10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਸ਼੍ਰੋਮਣੀ ਅਕਾਲੀ ਦਲ ( ਬ ) ਨੇ ਪੁਲਿਸ ਦੇ ਕੰਮਕਾਜ ਨੂੰ ਲੈ ਕੇ ਚੁੱਕੇ ਸਵਾਲ ਕਲੇਰ ਵਲੋਂ ‘ਆਪ’ ਆਗੂ ਤਲਬੀਰ ਗਿੱਲ ਤੇ ਹੋਰਨਾਂ ’ਤੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਕਥਿਤ ਧਮਕੀਆਂ ਦੇਣ ਦੇ ਦੋਸ਼

ਚੰਡੀਗੜ੍ਹ, 9 ਸਤੰਬਰ (ਪ੍ਰੋ. ਅਵਤਾਰ ਸਿੰਘ)—ਸ਼੍ਰੋਮਣੀ ਅਕਾਲੀ ਦਲ (ਬ) ਨੇ ਪੰਜਾਬ ਪੁਲਿਸ ਦੇ ਕੰਮਕਾਜ ਵਿਚ ਕਥਿਤ ਸਿਆਸੀ ਦਖ਼ਲਅੰਦਾਜ਼ੀ ਦਾ ਮੁੱਦਾ ਉਠਾਉਂਦਿਆਂ ‘ਆਪ’ ਸਰਕਾਰ ’ਤੇ ਦੋਸ਼ ਲਾਇਆ ਕਿ ਸਿਆਸੀ ਦਬਾਅ ਕਾਰਨ ਪੁਲਿਸ ਦਾ ਮਨੋਬਲ ਪ੍ਰਭਾਵਿਤ ਹੋ ਰਿਹਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਚੰਡੀਗੜ੍ਹ, 9 ਸਤੰਬਰ (ਪ੍ਰੋ. ਅਵਤਾਰ ਸਿੰਘ)—ਸ਼੍ਰੋਮਣੀ ਅਕਾਲੀ ਦਲ (ਬ) ਨੇ ਪੰਜਾਬ ਪੁਲਿਸ ਦੇ ਕੰਮਕਾਜ ਵਿਚ ਕਥਿਤ ਸਿਆਸੀ ਦਖ਼ਲਅੰਦਾਜ਼ੀ ਦਾ ਮੁੱਦਾ ਉਠਾਉਂਦਿਆਂ ‘ਆਪ’ ਸਰਕਾਰ ’ਤੇ ਦੋਸ਼ ਲਾਇਆ ਕਿ ਸਿਆਸੀ ਦਬਾਅ ਕਾਰਨ ਪੁਲਿਸ ਦਾ ਮਨੋਬਲ ਪ੍ਰਭਾਵਿਤ ਹੋ ਰਿਹਾ ਹੈ। ਪਾਰਟੀ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਤੇ ਨਛੱਤਰ ਸਿੰਘ ਗਿੱਲ ਨੇ ਕਿਹਾ ਕਿ ਕੁਝ ‘ਆਪ’ ਆਗੂ ਪੁਲਿਸ ਅਧਿਕਾਰੀਆਂ ’ਤੇ ਦਬਾਅ ਬਣਾ ਰਹੇ ਹਨ। ਕਲੇਰ ਨੇ ਤਲਬੀਰ ਸਿੰਘ ਗਿੱਲ ਸਮੇਤ ਹੋਰਨਾਂ ਆਗੂਆਂ ’ਤੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਕਥਿਤ ਧਮਕੀਆਂ ਦੇਣ ਤੇ ਪੁਲਿਸ ਦੇ ਕੰਮਕਾਜ ਵਿਚ ਦਖ਼ਲ ਦੇਣ ਦੇ ਦੋਸ਼ ਲਗਾਏ। ਉਨ੍ਹਾਂ ਦਾਅਵਾ ਕੀਤਾ ਕਿ ਨਸ਼ਾ ਤਸਕਰੀ ਦੇ ਮਾਮਲਿਆਂ ਵਿਚ ਗ੍ਰਿਫ਼ਤਾਰ ਮੁਲਜ਼ਮਾਂ ਦੀ ਰਿਹਾਈ ਲਈ ਵੀ ਕੁਝ ਆਗੂ ਥਾਣਿਆਂ ਵਿਚ ਪਹੁੰਚ ਕੇ ਦਬਾਅ ਬਣਾਉਂਦੇ ਹਨ। ਅਕਾਲੀ ਦਲ ਨੇ ‘ਆਪ’ ਸਰਕਾਰ ਦੇ ਕਾਰਜਕਾਲ ਦੌਰਾਨ ਨਸ਼ਿਆਂ ਦੀ ਬਰਾਮਦਗੀ ਬਾਰੇ ਵ੍ਹਾਈਟ ਪੇਪਰ ਜਾਰੀ ਕਰਨ ਦੀ ਮੰਗ ਕੀਤੀ। ਕਲੇਰ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ’ਤੇ ਸਵਾਲ ਚੁੱਕਦਿਆਂ ਗ੍ਰਨੇਡ ਤੇ ਰਾਕੇਟ ਲਾਂਚਰ ਹਮਲਿਆਂ ਦਾ ਹਵਾਲਾ ਦਿੱਤਾ ਤੇ ਪੁਲਿਸ ਨੂੰ ਸਿਆਸੀ ਦਖ਼ਲ ਤੋਂ ਮੁਕਤ ਮਾਹੌਲ ਦੇਣ ਦੀ ਮੰਗ ਕੀਤੀ। ਉਨ੍ਹਾਂ ਦਿੜ੍ਹਬਾ ਵਿਚ ਗੁਲਜ਼ਾਰ ਸਿੰਘ ਦੇ ਅੰਤਿਮ ਸੰਸਕਾਰ ਦੇ ਮਾਮਲੇ ਦਾ ਜ਼ਿਕਰ ਕਰਦਿਆਂ ਸਰਕਾਰ ਦੀ ਕਾਰਵਾਈ ’ਤੇ ਵੀ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਪੁਲਿਸ ਨੂੰ ਬਿਨਾਂ ਸਿਆਸੀ ਦਬਾਅ ਤੋਂ ਕਾਨੂੰਨ ਅਨੁਸਾਰ ਕੰਮ ਕਰਨ ਦਾ ਮਾਹੌਲ ਮਿਲਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਸੰਜੀਵ ਕੁਮਾਰ ਸਿੰਗਲਾ ਚੰਡੀਗੜ੍ਹ ਦੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਨਿਯੁਕਤ ਅਗਲੀ ਖ਼ਬਰ ਖਰੜ ਦੀਆਂ ਸਮੱਸਿਆਵਾਂ ਨੂੰ ਲੈ ਕੇ ਜਨ ਹਿੱਤ ਵਿਕਾਸ ਮੰਚ ਦੇ ਵਫ਼ਦ ਵਲੋਂ ਡੀ. ਐਸ. ਪੀ. ਨਾਲ ਮੁਲਾਕਾਤ
Ad Position 24