09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਭਾਜਪਾ ਨੂੰ ਵੱਖਰੀਆਂ ਯਾਤਰਾਵਾਂ ਕੱਢਣ ਦੀ ਬਜਾਏ ਪੰਜਾਬ ਦੇ ‘ ਯੁੱਧ ਨਸ਼ਿਆਂ ਵਿਰੁੱਧ ’ ਵਿਚ ਸ਼ਾਮਿਲ ਹੋਣਾ ਚਾਹੀਦਾ ਹੈ : ਬਲਤੇਜ ਪੰਨੂ

ਚੰਡੀਗੜ੍ਹ 9 ਸਤੰਬਰ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਰਾਜ ਜਨਰਲ ਸਕੱਤਰ (ਸੰਗਠਨ) ਅਤੇ ਨਸ਼ਾ ਮੁਕਤੀ ਮੋਰਚੇ ਦੇ ਮੁੱਖ ਬੁਲਾਰੇ ਬਲਤੇਜ ਪੰਨੂ ਨੇ ਅੱਜ ਭਾਜਪਾ ਵਲੋਂ ਉਲੀਕੀਆਂ ਗਈਆਂ ਨਸ਼ਾ ਵਿਰੋਧੀ ਯਾਤਰਾਵਾਂ ਨੂੰ ਲੈ ਕੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਵੱਖਰਾ ਸਿਆਸੀ ਪ੍ਰਚਾਰ ਸ਼ੁਰੂ ਕਰਨ ਦੀ ਬਜਾਏ ਪੰਜਾਬ ਵਿੱਚ ਚੱਲ ਰਹੇ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਸ਼ਾਮਿਲ ਹੋਣਾ ਚਾਹੀਦਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਚੰਡੀਗੜ੍ਹ 9 ਸਤੰਬਰ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਰਾਜ ਜਨਰਲ ਸਕੱਤਰ (ਸੰਗਠਨ) ਅਤੇ ਨਸ਼ਾ ਮੁਕਤੀ ਮੋਰਚੇ ਦੇ ਮੁੱਖ ਬੁਲਾਰੇ ਬਲਤੇਜ ਪੰਨੂ ਨੇ ਅੱਜ ਭਾਜਪਾ ਵਲੋਂ ਉਲੀਕੀਆਂ ਗਈਆਂ ਨਸ਼ਾ ਵਿਰੋਧੀ ਯਾਤਰਾਵਾਂ ਨੂੰ ਲੈ ਕੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਵੱਖਰਾ ਸਿਆਸੀ ਪ੍ਰਚਾਰ ਸ਼ੁਰੂ ਕਰਨ ਦੀ ਬਜਾਏ ਪੰਜਾਬ ਵਿੱਚ ਚੱਲ ਰਹੇ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਸ਼ਾਮਿਲ ਹੋਣਾ ਚਾਹੀਦਾ ਹੈ। ਬਲਤੇਜ ਪੰਨੂ ਨੇ ਕਿਹਾ ਕਿ ਮਾਰਚ 2025 ਤੋਂ ਹੁਣ ਤੱਕ ਚਲਾਈ ਗਈ ਵਿਸ਼ਾਲ ਕਾਰਵਾਈ ਤਹਿਤ 60,239 ਮਾਮਲੇ ਦਰਜ ਕੀਤੇ ਗਏ ਹਨ ਅਤੇ 77,509 ਵਿਅਕਤੀਆਂ ‘ਤੇ ਕੇਸ ਦਰਜ ਕੀਤਾ ਗਿਆ ਹੈ, ਜੋ ਨਸ਼ਿਆਂ ਵਿਰੁੱਧ ਪੰਜਾਬ ਦੀ ਲੜਾਈ ਦੇ ਪੱਧਰ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਇਸ ਮੁਹਿੰਮ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਕਿਉਂਕਿ ਹੁਣ ਇਸ ਦੇ ਨਤੀਜੇ ਦਿਸਣੇ ਸ਼ੁਰੂ ਹੋ ਗਏ ਹਨ। ‘ਆਪ’ ਪੰਜਾਬ ਦੇ ਜਨਰਲ ਸਕੱਤਰ ਨੇ ਕਿਹਾ ਕਿ ਭਾਜਪਾ ਨੂੰ ਹੁਣ ਇਸ ਮੁੱਦੇ ਨੂੰ ਸਿਆਸੀ ਹਥਿਆਰ ਬਣਾਉਣ ਦੀ ਕੋਸ਼ਿਸ਼ ਕਰਨ ਦੀ ਬਜਾਏ 2007-17 ਦੇ ਅਕਾਲੀ-ਭਾਜਪਾ ਸ਼ਾਸਨ ਦੌਰਾਨ ਪੰਜਾਬ ਵਿੱਚ ਫੈਲੇ ‘ਚਿੱਟੇ’ ਦੇ ਦੌਰ ਅਤੇ ਸੂਬੇ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਜਾਲ ਵਿੱਚ ਧੱਕਣ ਦਾ ਜਵਾਬ ਦੇਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਦਿੱਲੀ ਤੇ ਰਾਜਸਥਾਨ ਟੂਰਿਜ਼ਮ ਨੂੰ ਮਿਲੇ ਐਵਾਰਡ ਅਗਲੀ ਖ਼ਬਰ ਸਵ . ਪਹਿਲਵਾਨ ਬਚਨ ਸਿੰਘ ਕੁੰਭੜਾ ਦੀ ਯਾਦ ਨੂੰ ਸਮਰਪਿਤ ਮਹਾਂ - ਕੁਸ਼ਤੀ ਦੰਗਲ ਅੱਜ
Ad Position 24