ਜ਼ੀਰਕਪੁਰ ਦੇ ਸਰਬਪੱਖੀ ਵਿਕਾਸ ਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਬਾਬਤ ਵਿਧਾਇਕ ਰੰਧਾਵਾ ਵਲੋਂ ਅਧਿਕਾਰੀਆਂ ਨਾਲ ਅਹਿਮ ਮੀਟਿੰਗਾਂ
ਜ਼ੀਰਕਪੁਰ, 9 ਸਤੰਬਰ (ਹੈਪੀ ਪੰਡਵਾਲਾ)-ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਅੱਜ ਨਗਰ ਕੌਂਸਲ ਦਫ਼ਤਰ ਜ਼ੀਰਕਪੁਰ ਵਿਖੇ ਸ਼ਹਿਰ ਦੇ ਵਿਕਾਸ, ਬਿਜਲੀ ਸਪਲਾਈ, ਕਾਨੂੰਨ-ਵਿਵਸਥਾ ਤੇ ਲੋਕਾਂ ਨੂੰ ਪੇਸ਼ ਆ ਰਹੀਆਂ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗਾਂ ਕੀਤੀਆਂ। ਇਨ੍ਹਾਂ ਮੀਟਿੰਗਾਂ ਦੌਰਾਨ ਤਹਿਸੀਲਦਾਰ ਬੀਰਕਰਨ ਸਿੰਘ ਦੀ ਮੌਜੂਦਗੀ ‘ਚ ਨਗਰ ਕੌਂਸਲ ਪ੍ਰਧਾਨ ਗੁਰਪ੍ਰੀਤ ਸਿੰਘ ਵਿਰਕ, ਸਥਾਨਕ ਕੌਂਸਲਰਾਂ, ਵਾਰਡ ਇੰਚਾਰਜਾਂ, ਕੌਂਸਲ ਅਧਿਕਾਰੀਆਂ ਅਤੇ ਸਟਾਫ਼ ਮੈਂਬਰਾਂ ਨਾਲ ਸ਼ਹਿਰ ਦੇ ਵਿਕਾਸ ਕਾਰਜਾਂ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਸੰਬੰਧੀ ਵਿਚਾਰ ਸਾਂਝੇ ਕੀਤੇ ਗਏ।
ਜ਼ੀਰਕਪੁਰ, 9 ਸਤੰਬਰ (ਹੈਪੀ ਪੰਡਵਾਲਾ)-ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਅੱਜ ਨਗਰ ਕੌਂਸਲ ਦਫ਼ਤਰ ਜ਼ੀਰਕਪੁਰ ਵਿਖੇ ਸ਼ਹਿਰ ਦੇ ਵਿਕਾਸ, ਬਿਜਲੀ ਸਪਲਾਈ, ਕਾਨੂੰਨ-ਵਿਵਸਥਾ ਤੇ ਲੋਕਾਂ ਨੂੰ ਪੇਸ਼ ਆ ਰਹੀਆਂ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗਾਂ ਕੀਤੀਆਂ। ਇਨ੍ਹਾਂ ਮੀਟਿੰਗਾਂ ਦੌਰਾਨ ਤਹਿਸੀਲਦਾਰ ਬੀਰਕਰਨ ਸਿੰਘ ਦੀ ਮੌਜੂਦਗੀ ‘ਚ ਨਗਰ ਕੌਂਸਲ ਪ੍ਰਧਾਨ ਗੁਰਪ੍ਰੀਤ ਸਿੰਘ ਵਿਰਕ, ਸਥਾਨਕ ਕੌਂਸਲਰਾਂ, ਵਾਰਡ ਇੰਚਾਰਜਾਂ, ਕੌਂਸਲ ਅਧਿਕਾਰੀਆਂ ਅਤੇ ਸਟਾਫ਼ ਮੈਂਬਰਾਂ ਨਾਲ ਸ਼ਹਿਰ ਦੇ ਵਿਕਾਸ ਕਾਰਜਾਂ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਸੰਬੰਧੀ ਵਿਚਾਰ ਸਾਂਝੇ ਕੀਤੇ ਗਏ। ਇਸ ਦੇ ਨਾਲ ਹੀ ਵਿਧਾਇਕ ਰੰਧਾਵਾ ਨੇ ਏ. ਐੱਸ. ਪੀ. ਜ਼ੀਰਕਪੁਰ ਸਮੇਤ ਸਬ-ਡਵੀਜ਼ਨ ਦੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸ਼ਹਿਰ ‘ਚ ਅਮਨ-ਕਾਨੂੰਨ ਦੀ ਸਥਿਤੀ, ਟ੍ਰੈਫ਼ਿਕ ਵਿਵਸਥਾ ਅਤੇ ਲੋਕਾਂ ਦੀ ਸੁਰੱਖਿਆ ਨਾਲ ਜੁੜੇ ਵੱਖ-ਵੱਖ ਮੁੱਦਿਆਂ ਬਾਰੇ ਵੀ ਵਿਸਥਾਰ ਸਹਿਤ ਚਰਚਾ ਕੀਤੀ। ਇਸ ਤੋਂ ਇਲਾਵਾ ਬਿਜਲੀ ਵਿਭਾਗ ਦੇ ਅਧਿਕਾਰੀਆਂ ਨਾਲ ਹੋਈ ਮੀਟਿੰਗ ਦੌਰਾਨ ਸ਼ਹਿਰ ‘ਚ ਬਿਜਲੀ ਸਪਲਾਈ ਨਾਲ ਸੰਬੰਧਿਤ ਸਮੱਸਿਆਵਾਂ, ਬਿਜਲੀ ਦੇ ਬੁਨਿਆਦੀ ਢਾਂਚੇ ਅਤੇ ਲੋਕਾਂ ਨੂੰ ਪੇਸ਼ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਵਿਧਾਇਕ ਰੰਧਾਵਾ ਨੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਬਿਜਲੀ ਸੰਬੰਧੀ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਅਤੇ ਬਿਜਲੀ ਸਪਲਾਈ ਨੂੰ ਹੋਰ ਸੁਚਾਰੂ ਬਣਾਉਣ ਲਈ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜ਼ੀਰਕਪੁਰ ਦੇ ਸਰਵਪੱਖੀ ਵਿਕਾਸ, ਲੋਕਾਂ ਦੀ ਸੁਰੱਖਿਆ, ਬਿਹਤਰ ਬੁਨਿਆਦੀ ਸਹੂਲਤਾਂ ਅਤੇ ਸੁਚਾਰੂ ਪ੍ਰਸ਼ਾਸਨ ਨੂੰ ਯਕੀਨੀ ਬਣਾਉਣ ਲਈ ਸਾਰੇ ਵਿਭਾਗਾਂ ਨਾਲ ਤਾਲਮੇਲ ਕਰਕੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮੇਂ ਸਿਰ ਹੱਲ ਕਰਨਾ ਅਤੇ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕਰਨਾ ਉਨ੍ਹਾਂ ਦੀ ਮੁੱਖ ਤਰਜ਼ੀਹ ਹੈ।