09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਰਾਣਾ ਗਿੱਲ ਤੇ ਗੋਲਡੀ ਦੀ ਅਗਵਾਈ ਹੇਠ ਭਾਜਪਾ ਵਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਖਰੜ, 9 ਸਤੰਬਰ (ਜੰਡਪੁਰੀ)-ਭਾਜਪਾ ਹਾਈਕਮਾਂਡ ਦੇ ਸੱਦੇ ‘ਤੇ ਭਾਜਪਾ ਦੇ ਸੂਬਾਈ ਮੀਤ ਪ੍ਰਧਾਨ ਰਣਜੀਤ ਸਿੰਘ ਰਾਣਾ ਗਿੱਲ ਅਤੇ ਸੂਬਾਈ ਸਹਿ-ਖ਼ਜ਼ਾਨਚੀ ਸੁਖਵਿੰਦਰ ਸਿੰਘ ਗੋਲਡੀ ਦੀ ਅਗਵਾਈ ਹੇਠ ਸਥਾਨਕ ਭਾਜਪਾ ਆਗੂਆਂ ਤੇ ਵਰਕਰਾਂ ਵਲੋਂ ਖਰੜ ਦੇ ਬੱਸ ਸਟੈਂਡ ਵਿਖੇ ਪਿੰਡ ਸ਼ੇਰੋਂ ਦੇ ਮਨਮੋਹਨਜੀਤ ਸਿੰਘ ਅਤੇ ਗੁਲਜਾਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਰਾਣਾ ਗਿੱਲ ਅਤੇ ਗੋਲਡੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੌਜੂਦਾ ਸੂਬਾ ਸਰਕਾਰ ਦੇ ਰਾਜ ‘ਚ ਲੋਕਾਂ ਲਈ ਸਵਾਲ ਕਰਨੇ ਵੀ ਔਖੇ ਹੋ ਗਏ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਖਰੜ, 9 ਸਤੰਬਰ (ਜੰਡਪੁਰੀ)-ਭਾਜਪਾ ਹਾਈਕਮਾਂਡ ਦੇ ਸੱਦੇ ‘ਤੇ ਭਾਜਪਾ ਦੇ ਸੂਬਾਈ ਮੀਤ ਪ੍ਰਧਾਨ ਰਣਜੀਤ ਸਿੰਘ ਰਾਣਾ ਗਿੱਲ ਅਤੇ ਸੂਬਾਈ ਸਹਿ-ਖ਼ਜ਼ਾਨਚੀ ਸੁਖਵਿੰਦਰ ਸਿੰਘ ਗੋਲਡੀ ਦੀ ਅਗਵਾਈ ਹੇਠ ਸਥਾਨਕ ਭਾਜਪਾ ਆਗੂਆਂ ਤੇ ਵਰਕਰਾਂ ਵਲੋਂ ਖਰੜ ਦੇ ਬੱਸ ਸਟੈਂਡ ਵਿਖੇ ਪਿੰਡ ਸ਼ੇਰੋਂ ਦੇ ਮਨਮੋਹਨਜੀਤ ਸਿੰਘ ਅਤੇ ਗੁਲਜਾਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਰਾਣਾ ਗਿੱਲ ਅਤੇ ਗੋਲਡੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੌਜੂਦਾ ਸੂਬਾ ਸਰਕਾਰ ਦੇ ਰਾਜ ‘ਚ ਲੋਕਾਂ ਲਈ ਸਵਾਲ ਕਰਨੇ ਵੀ ਔਖੇ ਹੋ ਗਏ ਹਨ। ਉਨ੍ਹਾਂ ਕਿਹਾ ਕਿ ਪਿੰਡ ਸ਼ੇਰੋਂ ਵਿਖੇ ਮਨਮੋਹਨਜੀਤ ਸਿੰਘ ਨੇ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫ਼ਲੇ ਨੂੰ ਕਾਲੀਆਂ ਝੰਡੀਆਂ ਦਿਖਾਈਆਂ ਸਨ, ਜਦਕਿ ਦੂਜੇ ਮਾਮਲੇ ‘ਚ ਪਿੰਡ ਤੁਰਬਨਜਾਰਾ ਦੇ ਗੁਲਜਾਰ ਸਿੰਘ ਨੇ ਨਸ਼ਿਆਂ ਕਾਰਨ ਤਬਾਹ ਹੋਣ ਵਾਲੇ ਪਰਿਵਾਰਾਂ ਨੂੰ ਬਚਾਉਣ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਧਿਆਨ ‘ਚ ਲਿਆਂਦਾ ਸੀ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਉਕਤ ਵਿਅਕਤੀਆਂ ਦੀ ਗੱਲ ਸੁਣਨ ਦੀ ਬਜਾਏ ਉਲਟਾ ਉਨ੍ਹਾਂ ‘ਤੇ ਤਸ਼ੱਦਦ ਢਾਹਿਆ ਗਿਆ। ਇਸ ਸਭ ਤੋਂ ਪ੍ਰੇਸ਼ਾਨ ਹੋ ਕੇ ਗੁਲਜਾਰ ਸਿੰਘ ਵਲੋਂ ਖ਼ੁਦਕੁਸ਼ੀ ਕਰ ਲਈ ਗਈ, ਜਦਕਿ ਮਨਮੋਹਨਜੀਤ ਸਿੰਘ ਹਸਪਤਾਲ ਵਿਖੇ ਜ਼ੇਰੇ ਇਲਾਜ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਲੋਂ ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਨੂੰ ਇਕ ਮੰਗ ਪੱਤਰ ਦੇ ਕੇ ਉਕਤ ਮਾਮਲਿਆਂ ਦੀ ਸੀ. ਬੀ. ਆਈ. ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ ਹੈ ਕਿਉਂਕਿ ਇਨ੍ਹਾਂ ਮਾਮਲਿਆਂ ‘ਚ ਪੀੜਤ ਲੋਕਾਂ ਨੂੰ ਪੰਜਾਬ ਪੁਲਿਸ ਅਤੇ ਹੋਰਨਾਂ ਏਜੰਸੀਆਂ ਤੋਂ ਇਨਸਾਫ਼ ਮਿਲਣ ਦੀ ਬਹੁਤ ਘੱਟ ਆਸ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਗੁਲਜਾਰ ਸਿੰਘ ਦੇ ਮਾਮਲੇ ‘ਚ ਕੁਝ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਪਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਇਸ ‘ਚ ਸ਼ਾਮਿਲ ਨਹੀਂ ਕੀਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ‘ਚ ਵਿੱਤ ਮੰਤਰੀ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਪੂਰੇ ਮਾਮਲੇ ਦੀ ਸੀ. ਬੀ. ਆਈ. ਤੋਂ ਜਾਂਚ ਕਰਵਾਈ ਜਾਵੇ। ਇਸ ਮੌਕੇ ਸੀਨੀਅਰ ਭਾਜਪਾ ਆਗੂ ਨਰਿੰਦਰ ਰਾਣਾ, ਪਵਨ ਕੁਮਾਰ ਮਨੋਚਾ ਬੀ. ਐਲ. ਏ.-1 ਵਿਧਾਨ ਸਭਾ ਹਲਕਾ ਖਰੜ, ਭਾਜਪਾ ਆਗੂ ਰਾਕੇਸ਼ ਗੁਪਤਾ ਮੰਡਲ ਪ੍ਰਧਾਨ, ਕੁਸ਼ ਰਾਣਾ ਮੱਛਲੀ ਕਲਾਂ ਮੰਡਲ ਪ੍ਰਧਾਨ, ਪਰਮਜੀਤ ਸਿੰਘ ਵਾਲੀਆ ਤੇ ਛਿੰਦੀ ਸਵਰਾਜ ਨਗਰ ਸਮੇਤ ਹੋਰ ਭਾਜਪਾ ਆਗੂ ਤੇ ਵਰਕਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਚੌਥਾ ਇੰਟਰਨੈਸ਼ਨਲ ਸਮਰ ਸਕੂਲ ਸ਼ੁਰੂ 5 ਦੇਸ਼ਾਂ ਦੇ 50 ਵਿਦਿਆਰਥੀ ਤੇ ਫੈਕਲਟੀ ਮੈਂਬਰ ‘ਰੀ-ਇਮੇ... ਅਗਲੀ ਖ਼ਬਰ ਦਿੱਲੀ ਤੇ ਰਾਜਸਥਾਨ ਟੂਰਿਜ਼ਮ ਨੂੰ ਮਿਲੇ ਐਵਾਰਡ
Ad Position 24