ਚੜ੍ਹਦੀ ਕਲਾ ਗਰੁੱਪ ਦੇ ਚੇਅਰਮੈਨ ਜਗਜੀਤ ਸਿੰਘ ਦਰਦੀ ਦੇ ਭੈਣ ਅਤੇ ਮੁੱਖ ਮੰਤਰੀ ਹਰਿਆਣਾ ਦੇ ਓ. ਐੱਸ. ਡੀ. ਡਾ. ਪ੍ਰਭਲੀਨ ਸਿੰਘ ਦੇ ਮਾਤਾ ਦਾ ਹੋਇਆ ਅੰਤਿਮ ਸੰਸਕਾਰ
ਪਟਿਆਲਾ, 9 ਸਤੰਬਰ (ਧਰਮਿੰਦਰ ਸਿੰਘ ਸਿੱਧੂ, ਅਮਰਬੀਰ ਸਿੰਘ ਆਹਲੂਵਾਲੀਆ)- ਚੜ੍ਹਦੀਕਲਾ ਗਰੁੱਪ ਦੇ ਚੇਅਰਮੈਨ ਡਾ. ਜਗਜੀਤ ਸਿੰਘ ਦਰਦੀ ਦੇ ਭੈਣ ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਓ.
ਪਟਿਆਲਾ, 9 ਸਤੰਬਰ (ਧਰਮਿੰਦਰ ਸਿੰਘ ਸਿੱਧੂ, ਅਮਰਬੀਰ ਸਿੰਘ ਆਹਲੂਵਾਲੀਆ)- ਚੜ੍ਹਦੀਕਲਾ ਗਰੁੱਪ ਦੇ ਚੇਅਰਮੈਨ ਡਾ. ਜਗਜੀਤ ਸਿੰਘ ਦਰਦੀ ਦੇ ਭੈਣ ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਓ. ਐਸ. ਡੀ. ਡਾ. ਪ੍ਰਭਲੀਨ ਸਿੰਘ ਦੇ ਮਾਤਾ ਇੰਦਰਜੀਤ ਕੌਰ ਹੈਰੀ ਪਤਨੀ ਸਵ. ਹਰਮਿੰਦਰ ਸਿੰਘ ਹੈਰੀ ਦਾ ਅੱਜ ਸਵੇਰੇ ਤੜਕਸਾਰ ਦਿਹਾਂਤ ਹੋ ਗਿਆ ਸੀ। ਅੱਜ ਉਨ੍ਹਾਂ ਦਾ ਅੰਤਿਮ ਸਸਕਾਰ ਪਟਿਆਲਾ ਦੇ ਰਾਜਪੁਰਾ ਰੋਡ ਸਥਿਤ ਵੀਰ ਜੀ ਦੀਆਂ ਮੜੀਆਂ ਵਿਖੇ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੀ ਚਿਖਾ ਨੂੰ ਅਗਨੀ ਡਾ. ਪ੍ਰਭਲੀਨ ਸਿੰਘ ਨੇ ਦਿਖਾਈ। ਇਸ ਮੌਕੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਨੇ ਅਰਦਾਸ ਕੀਤੀ। ਅੰਤਿਮ ਸਸਕਾਰ ਮੌਕੇ ਪੰਜਾਬ, ਹਰਿਆਣਾ ਸਮੇਤ ਹੋਰਨਾਂ ਰਾਜਾਂ ਤੋਂ ਵੱਡੀ ਗਿਣਤੀ ’ਚ ਪੰਥਕ ਸ਼ਖਸੀਅਤਾਂ, ਰਾਜਨੀਤਿਕ ਆਗੂ ਤੇ ਸਮਾਜਿਕ ਕਾਰਕੁਨ ਸ਼ਾਮਲ ਹੋਏ। ਇਸ ਮੌਕੇ ਪੰਜਾਬ ਸਰਕਾਰ ਦੀ ਤਰਫੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਪੁੱਜੇ। ਜਦੋਂਕਿ ਹਰਿਆਣਾ ਵਲੋਂ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਸਮੇਤ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਸਮੁੱਚੇ ਮੈਂਬਰ ਤੇ ਆਗੂ ਸ਼ਾਮਲ ਹੋਏ। ਇਸ ਮੌਕੇ ਡਾ. ਜਗਜੀਤ ਸਿੰਘ ਦਰਦੀ ਨੇ ਦੱਸਿਆ ਕਿ ਸ੍ਰੀਮਤੀ ਇੰਦਰਜੀਤ ਕੌਰ ਜੋ ਸ਼ੁਰੂ ਤੋਂ ਪਰਮਾਤਮਾ ਵਿਚ ਵਿਸ਼ਵਾਸ ਕਰਦੇ ਸਨ ਅਤੇ ਉਹ ਸਵੇਰੇ ਸ਼ਾਮ ਪਾਠ ਕਰਦੇ ਸਨ। ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਹਰਿਆਣਾ ਮੁੱਖ ਮੰਤਰੀ ਦੇ ਓ. ਐੱਸ. ਡੀ. ਪਵਨ ਚੌਧਰੀ, ਹਰਿੰਦਰਪਾਲ ਸਿੰਘ ਟੌਹੜਾ, ਸਤਵੀਰ ਸਿੰਘ ਖਟੜਾ, ਪ੍ਰਭਜੀਤ ਸਿੰਘ ਚੌਧਰੀ, ਚੜ੍ਹਦੀਕਲਾ ਦੇ ਡਾਇਰੈਕਟਰ ਹਰਪ੍ਰੀਤ ਸਿੰਘ ਦਰਦੀ, ਅੰਮ੍ਰਿਤਪਾਲ ਸਿੰਘ, ਸਾਬਕਾ ਚੇਅਰਮੈਨ ਤੇਜਿੰਦਰਪਾਲ ਸਿੰਘ ਸੰਧੂ, ਜਥੇਦਾਰ ਇੰਦਰਮੋਹਨ ਸਿੰਘ ਬਜਾਜ, ਹਰਮਿੰਦਰਪਾਲ ਸਿੰਘ ਬਿੰਟੀ, ਚਰਨਜੀਤ ਸਿੰਘ ਗਰੋਵਰ, ਗੁਰਜੀਤ ਸਿੰਘ ਕੋਹਲੀ ਸਮੇਤ ਸਮੁੱਚੀ ਹਰਿਆਣਾ ਕੈਬਨਿਟ ਨੇ ਵੀ ਸ਼ੋਕ ਪ੍ਰਗਟ ਕੀਤਾ ਅਤੇ ਹਰਿਆਣਾ ਸਰਕਾਰ ਦੇ ਵਿਧਾਇਕਾਂ ਚੇਅਰਮੈਨ ਅਤੇ ਮੌਜੂਦਾ ਸਰਕਾਰ ਦੇ ਸਾਰੇ ਨੁਮਾਇੰਦਿਆਂ ਨੇ ਡਾਕਟਰ ਕਾਬਲੀ ਸਿੰਘ ਨੂੰ ਫ਼ੋਨ ਰਾਹੀਂ ਦੁੱਖ ਸਾਂਝਾ ਕੀਤਾ।