਮਬੰਦ ਕਰਨ ਅਤੇ ਆਉਣ ਵਾਲੀਆਂ ਚੋਣਾਂ ਲਈ ਸੰਗਠਨ ਨੂੰ ਤਿਆਰ ਕਰਨ ਸੰਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਖਰੜ ਵਿਚ ਆਮ ਆਦਮੀ ਪਾਰਟੀ ਵਲੋਂ ਚਿਹਰਾ ਜਾਂ ਜ਼ਿੰਮੇਵਾਰੀ ਬਦਲਣ ਨਾਲ ਜ਼ਮੀਨੀ ਹਕੀਕਤ ਨਹੀਂ ਬਦਲਣੀ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਕਿਸੇ ਇਕ ਵਿਅਕਤੀ ਦੇ ਚਿਹਰੇ ਨਾਲ ਨਹੀਂ, ਸਗੋਂ ਸਰਕਾਰ ਦੀ ਕਾਰਗੁਜ਼ਾਰੀ ਨਾਲ ਜੁੜੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਲੋਕਾਂ ਨੇ ਜੋ ਉਮੀਦਾਂ ਲਾਈਆਂ ਸਨ, ਉਹ ਪੂਰੀਆਂ ਨਾ ਹੋਣ ਕਾਰਨ ਲੋਕਾਂ ਵਿਚ ਨਿਰਾਸ਼ਾ ਅਤੇ ਰੋਸ ਪਾਇਆ ਜਾ ਰਿਹਾ ਹੈ। ਸਰਕਾਰ ਵਲੋਂ ਉਮੀਦਵਾਰ ਜਾਂ ਇੰਚਾਰਜ ਬਦਲਣ ਨਾਲ ਕੁਝ ਫਰਕ ਨਹੀਂ ਪੈਣਾ ਕਿਉਂਕਿ ਲੋਕ ਹੁਣ ਸਿਰਫ਼ ਚਿਹਰਾ ਨਹੀਂ ਕੰਮ ਦੇਖਣਾ ਚਾਹੁੰਦੇ ਹਨ। ਹਲਕੇ ਦੇ ਪਿੰਡਾਂ ਵਿਚ ਸੜਕਾਂ, ਸੀਵਰੇਜ, ਪੀਣ ਵਾਲੇ ਪਾਣੀ, ਸਿਹਤ ਸਹੂਲਤਾਂ, ਨੌਜਵਾਨਾਂ ਲਈ ਰੁਜ਼ਗਾਰ ਅਤੇ ਹੋਰ ਬੁਨਿਆਦੀ ਸਮੱਸਿਆਵਾਂ ਅਜੇ ਵੀ ਲੋਕਾਂ ਲਈ ਵੱਡੀ ਚੁਣੌਤੀ ਬਣੀਆਂ ਹੋਈਆਂ ਹਨ। ਸਰਕਾਰ ਵਲੋਂ ਕੀਤੇ ਵਾਅਦਿਆਂ ਅਤੇ ਜ਼ਮੀਨੀ ਪੱਧਰ ’ਤੇ ਹੋਏ ਕੰਮਾਂ ਵਿਚਕਾਰ ਵੱਡਾ ਫ਼ਰਕ ਨਜ਼ਰ ਆ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਬਦਲਾਅ ਦੀ ਉਮੀਦ ਨਾਲ ਕਾਂਗਰਸ ਵੱਲ ਦੇਖ ਰਹੇ ਹਨ। ਕਾਂਗਰਸ ਵਰਕਰ ਲੋਕਾਂ ਦੇ ਦੁੱਖ-ਸੁੱਖ ਵਿਚ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹੇ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਵੀ ਲੋਕਾਂ ਦੇ ਹੱਕਾਂ ਦੀ ਆਵਾਜ਼ ਹੋਰ ਮਜ਼ਬੂਤੀ ਨਾਲ ਉਠਾਈ ਜਾਵੇਗੀ। ਇਸ ਮੌਕੇ ਸਰਪੰਚ ਜਸਵੰਤ ਸਿੰਘ, ਨੰਬਰਦਾਰ ਸੁਖਦੇਵ ਸਿੰਘ, ਪ੍ਰਧਾਨ ਰਣਧੀਰ ਸਿੰਘ, ਰਾਜਦੀਪ ਸਿੰਘ ਬਾਠ, ਸੁਖਦੀਪ ਸਿੰਘ, ਜਸਪਾਲ ਸਿੰਘ ਸਮੇਤ ਪਿੰਡ ਨਿਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਰਿਆਣਾ ਨੂੰ ਇੱਕ ਪ੍ਰਮੁੱਖ ਆਰਟੀਫੀਸ਼ੀਅਲ ਇੰਟੈਲੀਜੈਂਸ ਹੱਬ ਵਜੋਂ ਵਿਕਸਤ ਕੀਤਾ ਜਾਵੇਗਾ - ਆਰਤੀ ਰਾਓ ਅਗਲੀ ਖ਼ਬਰ ਡਿਜ਼ੀਟਲ ਇੰਡੀਆ ਤੋਂ ਲੈ ਕੇ ਆਧੁਨਿਕ ਜੰਗੀ ਜਹਾਜ਼ਾਂ ਤੱਕ ਦੇਸ਼ ਅੱਜ ਦੁਨੀਆ ਦਾ ਨਿਰਮਾਣ ਹੱਬ ਬਣਿਆ - ਕਾਲੇਵਾਲ
Ad Position 24